Begin typing your search above and press return to search.

ਪੁਲਿਸ ਵੱਲੋਂ ਅਫੀਮ ਦੀ ਵੱਡੀ ਖੇਪ ਬਰਾਮਦ, ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼

ਪੰਜਾਬ ਪੁਲਿਸ ਦੇ ਡੀਜੀਪੀ ਨੇ ਇਸ ਨੂੰ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਦੀ ਖੇਪ ਦੀ ਬਰਾਮਦਗੀ ਦੱਸਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਬੈਂਕ ਖਾਤਿਆਂ ਤੋਂ 1.86 ਕਰੋੜ ਰੁਪਏ ਬਰਾਮਦ ਕੀਤੇ ਹਨ।

ਪੁਲਿਸ ਵੱਲੋਂ ਅਫੀਮ ਦੀ ਵੱਡੀ ਖੇਪ ਬਰਾਮਦ, ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼

Dr. Pardeep singhBy : Dr. Pardeep singh

  |  28 Jun 2024 7:38 AM GMT

  • whatsapp
  • Telegram
  • koo

ਚੰਡੀਗੜ੍ਹ: ਅਫ਼ੀਮ ਨੂੰ ਲੈ ਕੇ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੇ 66 ਕਿਲੋ ਅਫੀਮ ਬਰਾਮਦ ਕੀਤੀ ਹੈ।

ਪੁਲਿਸ ਦੇ ਡੀਜੀਪੀ ਨੇ ਇਸ ਨੂੰ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਦੀ ਖੇਪ ਦੀ ਬਰਾਮਦਗੀ ਦੱਸਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਬੈਂਕ ਖਾਤਿਆਂ ਤੋਂ 1.86 ਕਰੋੜ ਰੁਪਏ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਨੇ ਇੱਕ ਵੱਡੇ ਅੰਤਰਰਾਜੀ ਅਫੀਮ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਫਾਜ਼ਿਲਕਾ ਪੁਲਸ ਨੇ ਝਾਰਖੰਡ ਤੋਂ ਸਰਗਰਮ ਇਸ ਗਿਰੋਹ ਦੀ 'ਵੱਡੀ ਮੱਛੀ' ਨੂੰ ਗ੍ਰਿਫਤਾਰ ਕਰਕੇ 66 ਕਿਲੋ ਅਫੀਮ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਇਸ ਨਾਲ ਜੁੜੇ ਦੋ ਹੋਰ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 42 ਬੈਂਕ ਖਾਤਿਆਂ ਤੋਂ 1.86 ਕਰੋੜ ਰੁਪਏ ਜ਼ਬਤ ਕੀਤੇ ਗਏ।

ਦੋ ਨਸ਼ਾ ਤਸਕਰਾਂ ਕੋਲੋਂ ਕਰੋੜਾਂ ਬਰਾਮਦ:

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਨੇ ਇਕ ਵੱਡੇ ਅੰਤਰਰਾਜੀ ਅਫ਼ੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲਣ ਵਾਲੇ ਇਸ ਗਿਰੋਹ ਦੀ 'ਵੱਡੀ ਮੱਛੀ' ਨੂੰ ਕਾਬੂ ਕਰ ਕੇ 66 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਇਸ ਨਾਲ ਜੁੜੇ 2 ਹੋਰ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ 42 ਬੈਂਕ ਖ਼ਾਤਿਆਂ ਵਿਚੋਂ 1.86 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ।

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਪੁਲਿਸ:

ਡੀਜੀਪੀ ਨੇ ਅੱਗੇ ਲਿਖਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੇ ਅਗਲੇ-ਪਿਛਲੇ ਲਿੰਕ ਖੰਗਾਲੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਹੁਣ ਤੱਕ ਇੰਨਾਂ ਨਸ਼ਾ ਹੋ ਚੁੱਕਿਆ ਬਰਾਮਦ:

ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਸੂਬੇ ਵਿੱਚ 10 ਥਾਵਾਂ 'ਤੇ 83 ਕਿਲੋਗ੍ਰਾਮ ਹੈਰੋਇਨ, 10,000 ਕਿਲੋ ਭੁੱਕੀ, 100 ਕਿਲੋ ਗਾਂਜਾ, 4.52 ਲੱਖ ਗੋਲੀਆਂ ਅਤੇ ਕੈਪਸੂਲ ਨਸ਼ਟ ਕੀਤੇ ਸਨ। ਇਸ ਤੋਂ ਇਲਾਵਾ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਪੁਲਿਸ ਨੇ ਘੱਟੋ-ਘੱਟ 2700 ਕਿਲੋ ਹੈਰੋਇਨ, 3,450 ਕਿਲੋ ਅਫੀਮ, 1.77 ਲੱਖ ਕਿਲੋ ਭੁੱਕੀ, 1.40 ਕਰੋੜ ਗੋਲੀਆਂ ਤੇ ਗੋਲੀਆਂ ਅਤੇ ਦੋ ਲੱਖ ਟੀਕੇ ਬਰਾਮਦ ਕੀਤੇ ਹਨ।

Next Story
ਤਾਜ਼ਾ ਖਬਰਾਂ
Share it