Begin typing your search above and press return to search.

ਪੀਐਮ ਸੁਰੱਖਿਆ ਚੂਕ ਮਾਮਲੇ ’ਚ ਕਿਸਾਨਾਂ ’ਤੇ ਵੱਡੀ ਕਾਰਵਾਈ

ਤਿੰਨ ਸਾਲ ਪਹਿਲਾਂ ਪੰਜਾਬ ਵਿਚ ਪੀਐਮ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਚੂਕ ਦਾ ਮਾਮਲਾ ਫਿਰ ਤੋਂ ਗਰਮਾਉਂਦਾ ਦਿਖਾਈ ਦੇ ਰਿਹਾ ੲੈ ਕਿਉਂਕਿ ਹੁਣ ਇਸ ਮਾਮਲੇ ਵਿਚ 25 ਕਿਸਾਨਾਂ ਨੂੰ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਨੇ ਅਤੇ ਇਸ ਮਾਮਲੇ ਵਿਚ ਹੱਤਿਆ ਦੀ ਕੋਸ਼ਿਸ਼ ਦੀ ਧਾਰਾ ਵੀ ਐਡ ਕਰ ਦਿੱਤੀ ਗਈ ਐ।

ਪੀਐਮ ਸੁਰੱਖਿਆ ਚੂਕ ਮਾਮਲੇ ’ਚ ਕਿਸਾਨਾਂ ’ਤੇ ਵੱਡੀ ਕਾਰਵਾਈ
X

Makhan shahBy : Makhan shah

  |  17 Jan 2025 8:08 PM IST

  • whatsapp
  • Telegram

ਫਿਰੋਜ਼ਪੁਰ : ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਚੂਕ ਹੋਣ ਦਾ ਮਾਮਲਾ 3 ਸਾਲ ਬਾਅਦ ਫਿਰ ਤੋਂ ਸੁਰਖੀਆਂ ਵਿਚ ਆ ਗਿਆ ਏ। ਅਦਾਲਤ ਨੇ ਇਸ ਮਾਮਲੇ ਵਿਚ 25 ਕਿਸਾਨਾਂ ਦੀ ਗ੍ਰਿਫ਼ਤਾਰੀ ਦਾ ਵਾਰੰਟ ਜਾਰੀ ਕੀਤਾ ਏ, ਜਿਸ ਵਿਚ ਹੱਤਿਆ ਦੀ ਕੋਸ਼ਿਸ਼ ਦੀ ਧਾਰਾ ਵੀ ਜੋੜ ਦਿੱਤੀ ਗਈ ਐ। ਇਸ ਦਾ ਪਤਾ ਉਸ ਸਮੇਂ ਚੱਲਿਆ ਜਦੋਂ ਕਿਸਾਨਾਂ ਨੂੰ ਇਸ ਸਬੰਧੀ ਸੰਮਨ ਜਾਰੀ ਕੀਤੇ ਗਏ। ਇਹ ਘਟਨਾ 5 ਜਨਵਰੀ 2022 ਨੂੰ ਵਾਪਰੀ ਸੀ, ਜਦੋਂ ਪੀਐਮ ਮੋਦੀ ਫਿਰੋਜ਼ਪੁਰ ਦੌਰੇ ’ਤੇ ਆਏ ਸੀ।


ਤਿੰਨ ਸਾਲ ਪਹਿਲਾਂ ਪੰਜਾਬ ਵਿਚ ਪੀਐਮ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਚੂਕ ਦਾ ਮਾਮਲਾ ਫਿਰ ਤੋਂ ਗਰਮਾਉਂਦਾ ਦਿਖਾਈ ਦੇ ਰਿਹਾ ੲੈ ਕਿਉਂਕਿ ਹੁਣ ਇਸ ਮਾਮਲੇ ਵਿਚ 25 ਕਿਸਾਨਾਂ ਨੂੰ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਨੇ ਅਤੇ ਇਸ ਮਾਮਲੇ ਵਿਚ ਹੱਤਿਆ ਦੀ ਕੋਸ਼ਿਸ਼ ਦੀ ਧਾਰਾ ਵੀ ਐਡ ਕਰ ਦਿੱਤੀ ਗਈ ਐ। ਦਰਅਸਲ ਇਸ ਦਾ ਕਿਸਾਨਾਂ ਨੂੰ ਉਸ ਸਮੇਂ ਪਤਾ ਚੱਲਿਆ ਜਦੋਂ ਉਨ੍ਹਾਂ ਕੋਲ ਇਸ ਸਬੰਧੀ ਸੰਮਨ ਪਹੁੰਚ ਗਏ, ਜਿਨ੍ਹਾਂ ਤੋਂ ਖ਼ੁਲਾਸਾ ਹੋਇਆ ਕਿ 5 ਜਨਵਰੀ 2022 ਦੇ ਤਿੰਨ ਸਾਲ ਪੁਰਾਣੇ ਸੁਰੱਖਿਆ ਚੂਕ ਮਾਮਲੇ ਵਿਚ ਪੁਲਿਸ ਨੇ ਹੁਣ ਆਈਪੀਸੀ ਦੀ ਧਾਰਾ 307, 353, 341, 186, 149 ਅਤੇ ਨੈਸ਼ਨਲ ਹਾਈਵੇਅ ਐਕਟ ਦੀ ਧਾਰਾ 8 ਬੀ ਵੀ ਜੋੜ ਦਿੱਤੀ ਐ।


