ਦੁਬਈ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
ਹੁਸ਼ਿਆਰਪੁਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ਵਿਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਲਖਵਿੰਦਰ ਹਾਲੇ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਅਤੇ ਉਥੇ ਉਸ ਨੂੰ ਕੰਮ ਵਿਚ ਮਿਲ ਗਿਆ ਸੀ।
By : Makhan shah
ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ਵਿਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਲਖਵਿੰਦਰ ਹਾਲੇ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਅਤੇ ਉਥੇ ਉਸ ਨੂੰ ਕੰਮ ਵਿਚ ਮਿਲ ਗਿਆ ਸੀ। ਇਸ ਖ਼ਬਰ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ।
ਹੁਸ਼ਿਆਰਪੁਰ ’ਚ ਟਾਂਡਾ ਦੇ ਪਿੰਡ ਖ਼ਾਨਪੁਰ ਦੇ ਰਹਿਣ ਵਾਲੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਲਖਵਿੰਦਰ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਅਤੇ ਉਥੇ ਨਾਨ ਫੂਡ ਐਲਆਈਸੀ ਕੰਪਨੀ ਵਿਚ ਡਿਲੀਵਰੀ ਬੋਆਏ ਦਾ ਕੰਮ ਕਰਦਾ ਸੀ। ਲਖਵਿੰਦਰ ਸਿੰਘ ਤੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮੀਂ 6 ਵਜੇ ਦੇ ਕਰੀਬ ਫ਼ੋਨ ’ਤੇ ਉਸ ਦੇ ਇਕ ਦੋਸਤ ਕੋਲੋਂ ਲਖਵਿੰਦਰ ਦੀ ਮੌਤ ਬਾਰੇ ਪਤਾ ਚੱਲਿਆ। ਉਨ੍ਹਾਂ ਆਖਿਆ ਕਿ ਲਖਵਿੰਦਰ ਦੀ ਮੌਤ ਦੀ ਜਾਂਚ ਕਰਵਾਈ ਜਾਵੇ।
ਇਸੇ ਤਰ੍ਹਾਂ ਪਿੰਡ ਖ਼ਾਨਪੁਰ ਦੇ ਸਰਪੰਚ ਚੰਚਲ ਸਿੰਘ ਨੇ ਆਖਿਆ ਕਿ ਸਾਡੀ ਅਪੀਲ ਐ ਕਿ ਦੁਬਈ ਸਰਕਾਰ ਮਾਮਲੇ ਦੀ ਜਾਂਚ ਕਰੇ ਅਤੇ ਲਖਵਿੰਦਰ ਦੀ ਮ੍ਰਿਤਕ ਦੇਹ ਪੰਜਾਬ ਪਹੁੰਚਾਈ ਜਾਵੇ।
ਦੱਸ ਦਈਏ ਕਿ ਲਖਵਿੰਦਰ ਸਿੰਘ ਦੀ ਮੌਤ ਨੂੰ ਲੈ ਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ ਅਤੇ ਪਿੰਡ ਵਾਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਏ।