‘‘7-7 ਫੁੱਟ ਦੇ ਸੱਪ ਖਾਣ ਵਾਲੇ ਮੇਰੇ ’ਤੇ ਇਲਜ਼ਾਮ ਲਗਾ ਰਹੇ ਨੇ’’
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ’ਚ ਆਲ ਇੰਡੀਆ ਪੰਥਕ ਕਨਵੈਨਸ਼ਨ ਕਰਵਾਈ ਗਈ, ਜਿਸ ਦੌਰਾਨ ਸਿੱਖ ਪੰਥ ਦੀਆਂ ਬਹੁਤ ਸਾਰੀਆਂ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ ਅਤੇ ਪੰਥਕ ਵਿਚਾਰਾਂ ਦੀ ਸਾਂਝ ਪਾਈ।

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ’ਚ ਆਲ ਇੰਡੀਆ ਪੰਥਕ ਕਨਵੈਨਸ਼ਨ ਕਰਵਾਈ ਗਈ, ਜਿਸ ਦੌਰਾਨ ਸਿੱਖ ਪੰਥ ਦੀਆਂ ਬਹੁਤ ਸਾਰੀਆਂ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ ਅਤੇ ਪੰਥਕ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪੁੱਜੇ, ਜਿਨ੍ਹਾਂ ਵੱਲੋਂ ਕੁੱਝ ਅਕਾਲੀ ਆਗੂਆਂ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ।
ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਹੋਈ ਆਲ ਇੰਡੀਆ ਪੰਥਕ ਕਨਵੈਨਸ਼ਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਆਖਿਆ ਕਿ ਜਦੋਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਹੋਈ ਐ, ਉਦੋਂ ਹੀ ਸਰਕਾਰਾਂ ਇਸ ਨੂੰ ਚੁਣੌਤੀ ਦਿੰਦੀਆਂ ਆ ਰਹੀਆਂ ਨੇ ਪਰ ਪਹਿਲੀ ਵਾਰ ਹੋਇਆ ਜਦੋਂ ਅਕਾਲੀ ਦਲ ਵੱਲੋਂ ਹੀ ਅਕਾਲ ਤਖ਼ਤ ਨੂੰ ਚੁਣੌਤੀ ਦਿੱਤੀ ਗਈ ਹੋਵੇ, ਉਨ੍ਹਾਂ ਕਿਹਾ ਕਿ ਆਖ਼ਰ ਕੌਣ ਨੇ ਇਹ ਲੋਕ,, ਜੋ ਅਕਾਲ ਤਖਤ ਨੂੰ ਚੁਣੌਤੀ ਦੇ ਰਹੇ ਨੇ?
ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਸਿਰਫ਼ 10 ਬੰਦਿਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਬੇੜਾ ਡੋਬਣ ਵਿਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਆਖਿਆ ਕਿ ਜੋ ਲੋਕ 7-7 ਫੁੱਟ ਦੇ ਸੱਪ ਖਾ ਗਏ, ਉਹ ਮੇਰੇ ਬਾਰੇ ਇਹ ਆਖ ਰਹੇ ਨੇ ਕਿ ਗਿਆਨੀ ਹਰਪ੍ਰੀਤ ਸਿੰਘ ਗੰਡੋਏ ਖਾਂਦੈ,, ਤਾਂ ਕਰਕੇ ਅਸੀਂ ਇਸ ਦੇ ਖਿਲਾਫ਼ ਆਂ।
ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਗਾਤਾਰ ਅਕਾਲੀ ਦਲ ਦੇ ਕੁੱਝ ਆਗੂਆਂ ’ਤੇ ਤਿੱਖੇ ਨਿਸ਼ਾਨੇ ਸਾਧੇ ਜਾ ਰਹੇ ਨੇ ਅਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਦੀ ਇੰਨ ਬਿਨ ਪਾਲਣਾ ਕਰਵਾਉਣਾ ਚਾਹੁੰਦੇ ਨੇ।