ਪੁਲਿਸ ਦੇ ਮੁਤਾਬਕ ਇਸ ਮਾਮਲੇ ਵਿਚ 6 ਜਨਵਰੀ 2022 ਨੂੰ ਪਹਿਲਾਂ ਪਹਿਲਾਂ ਇਹ ਕੇਸ ਜਨਤਕ ਰਸਤਾ ਰੋਕਣ ਦੇ ਮਾਮਲੇ ਵਿਚ ਧਾਰਾ 283 ਦੇ ਤਹਿਤ ਦਰਜ ਹੋਇਆ ਸੀ ਪਰ ਬਾਅਦ ਵਿਚ ਭਾਜਪਾ ਨੇਤਾਵਾਂ ਵੱਲੋਂ ਇਤਰਾਜ਼ ਜਤਾਏ ਜਾਣ ਤੋਂ ਬਾਅਦ ਅਧਿਕਾਰੀਆਂ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਜਾਂਚ ਦੇ ਆਧਾਰ ’ਤੇ ਫਿਰ ਇਸ ਕੇਸ ਵਿਚ ਹੋਰ ਵੀ ਗੰਭੀਰ ਧਾਰਾਵਾਂ ਜੋੜ ਦਿੱਤੀਆਂ ਗਈਆਂ ਨੇ, ਜਿਨ੍ਹਾਂ ਵਿਚ ਧਾਰਾ 307 ਹੱਤਿਆ ਦੀ ਕੋਸ਼ਿਸ਼, 353 ਲੋਕ ਸੇਵਕ ’ਤੇ ਹਮਲਾ, 341 ਗਲਤ ਤਰੀਕੇ ਨਾਲ ਰੋਕਣਾ, 186 ਕਰਤੱਵ ਪਾਲਣ ਵਿਚ ਰੁਕਾਵਟ ਪਾਉਣਾ, 149 ਗ਼ੈਰ ਕਾਨੂੰਨੀ ਰੂਪ ਨਾਲ ਇਕੱਠੇ ਹੋਣਾ ਅਤੇ ਰਾਸ਼ਟਰੀ ਰਾਜ ਮਾਰਗ ਕਾਨੂੰਨ ਦੀ ਧਾਰਾ 8 ਬੀ ਵੀ ਸ਼ਾਮਲ ਕੀਤੀ ਗਈ ਐ।

ਪੀਐਮ ਦੀ ਸੁਰੱਖਿਆ ਚੂਕ ਮਾਮਲੇ ਦੀ ਜਾਂਚ ਕਰਨ ਲਈ ਸੁਪਰੀਮ ਕੋਰਟ ਨੇ ਕਮੇਟੀ ਗਠਿਤ ਕੀਤੀ ਸੀ, ਜਿਸ ਦੀ ਅਗਵਾਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਵੱਲੋਂ ਕੀਤੀ ਗਈ ਸੀ। ਉਨ੍ਹਾਂ ਤੋਂ ਇਲਾਵਾ ਕਮੇਟੀ ਵਿਚ ਐਨਆਈਏ ਦੇ ਸਾਬਕਾ ਮੁਖੀ ਕੁਲਦੀਪ ਸਿੰਘ, ਚੰਡੀਗੜ੍ਹ ਦੇ ਡੀਜੀਪੀ ਪ੍ਰਵੀਨ ਰੰਜਨ ਅਤੇ ਪੰਜਾਬ ਦੇ ਸਪੈਸ਼ਲ ਡੀਜੀਪੀ ਸ਼ਰਦ ਸੱਤਿਆ ਚੌਹਾਨ ਵੀ ਸ਼ਾਮਲ ਸਨ।

