ਵੱਡੀ ਖ਼ਬਰ : ਗਵਰਨਰ ਬਣੇਗੀ ਮਹਾਰਾਣੀ ਪ੍ਰਨੀਤ ਕੌਰ!
ਮਹਾਰਾਣੀ ਪ੍ਰਨੀਤ ਕੌਰ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਕਿਸੇ ਸੂਬੇ ਦਾ ਗਵਰਨਰ ਲਗਾਇਆ ਜਾ ਸਕਦਾ ਹੈ। ਦਰਅਸਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਗਵਰਨਰ ਬਣਾਏ ਜਾਣ ਦੀ ਤਿਆਰੀ ਸਬੰਧੀ ਵੀ ਖ਼ਬਰਾਂ ਕਾਫ਼ੀ ਵਾਇਰਲ ਹੋਈਆਂ ਸੀ....
By : Makhan shah
ਪਟਿਆਲਾ : ਮਹਾਰਾਣੀ ਪ੍ਰਨੀਤ ਕੌਰ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਕਿਸੇ ਸੂਬੇ ਦਾ ਗਵਰਨਰ ਲਗਾਇਆ ਜਾ ਸਕਦਾ ਹੈ। ਦਰਅਸਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਗਵਰਨਰ ਬਣਾਏ ਜਾਣ ਦੀ ਤਿਆਰੀ ਸਬੰਧੀ ਵੀ ਖ਼ਬਰਾਂ ਕਾਫ਼ੀ ਵਾਇਰਲ ਹੋਈਆਂ ਸੀ ਪਰ ਕਿਹਾ ਜਾ ਰਿਹਾ ਹੈ ਕਿ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਬਿਮਾਰ ਹੋ ਗਏ ਸੀ,
ਪਰ ਹੁਣ ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆ ਰਹੀ ਐ ਮਹਾਰਾਣੀ ਪ੍ਰਨੀਤ ਕੌਰ ਨੂੰ ਕਿਸੇ ਸੂਬੇ ਦਾ ਰਾਜਪਾਲ ਬਣਾਇਆ ਜਾ ਸਕਦਾ ਏ।
ਜਦੋਂ ਇਸ ਸਬੰਧੀ ਮਹਾਰਾਣੀ ਪ੍ਰਨੀਤ ਕੌਰ ਦੇ ਕਰੀਬੀ ਅਤੇ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਇਹ ਸਿਰਫ਼ ਅਫਵਾਹਾਂ ਨੇ, ਉਨ੍ਹਾਂ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ ਉਨ੍ਹਾਂ ਇਹ ਗੱਲ ਵੀ ਆਖੀ ਕਿ ਤੁਹਾਡੇ ਮੂੰਹ ਵਿਚ ਘੀ ਸ਼ੱਕਰ, ਜੇਕਰ ਅਜਿਹਾ ਹੁੰਦਾ ਹੈ ਤਾਂ ਮਹਾਰਾਣੀ ਪ੍ਰਨੀਤ ਕੌਰ ਹਰ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣ ਦੇ ਲਹੀ ਤਿਆਰ ਹਨ।