Begin typing your search above and press return to search.

ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ, ਜਲੰਧਰ 'ਚ ਨਵੀਂ ਰਿਹਾਇਸ਼ 'ਚ ਤਬਦੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਵਿਆਪਕ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਰਿਹਾਇਸ਼ ਜਲੰਧਰ ਤਬਦੀਲ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ, ਜਲੰਧਰ ਚ ਨਵੀਂ ਰਿਹਾਇਸ਼ ਚ ਤਬਦੀਲ
X

Dr. Pardeep singhBy : Dr. Pardeep singh

  |  27 Jun 2024 12:22 PM IST

  • whatsapp
  • Telegram

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਵਿਆਪਕ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਰਿਹਾਇਸ਼ ਜਲੰਧਰ ਤਬਦੀਲ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਖਾਸ ਕਰਕੇ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੇ ਰੁਟੀਨ ਦੇ ਕੰਮ ਕਰਵਾਉਣ ਲਈ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਸ ਪਹਿਲੀ ਪਹਿਲ ਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ 'ਤੇ ਜੋੜਨਾ ਹੈ ਕਿਉਂਕਿ ਉਹ ਹਫ਼ਤੇ ਦੇ ਕੁਝ ਦਿਨਾਂ ਵਿੱਚ ਇੱਥੇ ਲੋਕਾਂ ਲਈ ਉਪਲਬਧ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਰੁਟੀਨ ਦੇ ਕੰਮ ਕਰਵਾਉਣ ਲਈ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਖੁਦ ਉਨ੍ਹਾਂ ਨੂੰ ਜਲੰਧਰ ਵਿਖੇ ਹੀ ਮਿਲਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਵਾਅਦਾ ਕੁਝ ਦਿਨ ਪਹਿਲਾਂ ਲੋਕਾਂ ਨਾਲ ਕੀਤਾ ਸੀ ਅਤੇ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਇਕ ਵਾਰ ਫਿਰ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਰ ਯਤਨ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਸਰਕਾਰ ਚੰਡੀਗੜ੍ਹ ਦੇ ਦਫਤਰਾਂ ਤੋਂ ਚਲਦੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਸੂਬੇ ਦੇ ਮਾਲਕ ਪ੍ਰਭੂਸੱਤਾ ਦੀ ਸਰਕਾਰ ਹੁਣ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਦੀ ਆਪਣੀ ਫਲੈਗਸ਼ਿਪ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ।

Next Story
ਤਾਜ਼ਾ ਖਬਰਾਂ
Share it