ਟ੍ਰੇਨ ਕੈਂਸਲ ਹੋਣ ਮਗਰੋਂ ਯਾਤਰੀਆਂ ਨੇ ਕੀਤੀ ਕਿਸਾਨਾਂ ਲਈ ਅਰਦਾਸ
ਰੇਲਵੇ ਸਟੇਸ਼ਨ ’ਤੇ ਦੇਖਣ ਨੂੰ ਮਿਲਿਆ ਜਦੋਂ ਦਿੱਲੀ ਤੋਂ ਆਏ 400 ਦੇ ਕਰੀਬ ਸ਼ਰਧਾਲੂਆਂ ਦੀ ਕਿਸਾਨੀ ਅੰਦੋਲਨ ਦੇ ਚਲਦਿਆਂ ਟ੍ਰੇਨ ਕੈਂਸਲ ਹੋ ਗਈ, ਪਰ ਸਾਰੇ ਸ਼ਰਧਾਲੂਆਂ ਨੇ ਆਪਣੀਆਂ ਮੁਸ਼ਕਲਾਂ ਨੂੰ ਦਰਕਿਨਾਰ ਕਰਕੇ ਰੇਲਵੇ ਸਟੇਸ਼ਨ ’ਤੇ ਹੀ ਕਿਸਾਨਾਂ ਦੇ ਹੱਕ ਵਿਚ ਅਰਦਾਸ ਕੀਤੀ।
By : Makhan shah
ਅੰਮ੍ਰਿਤਸਰ : ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਕਾਰਨ ਭਾਵੇਂ ਕਿ ਬਹੁਤ ਸਾਰੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਏ ਪਰ ਇਸ ਦੇ ਬਾਵਜੂਦ ਲੋਕਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾ ਰਹੀ ਐ। ਅਜਿਹਾ ਨਜ਼ਾਰਾ ਦਿੱਲੀ ਦੇ ਰੇਲਵੇ ਸਟੇਸ਼ਨ ’ਤੇ ਦੇਖਣ ਨੂੰ ਮਿਲਿਆ ਜਦੋਂ ਦਿੱਲੀ ਤੋਂ ਆਏ 400 ਦੇ ਕਰੀਬ ਸ਼ਰਧਾਲੂਆਂ ਦੀ ਕਿਸਾਨੀ ਅੰਦੋਲਨ ਦੇ ਚਲਦਿਆਂ ਟ੍ਰੇਨ ਕੈਂਸਲ ਹੋ ਗਈ, ਪਰ ਸਾਰੇ ਸ਼ਰਧਾਲੂਆਂ ਨੇ ਆਪਣੀਆਂ ਮੁਸ਼ਕਲਾਂ ਨੂੰ ਦਰਕਿਨਾਰ ਕਰਕੇ ਰੇਲਵੇ ਸਟੇਸ਼ਨ ’ਤੇ ਹੀ ਕਿਸਾਨਾਂ ਦੇ ਹੱਕ ਵਿਚ ਅਰਦਾਸ ਕੀਤੀ।
ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਚਲਦਿਆਂ ਭਾਵੇਂ ਬਹੁਤ ਸਾਰੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਇਸ ਦੇ ਬਾਵਜੂਦ ਲੋਕ ਕਿਸਾਨਾਂ ਦਾ ਡਟ ਕੇ ਸਾਥ ਦੇ ਰਹੇ ਨੇ। ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਦਿੱਲੀ ਤੋਂ ਆਏ 400 ਸ਼ਰਧਾਲੂਆਂ ਦੀ ਟ੍ਰੇਨ ਕੈਂਸਲ ਹੋ ਗਈ ਪਰ ਉਨ੍ਹਾਂ ਨੇ ਇਸ ਤੋਂ ਪਰੇਸ਼ਾਨ ਹੋਣ ਦੀ ਬਜਾਏ ਕਿਸਾਨਾਂ ਦੇ ਹੱਕ ਵਿਚ ਅਰਦਾਸ ਕੀਤੀ ਅਤੇ ਆਖਿਆ ਕਿ ਉਨ੍ਹਾਂ ਦੀ ਮੁਸ਼ਕਲ ਕਿਸਾਨਾਂ ਦੀਆਂ ਮੁਸ਼ਕਲਾਂ ਅੱਗੇ ਕੁੱਝ ਵੀ ਨਹੀਂ, ਇਸ ਲਈ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਏ।
ਦੱਸ ਦਈਏ ਕਿ ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਪੰਜਾਬ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰਾਂ ਵਿਚ ਸਾਰੀਆਂ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰਹੀਆਂ, ਜਿਸ ਕਾਰਨ ਸ਼ਹਿਰਾਂ ਦੇ ਬਜ਼ਾਰਾਂ ਵਿਚ ਸੰਨਾਟਾ ਛਾਇਆ ਹੋਇਆ ਸੀ।