ਅੱਜ ਵੀ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠਿਆ, ਚਿੱਠੀ ਲਿਖ ਦਿੱਤੀ ਜਾਣਕਾਰੀ
ਐਸਆਈਟੀ ਨੇ ਮੁੜ ਤੋਂ 20 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਸੰਮਨ ਭੇਜੇ ਸਨ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਅੱਜ ਵੀ ਪੇਸ਼ ਹੋਣ ਤੋਂ ਨਾ ਕਰ ਦਿੱਤੀ ਗਈ ਹੈ ।
By : lokeshbhardwaj
ਪਟਿਆਲਾ : ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ (ਐਸਆਈਟੀ) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜਾਂਚ ਲਈ ਬੁਲਾਇਆ ਗਿਆ ਸੀ ਪਰ ਉਸ ਵੱਲੋਂ ਅੰਮ੍ਰਿਤਸਰ ਵਿੱਚ ਦਾਇਰ ਕੇਸ ਦੀ ਸੁਣਵਾਈ ਕਾਰਨ ਉਨ੍ਹਾਂ ਨੇ ਐਸਆਈਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ । ਜਿਸ ਤੋਂ ਬਾਅਦ ਐਸਆਈਟੀ ਨੇ ਮੁੜ ਤੋਂ 20 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਸੰਮਨ ਭੇਜੇ ਸਨ ਅਤੇ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਉਹ ਅੱਜ ਵੀ ਪਟਿਆਲਾ ਵਿੱਚ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਨਹੀਂ ਹੋਣਗੇ । ਮੀਡੀਆ ਦੀ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਨੇ ਪਹਿਲਾਂ ਵੀ 23 ਜੁਲਾਈ ਤੋਂ ਬਾਅਦ ਦੀ ਮੰਗੀ ਕਿਸੇ ਹੋਰ ਤਰੀਕ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਉਨ੍ਹਾਂ ਵੱਲੋਂ ਪਟਿਆਲਾ ਦੀ ਐਸਆਈਟੀ ਨੂੰ ਭੇਜੇ ਗਏ ਜਵਾਬ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਸਬੰਧੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੈ । ਉਨ੍ਹਾਂ ਨੇ ਆਪਣਾ ਕੇਸ ਸੁਪਰੀਮ ਕੋਰਟ ਵਿੱਚ ਪੇਸ਼ ਕਰਨ ਦੀ ਤਿਆਰੀ ਕਰਨੀ ਹੈ ਜਿਸ ਕਾਰਨ ਉਹ ਨਵੀਂ ਦਿੱਲੀ ਵਿੱਚ ਹਨ । ਇ ਕਾਰਨ ਉਨ੍ਹਾਂ ਦੀ ਤਰੀਕ 23 ਜੁਲਾਈ ਤੋਂ ਬਾਅਦ ਰੱਖੀ ਜਾਵੇ ।
ਕਾਂਗਰਸ ਦੀ ਸਰਕਾਰ 'ਚ 3 ਸਾਲ ਪਹਿਲਾਂ ਦਰਜ ਕੀਤਾ ਗਿਆ ਸੀ ਮਾਮਲਾ
ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲੀਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ 3 ਸਾਲ ਪਹਿਲਾਂ ਕਾਂਗਰਸ ਸਰਕਾਰ ਵੇਲੇ 20 ਦਸੰਬਰ 2021 ਨੂੰ ਦਰਜ ਕੀਤਾ ਸੀ । ਇਸ ਤੋਂ ਬਾਅਦ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਜੇਲ੍ਹ ਵੀ ਜਾਣਾ ਪਿਆ ਸੀ ਅਤੇ 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ । ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਵਿੱਚ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਨ੍ਹਾਂ ਕੋਲੋਂ ਕੋਈ ਵਸੂਲੀ ਵੀ ਨਹੀਂ ਹੋਈ ਹੈ ।