Begin typing your search above and press return to search.

Jail 'ਚ Bikram Majithia ਦੀ ਜਾਨ ਨੂੰ ਖਤਰਾ !

ਨਾਭਾ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਸੂਬੇ ਦੀ ਇੰਟੈਲੀਜੈਂਸ ਏਜੰਸੀ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਸਪੈਸ਼ਲ ਡੀਜੀਪੀ ਇੰਟੈਲੀਜੈਂਸ ਨੇ ਉਨ੍ਹਾਂ ਦੀ ਜਾਨ ਨੂੰ ਗੰਭੀਰ ਖ਼ਤਰਾ ਹੋਣ ਦੀ ਚੇਤਾਵਨੀ ਦਿੱਤੀ ਹੈ।

Jail ਚ Bikram Majithia ਦੀ ਜਾਨ ਨੂੰ ਖਤਰਾ !
X

VivekBy : Vivek

  |  10 Jan 2026 10:38 AM IST

  • whatsapp
  • Telegram

ਨਾਭਾ (ਵਿਵੇਕ ਕੁਮਾਰ): ਨਾਭਾ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਸੂਬੇ ਦੀ ਇੰਟੈਲੀਜੈਂਸ ਏਜੰਸੀ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਸਪੈਸ਼ਲ ਡੀਜੀਪੀ ਇੰਟੈਲੀਜੈਂਸ ਨੇ ਉਨ੍ਹਾਂ ਦੀ ਜਾਨ ਨੂੰ ਗੰਭੀਰ ਖ਼ਤਰਾ ਹੋਣ ਦੀ ਚੇਤਾਵਨੀ ਦਿੱਤੀ ਹੈ।

ਜਿਕਰਯੋਗ ਹੈ ਕਿ ਇਸ ਸੰਬੰਧ ਵਿੱਚ 2 ਜਨਵਰੀ 2026 ਅਤੇ 3 ਜਨਵਰੀ 2026 ਨੂੰ ਸਪੈਸ਼ਲ ਡੀਜੀਪੀ ਇੰਟੈਲੀਜੈਂਸ ਵੱਲੋਂ ਸਪੈਸ਼ਲ ਡੀਜੀਪੀ ਸਿਕਿਉਰਟੀ ਅਤੇ ਡੀਜੀਪੀ ਜੇਲ੍ਹ ਵਿਭਾਗ ਨੂੰ ਇੱਕ ਅਧਿਕਾਰਿਕ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਬਿਕਰਮ ਮਜੀਠੀਆ ਇਸ ਸਮੇਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਗਰੁੱਪ ਦੇ ਨਿਸ਼ਾਨੇ 'ਤੇ ਨੇ ਅਤੇ ਇਸ ਗਰੁੱਪ ਦੇ ਵਲੋਂ ਮਜੀਠੀਆ ਦੀ ਜਾਨ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ।ਇੰਟੈਲੀਜੈਂਸ ਰਿਪੋਰਟ ਅਨੁਸਾਰ, ਮਜੀਠੀਆ ਦੀ ਮੌਜੂਦਾ ਕੈਦ ਦੌਰਾਨ ਉਨ੍ਹਾਂ ’ਤੇ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਨੂੰ ਉਨ੍ਹਾਂ ਦੀ ਜੇਲ੍ਹ ਅੰਦਰ ਅਤੇ ਬਾਹਰ ਸੁਰੱਖਿਆ ਵਧਾਉਣ ਲਈ ਕਿਹਾ ਗਿਆ ਹੈ।ਪੱਤਰ ਵਿੱਚ ਜੇਲ੍ਹ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਮਜੀਠੀਆ ਦੀ ਸੁਰੱਖਿਆ ਨੂੰ ਉੱਚ ਤਰਜੀਹ ਦਿੱਤੀ ਜਾਵੇ ਅਤੇ ਹਰ ਕਿਸਮ ਦੇ ਸੰਭਾਵਿਤ ਖ਼ਤਰੇ ਤੋਂ ਨਿਪਟਣ ਲਈ ਤੁਰੰਤ ਕਦਮ ਚੁੱਕੇ ਜਾਣ।

ਕਾਬੀਲੇਗੋਰ ਹੈ ਕਿ ਬੀਤੇ ਦਿਨ ਵੀ ਵੱਡੀ ਗਿਣਤੀ 'ਚ ਪੁਲਿਸ ਟੀਮਾਂ ਦੇ ਵਲੋਂ ਨਾਭਾ ਜੇਲ੍ਹ 'ਚ ਸਰਚ ਅਪਰੇਸ਼ਨ ਚਲਾਇਆ ਗਿਆ ਸੀ। ਹੁਣ ਜਾਣਕਾਰੀ ਇਸ ਨਿਕਲਕੇ ਸਾਹਮਣੇ ਆ ਰਹੀ ਹੈ ਕਿ ਇਸ ਸਰਚ ਅਪਰੇਸ਼ਨ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈਕੇ ਹੀ ਚਲਾਇਆ ਗਿਆ ਸੀ।

Next Story
ਤਾਜ਼ਾ ਖਬਰਾਂ
Share it