Begin typing your search above and press return to search.

ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅੱਤਵਾਦੀ ਮਾਡਿਊਲ ਬੇਨਕਾਬ, 6 ਪਿਸਤੌਲ ਬਰਾਮਦ

ਪੁਲਿਸ ਨੇ ਅੱਤਵਾਦ ਦੇ ਵਿਰੁੱਧ ਵੱਡੀ ਸਫਲਤਾ ਹਾਸਿਲ ਕੀਤੀ ਹੈ। ਯੂ.ਕੇ. ਅਧਾਰਤ ਧਰਮ ਸਿੰਘ ਉਰਫ ਧਰਮਾ ਸੰਧੂ, ਜੋ ਕਿ ਪਾਕਿਸਤਾਨ ਅਧਾਰਤ ਖੂਖਾਰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਨਜ਼ਦੀਕੀ ਸਾਥੀ ਹੈ, ਉਸ ਵੱਲੋਂ ਸੰਚਾਲਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ।

ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅੱਤਵਾਦੀ ਮਾਡਿਊਲ ਬੇਨਕਾਬ, 6 ਪਿਸਤੌਲ ਬਰਾਮਦ
X

Makhan shahBy : Makhan shah

  |  21 Jun 2025 7:51 PM IST

  • whatsapp
  • Telegram

ਅੰਮ੍ਰਿਤਸਰ : ਜਿੱਥੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਹੀ ਨਸ਼ੇ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਉੱਥੇ ਹੀ ਪੰਜਾਬ ਦੇ ਵਿੱਚੋਂ ਵੱਧ ਰਹੀਆਂ ਕਰਾਇਮ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਵੀ ਹਰ ਤਰੀਕੇ ਦੇ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਤੇ ਚਲਦੇ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਮਿਸ਼ਨਰੇਟ ਪੁਲਿਸ ਨੇ ਅੱਤਵਾਦ ਦੇ ਵਿਰੁੱਧ ਵੱਡੀ ਸਫਲਤਾ ਹਾਸਿਲ ਕੀਤੀ ਹੈ। ਯੂ.ਕੇ. ਅਧਾਰਤ ਧਰਮ ਸਿੰਘ ਉਰਫ ਧਰਮਾ ਸੰਧੂ, ਜੋ ਕਿ ਪਾਕਿਸਤਾਨ ਅਧਾਰਤ ਖੂਖਾਰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਨਜ਼ਦੀਕੀ ਸਾਥੀ ਹੈ, ਉਸ ਵੱਲੋਂ ਸੰਚਾਲਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ।


ਪੁਲਿਸ ਨੇ ਇਸ ਮਾਡਿਊਲ ਨਾਲ ਜੁੜੇ ਇੱਕ ਅਹੰਮ ਸਥਾਨਕ ਸੰਚਾਲਕ ਓਂਕਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਦੌਰਾਨ ਪੁਲਿਸ ਨੇ 6 ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ, ਜਿਨ੍ਹਾਂ 'ਚ 4 ਗਲੌਕ 9 ਐਮ.ਐਮ. ਅਤੇ 2 ਪੀ.ਐਕਸ.5 (.30 ਬੋਰ) ਸ਼ਾਮਲ ਹਨ। ਇਹ ਮਾਡਿਊਲ ਵਿਦੇਸ਼ੀ ਅੱਤਵਾਦੀ ਸੰਗਠਨਾਂ ਅਤੇ ਰਿੰਦਾ ਗੈਂਗ ਵਲੋਂ ਪੰਜਾਬ 'ਚ ਅਸਥਿਰਤਾ ਪੈਦਾ ਕਰਨ ਦੇ ਨਾਪਾਕ ਇਰਾਦਿਆਂ ਹੇਠ ਕਾਇਮ ਕੀਤਾ ਗਿਆ ਸੀ। ਪੁਲਿਸ ਵੱਲੋਂ ਦਰਜ ਕੀਤੀ ਐਫ.ਆਈ.ਆਰ. ਦੇ ਅਧਾਰ 'ਤੇ ਹੁਣ ਅਗਲੇਰੀ ਜਾਂਚ ਜਾਰੀ ਹੈ, ਜਿਸ ਰਾਹੀਂ ਪੂਰੇ ਨੈੱਟਵਰਕ ਅਤੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਰਹੀ ਹੈ।


ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਗੈਂਗ ਵਿਦੇਸ਼ੀ ਹੈਂਡਲਰਾਂ ਤੋਂ ਹਥਿਆਰ ਪ੍ਰਾਪਤ ਕਰਕੇ ਇਥੇ ਹਿੰਸਕ ਘਟਨਾਵਾਂ ਦੀ ਯੋਜਨਾ 'ਚ ਲੱਗਾ ਹੋਇਆ ਸੀ। ਪਰ ਅੰਮ੍ਰਿਤਸਰ ਕਮਿਸ਼ਨਰੇਟ ਦੀ ਚੁਸਤ ਕਾਰਵਾਈ ਨੇ ਇਹ ਸਾਜ਼ਿਸ਼ ਰੋਪ ਦਿੱਤੀ। ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਰਾਜ ਵਿੱਚ ਅੱਤਵਾਦੀ ਤੱਤਾਂ ਨੂੰ ਕਿਸੇ ਵੀ ਸੂਰਤ ਵਿੱਚ ਪਸਰਣ ਨਹੀਂ ਦਿੱਤਾ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਇਹ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਇਸ ਮਾਡਿਊਲ ਨਾਲ ਜੁੜੇ ਹੋਰ ਕਈ ਗੰਭੀਰ ਖੁਲਾਸੇ ਆਉਣ ਵਾਲੇ ਦਿਨਾਂ ਵਿੱਚ ਹੋ ਸਕਦੇ ਹਨ।

Next Story
ਤਾਜ਼ਾ ਖਬਰਾਂ
Share it