ਇਸ ਸਬੰਧੀ ਦਰਜ ਕੀਤੀ ਗਈ ਐਫਆਈਆਰ ਵਿਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਅਤੇ ਹੋਰ ਕਿਸਾਨ ਨੇਤਾਵਾਂ ਅਤੇ ਮੈਂਬਰਾਂ ਸਮੇਤ 26 ਲੋਕਾਂ ਦੇ ਨਾਮ ਸ਼ਾਮਲ ਕੀਤੇ ਗਏ ਨੇ। ਇਕ ਮੁਲਜ਼ਮ ਮੇਜਰ ਸਿੰਘ ਦੀ ਮੌਤ ਹੋ ਚੁੱਕੀ ਐ ਜਦਕਿ ਬਾਕੀ 25 ਦੇ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਗਈ ਐ। ਯਾਨੀ ਕਿ ਇਨ੍ਹਾਂ 25 ਕਿਸਾਨਾਂ ਦੀ ਕਿਸੇ ਸਮੇਂ ਵੀ ਗ੍ਰਿਫ਼ਤਾਰੀ ਹੋ ਸਕਦੀ ਐ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੂੰ ਪਹਿਲਾਂ ਵੀ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਅਤੇ ਵਾਰੰਟ ਭੇਜੇ ਜਾ ਚੁੱਕੇ ਨੇ ਪਰ ਉਹ ਹਾਜ਼ਰ ਨਹੀਂ ਹੋਏ, ਜਿਸ ਤੋਂ ਬਾਅਦ ਅਦਾਲਤ ਨੇ 22 ਜਨਵਰੀ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਕਰਨ ਦੇ ਆਦੇਸ਼ ਦਿੱਤੇ ਨੇ। ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਵੱਲੋਂ ਤਤਕਾਲੀਨ ਡੀਜੀਪੀ ਸਿਧਾਰਥ ਚਟੋਪਾਧਿਆਏ, ਫਿਰੋਜ਼ਪੁਰ ਦੇ ਡੀਆਈਜੀ ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਐਸਐਸਪੀ ਹਰਮਨ ਹੰਸ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ।


ਉਧਰ ਇਸ ਮਾਮਲੇ ’ਤੇ ਬੋਲਦਿਆਂ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਨੇ ਆਖਿਆ ਕਿ ਪ੍ਰਧਾਨ ਮੰਤਰੀ ਦੇਸ਼ ਦੀ ਜਨਤਾ ਵੱਲੋਂ ਚੁਣੇ ਹੋਏ ਨੁਮਾਇੰਦੇ ਨੇ, ਉਨ੍ਹਾਂ ਦੀ ਸੁਰੱਖਿਆ ਵਿਚ ਚੂਕ ਹੋਣਾ ਬੇਹੱਦ ਮੰਦਭਾਗੀ ਗੱਲ ਐ। ਉਨ੍ਹਾਂ ਆਖਿਆ ਕਿ ਪ੍ਰਦਰਸ਼ਨ ਕਰਨਾ ਵੀ ਸਭ ਦਾ ਅਧਿਕਾਰ ਐ ਪਰ ਪ੍ਰਦਰਸ਼ਨ ਵੀ ਦਾਇਰੇ ਵਿਚ ਰਹਿ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਪੀਐਮ ਦੀ ਸੁਰੱਖਿਆ ਚੂਕ ਲਈ ਜਿਹੜੇ ਲੋਕ ਜ਼ਿੰਮੇਵਾਰ ਨੇ, ਉਨ੍ਹਾਂ ’ਤੇ ਕਾਰਵਾਈ ਹੋਣੀ ਚਾਹੀਦੀ ਐ।


ਦੱਸ ਦਈਏ ਕਿ ਇਹ ਘਟਨਾ 5 ਜਨਵਰੀ 2022 ਨੂੰ ਉਸ ਸਮੇਂ ਵਾਪਰੀ ਸੀ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਆਏ ਸੀ, ਉਨ੍ਹਾਂ ਨੇ ਹੋਰ ਵੀ ਕਈ ਥਾਵਾਂ ’ਤੇ ਜਾਣਾ ਸੀ, ਪਰ ਕਿਸਾਨਾਂ ਨੇ ਰਸਤੇ ਵਿਚ ਜਾਮ ਲਗਾ ਦਿੱਤਾ ਸੀ, ਜਿਸ ਤੋਂ ਬਾਅਦ ਪੀਐਮ ਦਾ ਕਾਫ਼ਲਾ ਕਰੀਬ 20 ਮਿੰਟ ਤੱਕ ਫਿਰੋਜ਼ਪੁਰ ਦੇ ਪਿਆਰੇਆਣਾ ਫਲਾਈਓਵਰ ’ਤੇ ਰੁਕਿਆ ਰਿਹਾ ਅਤੇ ਪੀਐਮ ਨੂੰ ਬਿਨਾਂ ਪ੍ਰੋਗਰਾਮ ਕੀਤੇ ਵਾਪਸ ਦਿੱਲੀ ਪਰਤਣਾ ਪਿਆ ਸੀ।

Next Story
ਤਾਜ਼ਾ ਖਬਰਾਂ
Share it