4 MAY ਨੂੰ CLOSED ਰਹਿਣਗੇ PUNJAB ਦੇ ALL TOLL PLAZAS
ਪੰਜਾਬ ਵਿੱਚ ਕਿਸਾਨਾਂ ਵਿੱਚ ਸਰਕਾਰ ਖ਼ਿਲਾਫ਼ ਨਾਰਾਜ਼ਗੀ ਵਧਦੀ ਜਾ ਰਹੀ ਹੈ। ਕਾਰਨ ਇਹ ਹੈ ਕਿ ਸਰਕਾਰ ਨੇ 30 ਅਪ੍ਰੈਲ ਤੱਕ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ

By : Mehtab-Ud-Din
ਕਿਸਾਨਾਂ 'ਚ ਪਾਇਆ ਜਾ ਰਿਹਾ ਹੈ ਭਾਰੀ ਰੋਹ
ਕਿਸਾਨੀ ਸੰਘਰਸ਼ ਅਣਮਿੱਥੇ ਸਮੇਂ ਤੱਕ ਚੱਲਣ ਦਾ ਵੀ ਐਲਾਨ
ਲੁਧਿਆਣਾ: ਪੰਜਾਬ ਵਿੱਚ ਕਿਸਾਨਾਂ ਵਿੱਚ ਸਰਕਾਰ ਖ਼ਿਲਾਫ਼ ਨਾਰਾਜ਼ਗੀ ਵਧਦੀ ਜਾ ਰਹੀ ਹੈ। ਕਾਰਨ ਇਹ ਹੈ ਕਿ ਸਰਕਾਰ ਨੇ 30 ਅਪ੍ਰੈਲ ਤੱਕ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ, ਪਰ ਹਾਲ਼ੇ ਤੱਕ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ।
ਕਿਸਾਨਾਂ ਦੀਆਂ ਫ਼ਸਲਾਂ ਹੜਾਂ, ਬੇਮੌਸਮੀ ਮੀਂਹ ਅਤੇ ਕੁਦਰਤੀ ਆਫ਼ਤਾਂ ਨਾਲ ਖਰਾਬ ਹੋਈਆਂ ਸਨ। ਸਰਕਾਰ ਨੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਹਾਲ਼ੇ ਤੱਕ ਪੈਸੇ ਨਹੀਂ ਮਿਲੇ। ਇਸ ਕਰਕੇ ਕਿਸਾਨ ਗੁੱਸੇ ਵਿੱਚ ਹਨ
ਸੰਯੁਕਤ ਕਿਸਾਨ ਮੋਰਚਾ–ਪੰਜਾਬ (ਐਸਕੇਐੱਮ ਪੰਜਾਬ) ਨੇ ਐਲਾਨ ਕੀਤਾ ਹੈ ਕਿ 4 ਮਈ ਸਵੇਰੇ 11 ਵਜੇ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ। ਇਹ ਸੰਘਰਸ਼ ਅਣਮਿੱਥੇ ਸਮੇਂ ਤੱਕ ਚੱਲਣ ਦਾ ਐਲਾਨ ਵੀ ਕੀਤਾ ਗਿਆ ਹੈ।
ਕਿਸਾਨ ਆਗੂ ਤਰਨਜੀਤ ਸਿੰਘ ਨਿੰਮਾ ਨੇ ਕਿਹਾ ਕਿ ਹੜਾਂ ਨਾਲ ਝੋਨੇ ਦੀ ਫ਼ਸਲ ਬਰਬਾਦ ਹੋ ਗਈ। ਕੱਚੀਆਂ ਪੈਲੀਆਂ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਨਹੀਂ ਮਿਲਿਆ। ਬੇਮੌਸਮੀ ਮੀਂਹ ਨਾਲ ਹੋਰ ਨੁਕਸਾਨ ਹੋਇਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ, ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ, ਖ਼ਾਸ ਤੌਰ ਉਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ 4 ਮਈ ਦੇ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਇਸ ਮੌਕੇ ਅਮਰਜੀਤ ਸਿੰਘ ਭੱਟੀ, ਗੁਰਦੀਪ ਸਿੰਘ ਗਰੇਵਾਲ, ਪ੍ਰਭਦੀਪ ਸਿੰਘ ਸੇਖੋਂ, ਕੁਲਦੀਪ ਸਿੰਘ ਸੈਣੀ, ਕੰਵਲਜੀਤ ਸਿੰਘ ਢਿੱਲੋਂ ਅਤੇ ਹੋਰ ਕਈ ਕਿਸਾਨ ਆਗੂ ਵੀ ਮੌਜੂਦ ਸਨ।
ਪ੍ਰਦਰਸ਼ਨਾਂ ਦੌਰਾਨ ਟੋਲ ਪਲਾਜ਼ੇ ਬੰਦ ਹੋਣ ਨਾਲ ਉਸ ਦਿਨ ਕੁਝ ਥਾਵਾਂ ਉਤੇ ਯਾਤਰਾ ਪ੍ਰਭਾਵਿਤ ਹੋ ਸਕਦੀ ਹੈ। ਸੜਕਾਂ ‘ਤੇ ਭੀੜ ਵੱਧ ਸਕਦੀ ਹੈ ਅਤੇ ਟ੍ਰੈਫਿਕ ਸਮੱਸਿਆ ਆ ਸਕਦੀ ਹੈ।
ਜੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਜਲਦੀ ਹੱਲ ਨਾ ਨਿਕਲਿਆ, ਤਾਂ ਇਹ ਅੰਦੋਲਨ ਹੋਰ ਵੱਡਾ ਰੂਪ ਧਾਰ ਸਕਦਾ ਹੈ ਅਤੇ ਪੰਜਾਬ ਦੀ ਆਮ ਜ਼ਿੰਦਗੀ ‘ਤੇ ਵੱਡਾ ਅਸਰ ਪਾ ਸਕਦਾ ਹੈ।


