ਪੰਜਾਬ 'ਚ ਵੱਡੀ ਵਾਰਦਾਤ, ਭਰਾ ਵਲੋਂ ਭੈਣ ਤੇ ਜੀਜੇ ਦਾ ਕਤਲ
ਆਏ ਦਿਨ ਬਹੁਤ ਸਾਰੀਆਂ ਵਾਰਦਾਤਾਂ ਭਰੀਆਂ ਖ਼ਬਰਾਂ ਸੁਣਨ ਤੇ ਦੇਖਣਾ ਨੂੰ ਮਿਲਦੀਆਂ ਰਹਿੰਦੀਆਂ ਨੇ,ਖ਼ਾਸਕਰ ਜਦੋਂ ਇਹ ਖ਼ਬਰਾਂ ਸਾਡੇ ਆਲ ਦੁਆਲ ਨਾਲ ਜੁੜੀਆਂ ਮਿਲਣ ਤਾਂ ਉਸ ਵੇਲੇ ਹੈਰਾਨ ਤੇ ਪ੍ਰੇਸ਼ਾਨ ਹੋਣਾ ਲਾਜ਼ਮੀ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਾਨਿਆਂਵਾਲੀ ਤੋਂ ਸਾਹਮਣੇ ਆਇਆ ਹੈ ਜਿਥੇ ਪਤੀ-ਪਤਨੀ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ।

ਫਰੀਦਕੋਟ,(ਸੁਖਵੀਰ ਸਿੰਘ ਸ਼ੇਰਗਿੱਲ): ਆਏ ਦਿਨ ਬਹੁਤ ਸਾਰੀਆਂ ਵਾਰਦਾਤਾਂ ਭਰੀਆਂ ਖ਼ਬਰਾਂ ਸੁਣਨ ਤੇ ਦੇਖਣਾ ਨੂੰ ਮਿਲਦੀਆਂ ਰਹਿੰਦੀਆਂ ਨੇ,ਖ਼ਾਸਕਰ ਜਦੋਂ ਇਹ ਖ਼ਬਰਾਂ ਸਾਡੇ ਆਲ ਦੁਆਲ ਨਾਲ ਜੁੜੀਆਂ ਮਿਲਣ ਤਾਂ ਉਸ ਵੇਲੇ ਹੈਰਾਨ ਤੇ ਪ੍ਰੇਸ਼ਾਨ ਹੋਣਾ ਲਾਜ਼ਮੀ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਾਨਿਆਂਵਾਲੀ ਤੋਂ ਸਾਹਮਣੇ ਆਇਆ ਹੈ ਜਿਥੇ ਪਤੀ-ਪਤਨੀ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਪਤੀ-ਪਤਨੀ ਦੀ ਪਹਿਚਾਣ ਹਰਪ੍ਰੀਤ ਕੌਰ (29) ਅਤੇ ਰੇਸ਼ਮ ਸਿੰਘ (50) ਵਜੋਂ ਹੋਈ ਹੈ। ਸੂਤਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਮ੍ਰਿਤਕ ਹਰਪ੍ਰੀਤ ਕੌਰ ਦੇ ਭਰਾ ਅਰਸ਼ਪ੍ਰੀਤ ਸਿੰਘ ਵੱਲੋਂ ਕੀਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਦੇ ਵਲੋਂ ਮੌਕੇ 'ਤੇ ਪਹੁੰਚਿਆ ਗਿਆ ਹੈ,ਡੀ. ਐੱਸ. ਪੀ ਜਸਮੀਤ ਸਿੰਘ, ਡੀ. ਐੱਸ. ਪੀ ਤਰਲੋਚਨ ਸਿੰਘ ਵਲੋਂ ਖੁਦ ਇਸ ਘਟਨਾ ਦਾ ਜਾਇਜ਼ਾ ਲੈਣ ਦੇ ਲਈ ਖ਼ੁਦ ਮੌਕੇ 'ਤੇ ਪਹੁੰਚੇ ਹਨ। ਪੁਲਿਸ ਦੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਤੇ ਵੱਖ-ਵੱਖ ਪਹਿਲੂਆਂ ਤੋਂ ਇਸ ਦੋਹਰੇ ਕਤਲਕਾਂਡ ਦੀ ਜਾਂਚ ਕੀਤੀ ਜਾਣ ਦੀ ਗੱਲ ਕਹੀ ਜਾ ਰਹੀ ਹੈ।