Begin typing your search above and press return to search.

ਨਾਭਾ ਦੇ ਇਸ ਸਕੂਲ 'ਤੇ 11 ਕਰੋੜ ਖਰਚ ਕਰੇਗੀ 'ਆਪ ਸਰਕਾਰ'

ਆਪ ਸਰਕਾਰ ਵਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਸੂਬੇ ਦੇ ਹਰ ਸ਼ਹਿਰ ਵਿੱਚ ਕਰਵਾਇਆ ਜਾ ਰਿਹਾ|ਜਿਸ ਦੇ ਤਹਿਤ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਵੱਖ-ਵੱਖ ਸਕੂਲਾਂ ਦੇ ਮਿਆਰ ਨੂੰ ਉਚਾ ਚੁੱਕਣ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਗਈਆ|

ਨਾਭਾ ਦੇ ਇਸ ਸਕੂਲ ਤੇ 11 ਕਰੋੜ ਖਰਚ ਕਰੇਗੀ ਆਪ ਸਰਕਾਰ
X

Makhan shahBy : Makhan shah

  |  9 April 2025 4:46 PM IST

  • whatsapp
  • Telegram

ਨਾਭਾ (ਜਗਮੀਤ ਸਿੰਘ ) : ਆਪ ਸਰਕਾਰ ਵਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਸੂਬੇ ਦੇ ਹਰ ਸ਼ਹਿਰ ਵਿੱਚ ਕਰਵਾਇਆ ਜਾ ਰਿਹਾ|ਜਿਸ ਦੇ ਤਹਿਤ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਵੱਖ-ਵੱਖ ਸਕੂਲਾਂ ਦੇ ਮਿਆਰ ਨੂੰ ਉਚਾ ਚੁੱਕਣ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਗਈਆ |ਇਸ ਮੌਕੇ ਤੇ ਨਾਭਾ ਦੀ ਸਭ ਤਹਿਸੀਲ ਭਾਦਸੋਂ ਦੇ ਐਮੀਨੈਂਸ ਸਕੂਲ ਵਿੱਚ 63 ਲੱਖ ਰੁਪਏ ਦੀ ਲਾਗਤ ਦੇ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਸਕੂਲ ਪ੍ਰਬੰਧਕਾਂ ਦੀ ਸ਼ਲਾਂਘਾ ਵੀ ਕੀਤੀ|

ਪੰਜਾਬ ਸਰਕਾਰ ਨੇ ਸੂਬੇ 'ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਵੱਲ ਇਕ ਹੋਰ ਵੱਡਾ ਕਦਮ ਚੁਕਿਆ ਹੈ | ਜਿਸ ਵਿਚ ਮੁੱਖਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਵਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਸੂਬੇ ਦੇ ਹਰ ਸ਼ਹਿਰ ਵਿੱਚ ਕਰਵਾਇਆ ਜਾ ਰਿਹਾ, ਇਸ ਮੌਕੇ ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਲੋਂ ਨਾਭਾ ਦੀ ਸਭ ਤਹਿਸੀਲ ਭਾਦਸੋਂ ਦੇ ਐਮੀਨਸ ਸਕੂਲ ਵਿੱਚ 63 ਲੱਖ ਰੁਪਏ ਦੀ ਲਾਗਤ ਦੇ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ |ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਸਰਕਾਰ ਵਲੋਂ ਸਿਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ|


ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਅਤੇ ਅਧਿਆਪਕਾ ਨੇ ਵੀ ਪੰਜਾਬ ਸਰਕਾਰ ਦੀ ਮੁਹਿੰਮ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਦੀ ਪ੍ਰਸ਼ੰਸ਼ਾ ਕੀਤੀ | ਓਹਨਾ ਕਿਹਾ ਕਿ 200 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚੋਂ ਆਪਣਾ ਨਾ ਕਟਵਾ ਕੇ ਸਰਕਾਰੀ ਸਕੂਲ ਵਿੱਚ ਦਾਖਲ ਹੋਏ ਮੈ, ਓਥੇ ਹੀ ਸਕੂਲ ਦੇ ਸਟਾਫ ਦੀ ਅਣਥੱਕ ਮਿਹਨਤ ਸਦਕਾ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਸਕੂਲ ਦੇ ਵਿਦਿਆਰਥੀ ਵੀ ਬੁਲੰਦੀਆਂ ਨੂੰ ਛੂਹ ਰਹੇ ਨੇ ,ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਜਾਣਕਾਰੀ ਸਾਂਝੀ ਕੀਤੀ |


ਦਸ ਦੇਈਏ ਕਿ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਬੈਂਡ ਬਾਜੇ ਦੇ ਨਾਲ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦਾ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਸਟੇਜ ਤੇ ਖੂਬ ਰੰਗ ਬੰਨੇ ਗਏ ਇਸ ਦੌਰਾਨ ਵੱਡੀ ਗਿਣਤੀ ਵਿੱਚ ਸਕੂਲ ਦੇ ਬੱਚੇ ਤੇ ਮਾਪੇ ਵੀ ਕਾਫੀ ਖੁਸ਼ ਨਜ਼ਰ ਆਏ।

Next Story
ਤਾਜ਼ਾ ਖਬਰਾਂ
Share it