Begin typing your search above and press return to search.

ਪ੍ਰਕਾਸ਼ ਪੁਰਬ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਜਾਇਆ ਗਿਆ। ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ...

ਪ੍ਰਕਾਸ਼ ਪੁਰਬ ਤੇ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
X

Makhan shahBy : Makhan shah

  |  14 Nov 2024 7:34 PM IST

  • whatsapp
  • Telegram

ਅੰਮ੍ਰਿਤਸਰ : ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਜਾਇਆ ਗਿਆ। ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ ਨਗਰ ਕੀਰਤਨ ਖਲਾਸਾਈ ਜਾਹੋ ਜਲਾਲ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਬਾਅਦ ਦੁਪਹਿਰ ਅਰਦਾਸ ਉਪਰੰਤ ਆਰੰਭ ਹੋਇਆ।

ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਖਲਾਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ , ਸਭਾ ਸੋਸਾਇਟੀਆਂ, ਸ਼ਬਦੀ ਜਥੇ , ਸ਼੍ਰੋਮਣੀ ਕਮੇਟੀ ਤੇ ਦਰਬਾਰ ਸਾਹਿਬ ਦਾ ਸਟਾਫ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ। ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਇਹ ਅਲੌਕਿਕ ਨਗਰ ਕੀਰਤਨ ਦੇਰ ਸ਼ਾਮ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੂਜ ਕੇ ਸੰਪਨ ਹੋਇਆ। ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਮਦਾਸ ਸਰਾਂ, ਸ਼ੇਰਾਂ ਵਾਲ਼ੇ ਗੇਟ, ਵਿਰਾਸਤੀ ਮਾਰਗ, ਮਾਈ ਸੇਵਾਂ ਬਜਾਰ, ਪਾਪੜਾਂ ਵਾਲਾ ਬਜਾਰ, ਲਸ਼ਮਣਸਰ ਚੌਂਕ ਆਦਿ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਚ ਪੈਂਦੇ ਬਜਾਰਾਂ ਚੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪਨ ਹੋਇਆ।

ਦੱਸ ਦਈਏ ਕਿ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੱਢਿਆ ਗਿਆ ਤੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਤੋਂ ਹੁੰਦਾ ਹੋਇਆ ਵੱਡੀ ਗਿਣਤੀ ਦੇ ਵਿੱਚ ਸੰਗਤ ਮੌਜੂਦ ਰਹੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਅਤੇ ਉਹਨਾਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ।

ਇਸ ਮੌਕੇ ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਸਾਰੇ ਸਮਾਜ ਨੂੰ ਇਕੱਠਿਆ ਕੀਤਾ ਸੀ ਪਰ ਅੱਜ ਵੀ ਜਾਤਾ ਪਾਤਾਂ ਦੇ ਨਾਂ ਤੇ ਵੰਡੀਆਂ ਪਾਈਆਂ ਜਾ ਰਹੀਆਂ ਹਨ ਇਸ ਮੌਕੇ ਧਾਮੀ ਨੇ ਕਿਹਾ ਕਿ ਪਾਕਿਸਤਾਨ ਜਾਣ ਲਈ ਜਿਨਾਂ ਦੇ ਵੀਜ਼ੇ ਨਹੀਂ ਲੱਗੇ ਅਸੀਂ ਸਰਕਾਰਾਂ ਨਾਲ ਜਰੂਰ ਗੱਲ ਕਰਾਂਗੇ। ਨਗਰ ਕੀਰਤਨ ਦਾ ਰਸਤੇ ਵਿਚ ਸ਼ਰਧਾਲੂਆ ਵਲੋਂ ਫ਼ੁੱਲਾਂ ਦੀ ਵਰਖਾ ਕਰਕੇ , ਇਤਰ ਦਾ ਛਿੜਕਾਅ ਕਰਕੇ ਤੇ ਸਜਾਵਟੀ ਗੇਟ ਲਗਾ ਕਿ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਤਰਾਂ ਤਰਾਂ ਦੇ ਲੰਗਰ ਅਟੁੱਟ ਵਰਤਾਏ ਗੁਏ।

ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਦੀ ਸੇਵਾ ਨਿਭਾ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੂਹ ਸੰਗਤ ਨੂੰ ਪਾਵਨ ਪਵਿਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਗਤ ਗੁਰੂ ਦੀ ਵਿਚਾਰਧਾਰਾ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਗਵਾਈ ਪ੍ਰਦਾਨ ਕਰਦੇ ਹਨ ਤੇ ਉਨ੍ਹਾਂ ਵਿਚ ਮਾਨਵਤਾ ਦੇ ਮਨਾਂ ਦੀਆਂ ਉਲਝਣਾਂ ਤੇ ਭਟਕਣਾ ਨੂੰ ਹੱਲ ਕਰਨ ਵਾਲਾ ਅਨਮੋਲ ਖਜਾਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਵਿਚ ਸਮੁੱਚੇ ਬ੍ਰਹਿਮੰਡ ਦੀਆਂ ਮੁਸ਼ਕਿਲਾਂ ਦਾ ਹਲ ਹੈ ਇਸ ਲਈ ਸੰਗਤਾਂ ਗੁਰੂ ਸਾਹਿਬ ਦੇ ਦੱਸੇ ਰਸਤੇ ਤੇ ਚਲਦਿਆਂ ਆਪਣਾ ਜੀਵਨ ਸਫਲਾ ਕਰਨ।

ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 15 ਨਵੰਬਰ ਨੂੰ ਸ੍ਰੀ ਹਰਿਮੰਦਿਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅਟੱਲ ਰਾਏ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਿਕ ਵਸਤਾਂ ਦੇ ਪਵਿੱਤਰ ਜਲੌਅ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ। ਇਸ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਸ਼ਾਮ ਨੂੰ ਰਹਿਰਾਸ ਦੇ ਪਾਠ ਤੋਂ ਬਾਅਦ ਦੀਪਮਾਲਾ ਤੇ ਪ੍ਰਦੂਸ਼ਣ ਮੁਕਤ ਆਤਿਸ਼ਬਾਜੀ ਕੀਤੀ ਜਾਵੇਗੀ।

Next Story
ਤਾਜ਼ਾ ਖਬਰਾਂ
Share it