ਤਿੰਨ ਕਿਲੋ 105 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕੀਤਾ ਕਾਬੂ
ਏਐਨਟੀਐਫ ਬਾਰਡਰ ਰੇਂਜ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਮੇਰੇ ਨਾਲ ਤਰਨ ਤਰਨ ਦੇ ਭਿਖੀ ਪਿੰਡ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਜੋਬਨਜੀਤ ਸਿੰਘ ਉਰਫ ਜੋਬਨ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ,

ਅੰਮ੍ਰਿਤਸਰ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਲਾਏ ਗਏ ਓਪਰੇਸ਼ਨ ਤਹਿਤ ANTF ਬਾਰਡਰ ਰੇਂਜ ਅੰਮ੍ਰਿਤਸਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਹਥਿਆਰਾਂ ਸਮੇਤ ਇੱਕ ਵਿਅਕਤੀ ਨੂੰ ਗਿਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਨਟੀਐਫ ਬਾਰਡਰ ਰੇਂਜ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਮੇਰੇ ਨਾਲ ਤਰਨ ਤਰਨ ਦੇ ਭਿਖੀ ਪਿੰਡ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਜੋਬਨਜੀਤ ਸਿੰਘ ਉਰਫ ਜੋਬਨ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੇ ਕੋਲੋਂ 03 ਕਿਲੋ 105 ਗ੍ਰਾਮ ਹੈਰੋਇਨ ਦੋ ਪਿਸਤੋਲ ਕੰਟਰੀਮੇਡ 32 ਬੋਰ ਅਤੇ 25 ਰੋਂਦ 32 ਬੋਰ ਅਤੇ 12 ਰੋਂਦ 12 ਬੋਰ ਅਤੇ ਦੋ ਮੈਗਜ਼ੀਨ ਅਤੇ ਇੱਕ ਇਲੈਕਟਰੋਨਿਕ ਕੰਡਾ ਵੀ ਬਰਾਮਦ ਕੀਤਾ ਹੈ।
ਪੁਲਿਸ ਨੇ ਦੱਸਿਆ ਕਿ ਇਹ ਹੈਰੋਇਨ ਦੀ ਖੇਪ ਗਲਤ ਗੱਲ ਪਾਕਿਸਤਾਨ ਤੋਂ ਮੰਗਵਾ ਕੇ ਸਪਲਾਈ ਕਰਦਾ ਸੀ ਅਤੇ ਪਿਛਲੇ ਛੇ ਮਹੀਨੇ ਤੋਂ ਇਹ ਵਿਅਕਤੀ ਨਸ਼ਾ ਵੇਚਣ ਦੇ ਵਿੱਚ ਐਕਟਿਵ ਸੀ। ਇਸ ਦੇ ਨਾਲ ਉਹਨਾਂ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਵਿਅਕਤੀ ਦੇ ਉੱਪਰ ਪਹਿਲਾਂ ਵੀ ਵੱਖ-ਵੱਖ ਥਾਣਿਆਂ ਚ ਮਾਮਲੇ ਦਰਜ ਹਨ ਅਤੇ ਇੱਕ ਭਿਖੀ ਪਿੰਡ ਥਾਣੇ ਦੇ ਵਿੱਚੋਂ ਵੀ ਇਹ ਵਾਂਟਡ ਹੈ। ਫਿਲਹਾਲ ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।