ਬਾਦਲ ਧੜੇ ਨੇ ਰੁਕਵਾਈ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ!
ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਬਾਦਲ ਧੜੇ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਹੋਣ ਤੋਂ ਰੋਕ ਦਿੱਤੀ ਅਤੇ ਜਿਸ ਹਾਲ ਵਿਚ ਇਹ ਮੀਟਿੰਗ ਹੋਣੀ ਸੀ ਉਸ ਦੇ ਗੇਟ ਅੱਗੇ ਟਰੈਕਟਰ ਲਗਾ ਦਿੱਤਾ ਗਿਆ।

ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਬਾਦਲ ਧੜੇ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਹੋਣ ਤੋਂ ਰੋਕ ਦਿੱਤੀ ਅਤੇ ਜਿਸ ਹਾਲ ਵਿਚ ਇਹ ਮੀਟਿੰਗ ਹੋਣੀ ਸੀ ਉਸ ਦੇ ਗੇਟ ਅੱਗੇ ਟਰੈਕਟਰ ਲਗਾ ਦਿੱਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਇਕਬਾਲ ਸਿੰਘ ਝੂੰਦਾ ਅਤੇ ਸੰਤਾ ਸਿੰਘ ਉਮੈਦਪੁਰੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ ਵਿਚ ਇਕ ਮੀਟਿੰਗ ਰੱਖੀ ਗਈ ਸੀ ਪਰ ਮੀਟਿੰਗ ਤੋਂ ਪਹਿਲਾਂ ਹੀ ਬਾਦਲ ਦੇ ਧੜੇ ਦੇ ਕੁੱਝ ਆਗੂਆਂ ਨੇ ਹਾਲ ਦੇ ਗੇਟ ਅੱਗੇ ਟਰੈਕਟਰ ਲਗਾ ਕੇ ਰਸਤਾ ਰੋਕ ਦਿੱਤਾ, ਜਿਸ ਤੋਂ ਬਾਅਦ ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਅਤੇ ਗੁਰਦੁਆਰਾ ਸਾਹਿਬ ਦੇ ਸੁਪਰਵਾਈਜ਼ਰ ਜੋਗਾ ਸਿੰਘ ਦੇ ਵਿਚਾਲੇ ਜ਼ਬਰਦਸਤ ਬਹਿਸ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਮਸਾਂ ਦੋਵੇਂ ਧਿਰਾਂ ਨੂੰ ਸ਼ਾਂਤ ਕਰਵਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਇਸ ਕਾਰਵਾਈ ਨੂੰ ਪੰਥ ਵਿਰੋਧੀ ਕਾਰਵਾਈ ਦੱਸਿਆ ਅਤੇ ਆਖਿਆ ਕਿ ਗੁਰੂ ਘਰਾਂ ਵਿਚ ਪੰਥਕ ਗਤੀਵਿਧੀਆਂ ਕਰਨ ਤੋਂ ਕਿਸੇ ਨੂੰ ਰੋਕਿਆ ਨਹੀਂ ਜਾ ਸਕਦਾ, ਪਰ ਬਾਦਲ ਧੜੇ ਵੱਲੋਂ ਸਭ ਹੱਦਾਂ ਪਾਰ ਕੀਤੀਆਂ ਜਾ ਰਹੀਆਂ ਨੇ। ਹੋਰ ਕੀ ਕੁੱਝ ਆਖਿਆ ਆਗੂਆ ਨੇ, ਆਓ ਸੁਣਦੇ ਆਂ।
ਇਸੇ ਤਰ੍ਹਾਂ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੇ ਆਖਿਆ ਕਿ ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਨੂੰ ਰੋਕਿਆ ਗਿਆ ਜਦਕਿ ਮੀਟਿੰਗ ਹਾਲ ਲਈ ਗੁਰੂ ਘਰ ਵਿਚ ਫ਼ੀਸ ਤੱਕ ਵੀ ਜਮ੍ਹਾਂ ਕਰਵਾ ਦਿੱਤੀ ਗਈ ਸੀ, ਪਰ ਬਾਦਲ ਧੜੇ ਦੇ ਬੰਦਿਆਂ ਨੇ ਮੀਟਿੰਗ ਰੋਕਣ ਲਈ ਉਥੇ ਤਾਲੇ ਤੱਕ ਲਗਾ ਦਿੱਤੇ।
ਦੱਸ ਦਈਏ ਕਿ ਇਸ ਘਟਨਾ ਨੂੰ ਲੈ ਕੇ ਪੰਥਕ ਹਲਕਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ ਪਰ ਹੁਣ ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਇਸ ਮਾਮਲੇ ’ਤੇ ਕੀ ਕਾਰਵਾਈ ਕਰਨਗੇ?