5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਚੁੱਕਣਗੇ ਸਹੁੰ, 4 ਦਿਨ ਦੀ ਮਿਲੀ ਪੈਰੋਲ
ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜੇਤੂ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਾਂਸਦ ਵਜੋਂ ਸਹੁੰ ਚੁੱਕਣਗੇ।ਦੱਸ ਦੇਈਏ ਕਿ ਕੋਰਟ ਵੱਲੋਂ 4 ਦਿਨ ਦੀ ਪੈਰੋਲ ਦਿੱਤੀ ਗਈ ਹੈ। ਹੁਣ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿ੍ਰੱਚ ਬੰਦ ਹਨ।
By : Dr. Pardeep singh
ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜੇਤੂ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਾਂਸਦ ਵਜੋਂ ਸਹੁੰ ਚੁੱਕਣਗੇ।ਦੱਸ ਦੇਈਏ ਕਿ ਕੋਰਟ ਵੱਲੋਂ 4 ਦਿਨ ਦੀ ਪੈਰੋਲ ਦਿੱਤੀ ਗਈ ਹੈ। ਹੁਣ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿ੍ਰੱਚ ਬੰਦ ਹਨ।
ਰਾਸ਼ਟਰੀ ਜਾਂਚ ਏਜੰਸੀ ਦੀ ਆਗਿਆ ਤੋਂ ਬਾਅਦ 2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਾਸ਼ਿਦ ਵੀ 5 ਜੁਲਾਈ ਨੂੰ ਸਹੁੰ ਚੁੱਕਣਗੇ। ਜਾਣਕਾਰੀ ਮੁਤਾਬਕ ਉਹ ਸਪੀਕਰ ਦੇ ਕਮਰੇ 'ਚ ਇਹ ਸਹੁੰ ਚੁੱਕਣਗੇ। ਅਬਦੁਲ ਰਸ਼ੀਦ ਨੇ ਵੀ ਸਹੁੰ ਚੁੱਕਣੀ ਹੈ। ਉਨ੍ਹਾਂ ਨੂੰ ਏਜੰਸੀਆਂ ਅਤੇ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਨਾ ਤਾਂ ਅੰਮ੍ਰਿਤਪਾਲ ਦੇ ਵਕੀਲ ਅਤੇ ਨਾ ਹੀ ਉਸ ਦੇ ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (ਡੀਸੀ) ਘਣਸ਼ਿਆਮ ਥੋਰੀ ਨੇ ਦੱਸਿਆ- ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਦੀ ਪੈਰੋਲ ਦਿੱਤੀ ਗਈ ਹੈ, ਜਿਸ ਬਾਰੇ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੀ ਪਤਨੀ ਡਿਬਰੂਗੜ੍ਹ ਜੇਲ੍ਹ ਪਹੁੰਚ ਚੁੱਕੀ ਹੈ।