ਦਿੱਲੀ ਚੋਣਾਂ ’ਚ ਹਿਟਲਰਸ਼ਾਹੀ ਰਵੱਈਆ ਕਰ ਰਹੀ ਭਾਜਪਾ : ਕੁਲਦੀਪ ਧਾਲੀਵਾਲ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ’ਤੇ ਦਰਜ ਹੋਈ ਐਫਆਈਆਰ ਨੂੰ ਲੈ ਕੇ ਆਪ ਆਗੂਆਂ ਵੱਲੋਂ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਜਾ ਰਿਹਾ ਏ, ਉਨ੍ਹਾਂ ਦਾ ਕਹਿਣਾ ਏ ਕਿ ਇਹ ਭਾਜਪਾ ਦਾ ਹਿਟਲਰ ਸ਼ਾਹੀ ਰਵੱਈਆ ਏ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਇਸ ਵਰਤਾਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।
By : Makhan shah
ਅਜਨਾਲਾ : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ’ਤੇ ਦਰਜ ਹੋਈ ਐਫਆਈਆਰ ਨੂੰ ਲੈ ਕੇ ਆਪ ਆਗੂਆਂ ਵੱਲੋਂ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਜਾ ਰਿਹਾ ਏ, ਉਨ੍ਹਾਂ ਦਾ ਕਹਿਣਾ ਏ ਕਿ ਇਹ ਭਾਜਪਾ ਦਾ ਹਿਟਲਰ ਸ਼ਾਹੀ ਰਵੱਈਆ ਏ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਇਸ ਵਰਤਾਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।
ਦਿੱਲੀ ਵਿਚ ਵੋਟਿੰਗ ਤੋਂ ਇਕ ਦਿਨ ਪਹਿਲਾਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ’ਤੇ ਐਫਆਈਆਰ ਦਰਜ ਕੀਤੇ ਜਾਣ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਿਆ ਗਿਆ। ਉਨ੍ਹਾਂ ਆਖਿਆ ਕਿ ਭਾਜਪਾ ਵੱਲੋਂ ਵਿਰੋਧੀਆਂ ਦੇ ਪ੍ਰਤੀ ਹਿਟਲਰ ਸ਼ਾਹੀ ਰਵੱਈਆ ਵਰਤਿਆ ਜਾ ਰਿਹਾ ਏ, ਜਦੋਂ ਵੀ ਕੋਈ ਉਨ੍ਹਾਂ ਦੇ ਖ਼ਿਲਾਫ਼ ਬੋਲਦਾ ਏ ਤਾਂ ਉਨ੍ਹਾਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਜਾਂਦਾ ਏ। ਉਨ੍ਹਾਂ ਆਖਿਆ ਕਿ ਦਿੱਲੀ ਚੋਣਾਂ ਵਿਚ ਭਾਜਪਾ ਪੂਰੀ ਤਰ੍ਹਾਂ ਗੁੰਡਾਗਰਦੀ ’ਤੇ ਉਤਰ ਆਈ ਐ, ਪਰ ਭਾਜਪਾ ਦੇ ਇਸ ਜ਼ੁਲਮ ਦਾ ਅੰਤ ਜਲਦ ਹੋਣ ਵਾਲਾ ਏ, ਦਿੱਲੀ ਦੇ ਲੋਕ ਵੋਟ ਸ਼ਕਤੀ ਰਾਹੀਂ ਇਸ ਦਾ ਜਵਾਬ ਦੇਣਗੇ।
ਦੱਸ ਦਈਏ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ’ਤੇ ਦਿੱਲੀ ਪੁਲਿਸ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਏ, ਜਦਕਿ ਉਨ੍ਹਾਂ ਵੱਲੋਂ ਖ਼ੁਦ ਭਾਜਪਾ ਉਮੀਦਵਾਰ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਗਈ ਸੀ।