Begin typing your search above and press return to search.

ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਆਪ ਵਰਕਰਾਂ ਨੇ ਪਾਏ ਭੰਗੜੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਦੇ ਵਿੱਚ ਅੱਜ ਜਮਾਨਤ ਮਿਲ ਗਈ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਹਰ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਢੋਲ ਵਜਾ ਕੇ ਭੰਗੜੇ ਪਾ ਕੇ ਖੁਸ਼ੀ ਮਨਾਈ ਜਾ ਰਹੀ ਹੈ

ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਆਪ ਵਰਕਰਾਂ ਨੇ ਪਾਏ ਭੰਗੜੇ
X

Makhan shahBy : Makhan shah

  |  13 Sept 2024 8:07 PM IST

  • whatsapp
  • Telegram

ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਦੇ ਵਿੱਚ ਅੱਜ ਜਮਾਨਤ ਮਿਲ ਗਈ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਹਰ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਢੋਲ ਵਜਾ ਕੇ ਭੰਗੜੇ ਪਾ ਕੇ ਖੁਸ਼ੀ ਮਨਾਈ ਜਾ ਰਹੀ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਵੀ ਆਮ ਆਦਮੀ ਪਾਰਟੀ ਦੇ ਸ਼ਹਿਰੀ ਦਫਤਰ ਦੇ ਵਿੱਚ ਆਪ ਵਰਕਰਾਂ ਨੇਤਾਵਾਂ ਤੇ ਵਿਧਾਇਕਾਂ ਨੇ ਪਹੁੰਚ ਕੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਦਾ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਇਸ ਦੌਰਾਨ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਸੈਂਟਰਲ ਤੋਂ ਐਮਐਲਏ ਡਾਕਟਰ ਅਜੇ ਗੁਪਤਾ ਅਤੇ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲਾ ਪ੍ਰਧਾਨ ਮਨੀਸ਼ ਅਗਰਵਾਲ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਆਪ ਸੁਪਰੀਮੋ ਅਰਵਿਦ ਕੇਜਰੀਵਾਲ ਨੂੰ ਮਿਨੀ ਜਮਾਨਤ ਤੋਂ ਬਾਅਦ ਪੂਰੇ ਦੇਸ਼ ਦੇ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਅੱਜ ਸੱਚਾਈ ਦੀ ਜਿੱਤ ਹੋਈ ਹੈ।

ਉਨ੍ਹਾਂ ਆਖਿਆ ਕਿ ਸਾਨੂੰ ਮਾਣਯੋਗ ਅਦਾਲਤ ਤੇ ਪੂਰਾ ਭਰੋਸਾ ਸੀ ਕਿ ਉਹ ਸੱਚਾਈ ਦਾ ਸਾਥ ਦੇਣਗੇ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਬੀਜੇਪੀ ਬੁਖਲਾਹਟ ਵਿੱਚ ਆ ਚੁੱਕੀ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਬਾਹਰ ਆਉਣ ਤੋਂ ਬਾਅਦ ਹਰਿਆਣੇ ਦੇ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕਰੇਗੀ।

Next Story
ਤਾਜ਼ਾ ਖਬਰਾਂ
Share it