ਡੱਲੇਵਾਲ ਨੂੰ ਲੈ ਕੇ ਭਾਜਪਾ ਆਗੂ ਪ੍ਰਨੀਤ ਕੌਰ ਦਾ ਵੱਡਾ ਬਿਆਨ
ਸੂਬੇ ਵਿਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਆਖ਼ਰੀ ਪੜਾਅ ’ਤੇ ਪਹੁੰਚ ਗਿਆ ਏ। ਵੱਡੇ ਪਾਰਟੀ ਆਗੂਆਂ ਵੱਲੋਂ ਆਪਣੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕੀਤਾ ਜਾ ਰਿਹਾ ਏ, ਜਿਸ ਦੇ ਚਲਦਿਆਂ ਭਾਜਪਾ ਆਗੂ ਮਹਾਰਾਣੀ ਪ੍ਰਨੀਤ ਕੌਰ ਨਾਭਾ ਵਿਖੇ ਪੁੱਜੇ,
By : Makhan shah
ਨਾਭਾ : ਸੂਬੇ ਵਿਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਆਖ਼ਰੀ ਪੜਾਅ ’ਤੇ ਪਹੁੰਚ ਗਿਆ ਏ। ਵੱਡੇ ਪਾਰਟੀ ਆਗੂਆਂ ਵੱਲੋਂ ਆਪਣੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕੀਤਾ ਜਾ ਰਿਹਾ ਏ, ਜਿਸ ਦੇ ਚਲਦਿਆਂ ਭਾਜਪਾ ਆਗੂ ਮਹਾਰਾਣੀ ਪ੍ਰਨੀਤ ਕੌਰ ਨਾਭਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕੀਤਾ ਅਤੇ ਹੋਰ ਕਈ ਮੁੱਦਿਆਂ ’ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕੀਤੀ।
ਭਾਜਪਾ ਆਗੂ ਮਹਾਰਾਣੀ ਪ੍ਰਨੀਤ ਕੌਰ ਭਾਜਪਾ ਉਮੀਦਵਾਰਾਂ ਦੇ ਲਈ ਚੋਣ ਪ੍ਰਚਾਰ ਕਰਨ ਵਾਸਤੇ ਨਾਭਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਚੋਣ ਪ੍ਰਚਾਰ ਕਰਨ ਦੇ ਨਾਲ ਨਾਲ ਪੱਤਰਕਾਰਾਂ ਨਾਲ ਕਈ ਅਹਿਮ ਮੁੱਦਿਆਂ ’ਤੇ ਗੱਲਬਾਤ ਕੀਤੀ। ਕਿਸਾਨਾਂ ਬਾਰੇ ਬੋਲਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਆਖਿਆ ਕਿ ਕਿਸਾਨਾਂ ਦੀ ਇਹ ਸਥਿਤੀ ਦੇਖ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੁੰਦਾ ਏ। ਉਨ੍ਹਾਂ ਆਖਿਆ ਕਿ ਉਹ ਤਾਂ ਪਹਿਲਾਂ ਵੀ ਆਖ ਚੁੱਕੇ ਨੇ ਕਿ ਬੇਸ਼ੱਕ ਕਿਸਾਨ ਭਾਜਪਾ ਦਾ ਵਿਰੋਧ ਕਰਦੇ ਨੇ ਪਰ ਕੇਂਦਰ ਸਰਕਾਰ ਨੂੰ ਇਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਨੇ।
ਇਸ ਦੇ ਨਾਲ ਜਦੋਂ ਉਨ੍ਹਾਂ ਨੂੰ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਆਖਿਆ ਕਿ ਕਿਸੇ ਨੂੰ ਵੀ ਕਿਸੇ ਵਿਰੁੱਧ ਗ਼ਲਤ ਬੋਲਣ ਦਾ ਹੱਕ ਨਹੀਂ, ਹੁਣ ਜਦੋਂ ਧਾਮੀ ਸਾਬ੍ਹ ਨੇ ਮੁਆਫੀ ਮੰਗ ਲਈ ਐ ਤਾਂ ਸਾਰਿਆਂ ਲਈ ਵੱਡਾ ਸਬਕ ਹੋਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣਾਂ ਬਾਰੇ ਬੋਲਦਿਆਂ ਆਖਿਆ ਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਏ, ਜਿਸ ਦੇ ਚਲਦਿਆਂ ਇਸ ਵਾਰ ਜਿੱਤ ਭਾਜਪਾ ਦੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ’ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।
ਇਸ ਤੋਂ ਇਲਾਵਾ ਨਾਭਾ ਦੇ ਹੋਰ ਭਾਜਪਾ ਆਗੂਆਂ ਨੇ ਆਖਿਆ ਕਿ ਭਾਜਪਾ ਉਮੀਦਵਾਰਾਂ ਨੂੰ ਆਪੋ ਆਪਣੇ ਵਾਰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਏ, ਜਿਸ ਦੇ ਚਲਦਿਆਂ ਨਾਭਾ ਵਿਚੋਂ 11 ਦੀਆਂ 11 ਸੀਟਾਂ ’ਤੇ ਭਾਜਪਾ ਜਿੱਤ ਹਾਸਲ ਕਰੇਗੀ।
ਦੱਸ ਦਈਏ ਕਿ ਇਸ ਮੌਕੇ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਉਮੀਦਵਾਰਾਂ ਦੇ ਨਾਲ ਜਾ ਕੇ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ।