ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਅੰਮ੍ਰਿਤਸਰ 'ਚ ਖੁੱਲਿਆ ਦਫਤਰ
ਸ਼੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ ਗਈ ਕਮੇਟੀ ਵੱਲੋਂ ਬੀਤੇ ਦਿਨ 18 ਮਾਰਚ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਅੱਜ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਵੱਲੋਂ ਅੰਮ੍ਰਿਤਸਰ ਵਿਖੇ ਦਫਤਰ ਦੀ ਸ਼ੁਰੂਆਤ ਕੀਤੀ ਗਈ। ਜਿੱਥੇ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਡਾਕਟਰ ਰਤਨ ਸਿੰਘ ਅਜਨਾਲਾ ਭਾਈ ਮਨਜੀਤ ਸਿੰਘ ਐਸਜੀਪੀਸੀ ਮੈਂਬਰ ਤੇ ਬਿਬੀ ਕਿਰਨਜੋਤ ਕੌਰ ਸਮੇਤ ਹੋਰ ਵੱਡੇ ਆਗੂ ਸ਼ਾਮਿਲ ਹੋਏ।

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ ਗਈ ਕਮੇਟੀ ਵੱਲੋਂ ਬੀਤੇ ਦਿਨ 18 ਮਾਰਚ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਅੱਜ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਵੱਲੋਂ ਅੰਮ੍ਰਿਤਸਰ ਵਿਖੇ ਦਫਤਰ ਦੀ ਸ਼ੁਰੂਆਤ ਕੀਤੀ ਗਈ। ਜਿੱਥੇ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਡਾਕਟਰ ਰਤਨ ਸਿੰਘ ਅਜਨਾਲਾ ਭਾਈ ਮਨਜੀਤ ਸਿੰਘ ਐਸਜੀਪੀਸੀ ਮੈਂਬਰ ਤੇ ਬਿਬੀ ਕਿਰਨਜੋਤ ਕੌਰ ਸਮੇਤ ਹੋਰ ਵੱਡੇ ਆਗੂ ਸ਼ਾਮਿਲ ਹੋਏ।
ਇਸ ਮੌਕੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਐਸਜੀਪੀਸੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਿਤ ਅੱਜ ਅੰਮ੍ਰਿਤਸਰ ਵਿੱਚ ਇਹ ਦਫਤਰ ਖੋਲਿਆ ਗਿਆ ਹੈ। ਜਿੱਥੇ ਜ਼ਿਆਦਾ ਤੋਂ ਜ਼ਿਆਦਾ ਸ਼੍ਰੋਮਣੀ ਅਕਾਲੀ ਦਲ ਦੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਮੁਤਾਬਿਕ ਭਰਤੀ ਕੀਤੀ ਜਾਵੇਗੀ। ਜਿੱਥੇ ਵੱਖ ਵੱਖ ਸੀਨੀਅਰ ਨੇਤਾ ਵੀ ਇਸ ਦਫਤਰ ਵਿੱਚ ਹਾਜ਼ਰ ਰਿਹਾ ਕਰਨਗੇ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਤੇ ਜ਼ਿਆਦਾ ਤੋਂ ਜ਼ਿਆਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਭਰਤੀ ਕੀਤੀ ਜਾਵੇਗੀ ਤਾਂ ਜੋ ਪੰਜਾਬ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾ ਸਕੇ।