ਫਰਾਰ ਹੋਣ ਦੀ ਕੋਸ਼ਿਸ਼ ਦੌਰਾਨ ਐਨਕਾਊਂਟਰ 'ਚ ਮਾਰਿਆ ਗਿਆ ਬੱਚੂ ਡੌਨ
ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੇ ਬਾਬਾ ਬਕਾਲਾ ਤੋਂ ਗ੍ਰਿਫ਼ਤਾਰ ਕੀਤਾ ਗਏ ਬੱਚੂ ਡਾਨ ਨੂੰ ਜੰਮੂ ਲਿਜਾਂਦੇ ਸਮੇਂ ਪੁਲਸ ਮੁਕਾਬਲੇ 'ਚ ਢੇਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਸ਼ਤਾਕ ਅਲੀ ਉਰਫ਼ ਰਾਜ ਅਲੀ ਉਰਫ਼ ਬੱਚੂ ਡਾਨ ਨੂੰ ਪੰਜਾਬ ਦੇ ਬਟਾਲਾ ਤੋਂ ਗ੍ਰਿਫ਼ਤਾਰ ਕਰ ਕੇ ਜੰਮੂ ਲਿਜਾਇਆ ਜਾ ਰਿਹਾ ਸੀ। ਬੱਚੂ ਡਾਨ ਜੰਮੂ ਦੇ ਕਠੂਆ ਤੇ ਸਾਂਬਾ 'ਚ ਕਈ ਮਾਮਲਿਆਂ 'ਚ ਵਾਂਟੇਡ ਸੀ।

ਜੰਮੂ : ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੇ ਬਾਬਾ ਬਕਾਲਾ ਤੋਂ ਗ੍ਰਿਫ਼ਤਾਰ ਕੀਤਾ ਗਏ ਬੱਚੂ ਡਾਨ ਨੂੰ ਜੰਮੂ ਲਿਜਾਂਦੇ ਸਮੇਂ ਪੁਲਸ ਮੁਕਾਬਲੇ 'ਚ ਢੇਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਸ਼ਤਾਕ ਅਲੀ ਉਰਫ਼ ਰਾਜ ਅਲੀ ਉਰਫ਼ ਬੱਚੂ ਡਾਨ ਨੂੰ ਪੰਜਾਬ ਦੇ ਬਟਾਲਾ ਤੋਂ ਗ੍ਰਿਫ਼ਤਾਰ ਕਰ ਕੇ ਜੰਮੂ ਲਿਜਾਇਆ ਜਾ ਰਿਹਾ ਸੀ। ਬੱਚੂ ਡਾਨ ਜੰਮੂ ਦੇ ਕਠੂਆ ਤੇ ਸਾਂਬਾ 'ਚ ਕਈ ਮਾਮਲਿਆਂ 'ਚ ਵਾਂਟੇਡ ਸੀ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੱਚੂ ਨੂੰ ਉਸ ਦੇ ਸਾਥੀ ਨੂੰ ਜੰਮੂ ਪੁਲਸ ਦੀ ਇਕ ਟੀਮ ਨੇ ਪੰਜਾਬ ਪੁਲਸ ਦੀ ਮਦਦ ਨਾਲ ਪੰਜਾਬ ਦੇ ਬਟਾਲਾ ਤੋਂ ਇਕ ਸਾਂਝੇ ਆਪਰੇਸ਼ਨ ਰਾਹੀਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਪੰਜਾਬ ਤੋਂ ਜੰਮੂ ਲਿਆਂਦਾ ਜਾ ਰਿਹਾ ਸੀ ਕਿ ਰਸਤੇ 'ਚ ਉਨ੍ਹਾਂ ਨੇ ਬਾਥਰੂਮ ਦੇ ਬਹਾਨੇ ਨਾਲ ਗੱਡੀ ਰੁਕਵਾਈ।
ਜਦੋਂ ਉਨ੍ਹਾਂ ਨੂੰ ਉਤਾਰਨ ਲਈ ਗੱਡੀ ਦੀ ਖਿੜਕੀ ਖੋਲ੍ਹੀ ਗਈ ਤਾਂ ਇਨ੍ਹਾਂ ਨੇ ਪੁਲਸ ਪਾਰਟੀ 'ਤੇ ਹਮਲਾ ਕਰ ਦਿੱਤਾ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਜਵਾਬੀ ਕਾਰਵਾਈ ਕਰਦਿਆਂ ਪੁਲਸ ਨੇ ਉਨ੍ਹਾਂ 'ਤੇ ਗੋਲ਼ੀ ਚਲਾ ਦਿੱਤੀ ਤੇ ਉਸ ਨੂੰ ਜ਼ਖ਼ਮੀ ਹਾਲਤ 'ਚ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਹਾਲਾਂਕਿ ਇਸ ਮਾਮਲੇ 'ਚ 4 ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਫਿਲਹਾਲ ਬੱਚੂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਭੇਜ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।