ਅਕਾਲ ਤਖ਼ਤ ਦੇ ਹੁਕਮਾਂ ਮੁਤਾਬਕ ਸਮੇਟੀ ਜਾਵੇਗੀ ਸੁਧਾਰ ਲਹਿਰ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਪੂਰੀ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੇ। ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਪੂਰੀ ਕਰਨ ਮਗਰੋਂ ਸਾਰੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸੁਧਾਰ ਲਹਿਰ ਦੇ ਆਗੂਆਂ ਵੱਲੋਂ ਅੱਜ ਮੀਟਿੰਗ ਕਰਕੇ ਸੁਧਾਰ ਲਹਿਰ ਨੂੰ ਸਮੇਟਿਆ ਜਾਵੇਗਾ, ਜਿਵੇਂ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮ ਸੁਣਾਇਆ ਗਿਆ ਸੀ।
By : Makhan shah
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਪੂਰੀ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੇ। ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਪੂਰੀ ਕਰਨ ਮਗਰੋਂ ਸਾਰੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸੁਧਾਰ ਲਹਿਰ ਦੇ ਆਗੂਆਂ ਵੱਲੋਂ ਅੱਜ ਮੀਟਿੰਗ ਕਰਕੇ ਸੁਧਾਰ ਲਹਿਰ ਨੂੰ ਸਮੇਟਿਆ ਜਾਵੇਗਾ, ਜਿਵੇਂ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮ ਸੁਣਾਇਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਸੇਵਾ ਪੂਰੀ ਹੋ ਗਈ ਐ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੀ। ਅੱਜ ਸਾਰੇ ਆਗੂ ਸ੍ਰੀ ਹਰਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਇਸ ਤੋਂ ਬਾਅਦ ਸਾਰੇ ਆਗੂਆਂ ਵੱਲੋਂ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਿਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਸੁਧਾਰ ਲਹਿਰ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਆਖਿਆ ਕਿ ਅਕਾਲ ਤਖ਼ਤ ਦੇ ਹੁਕਮ ਮੁਤਾਬਕ ਅਸੀਂ ਸੁਧਾਰ ਲਹਿਰ ਨੂੰ ਸਮੇਟਣ ਜਾ ਰਹੇ ਆਂ ਅਤੇ ਹੁਣ ਸਾਰੇ ਇਕੱਠੇ ਹੋ ਕੇ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਾਂਗੇ।
ਇਸੇ ਤਰ੍ਹਾਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਡੇ ਕੋਲੋਂ ਸਰਕਾਰ ਵਿਚ ਰਹਿੰਦਿਆਂ ਜੋ ਗਲ਼ਤੀਆਂ ਤਰੁੱਟੀਆਂ ਹੋਈਆਂ ਸੀ, ਉਸ ਦੇ ਏਵਜ਼ ਵਿਚ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਪੂਰੀ ਕਰ ਲਈ ਐ ਕਿਉਂਕਿ ਕਈ ਵਾਰ ਪਾਰਟੀ ਵਿਚ ਰਹਿੰਦਿਆਂ ਜ਼ਾਬਤੇ ਕਾਰਨ ਚੁੱਪ ਵੱਟਣੀ ਪੈਂਦੀ ਐ।
ਇਸੇ ਤਰ੍ਹਾਂ ਐਸਜੀਪੀਸੀ ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਅਕਾਲੀ ਆਗੂ ਸੁੱਚਾ ਸਿੰਘ ਛੋਟੇਪੁਰ ਨੇ ਵੀ ਆਖਿਆ ਕਿ ਅਕਾਲੀ ਸੁਧਾਰ ਲਹਿਰ ਨੂੰ ਸਮੇਟਣ ਲਈ ਮੀਟਿੰਗ ਬੁਲਾਈ ਗਈ ਐ, ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਆਪੋ ਆਪਣੇ ਵੱਖਰੇ ਚੁੱਲ੍ਹੇ ਬੰਦ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ਲਈ ਨਵੀਂ ਭਰਤੀ ਸ਼ੁਰੂ ਕਰਨ ਦੀ ਵੀ ਮੰਗ ਕੀਤੀ।
ਦੱਸ ਦਈਏ ਕਿ ਪ੍ਰੇਮ ਸਿੰਘ ਚੰਦੂਮਾਜਰਾ ਵੀ ਇਸ ਮੀਟਿੰਗ ਦੇ ਲਈ ਪੁੱਜੇ, ਜਿਨ੍ਹਾਂ ਵੱਲੋਂ ਅੱਜ ਫਿਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕ ਸਪੱਸ਼ਟੀਕਰਨ ਦਿੱਤਾ ਗਿਆ ਏ, ਜਿਸ ਵਿਚ ਉਨ੍ਹਾਂ ਵੱਲੋਂ ਮਹੇਸ਼ਇੰਦਰ ਗਰੇਵਾਲ ਵੱਲੋਂ ਬਲੈਕ ਥੰਡਰ ਸਬੰਧੀ ਲਗਾਏ ਗਏ ਦੋਸ਼ਾਂ ਨੂੰ ਝੂਠੇ ਕਰਾਰ ਦਿੱਤਾ ਗਿਆ ਏ।