ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਅਕਾਲ ਤਖ਼ਤ ਪੁੱਜੀ ਭਾਜਪਾ
ਖਨੌਰੀ ਬਾਰਡਰ ’ਤੇ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਚਿੰਤਾ ਪ੍ਰਗਟਾਈ ਗਈ ਐ, ਜਿਸ ਦੇ ਚਲਦਿਆਂ ਭਾਜਪਾ ਆਗੂਆਂ ਦੇ ਇਕ ਵਫ਼ਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਚਾਰਾਜ਼ੋਈ ਕਰਨ ਦੀ ਅਪੀਲ ਕੀਤੀ ਗਈ ਐ।
By : Makhan shah
ਅੰਮ੍ਰਿਤਸਰ : ਖਨੌਰੀ ਬਾਰਡਰ ’ਤੇ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਚਿੰਤਾ ਪ੍ਰਗਟਾਈ ਗਈ ਐ, ਜਿਸ ਦੇ ਚਲਦਿਆਂ ਭਾਜਪਾ ਆਗੂਆਂ ਦੇ ਇਕ ਵਫ਼ਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਚਾਰਾਜ਼ੋਈ ਕਰਨ ਦੀ ਅਪੀਲ ਕੀਤੀ ਗਈ ਐ। ਭਾਜਪਾ ਆਗੂਆਂ ਵੱਲੋਂ ਇਸ ਸਬੰਧੀ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਅ ਬਾਕਸ ਵਿਚ ਪਾÇੲਆ ਗਿਆ ਏ।
ਖਨੌਰੀ ਬਾਰਡਰ ’ਤੇ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਐ, ਹੁਣ ਤਾਂ ਹਾਲਤ ਇਹ ਹੋ ਗਈ ਕਿ ਉਨ੍ਹਾਂ ਕੋਲੋਂ ਬੋਲਿਆ ਵੀ ਨਹੀਂ ਜਾ ਰਿਹਾ। ਪੰਜਾਬ ਭਾਜਪਾ ਦੇ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਇਸ ਹਾਲਤ ’ਤੇ ਚਿੰਤਾ ਜਤਾਉਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਕ ਪੱਤਰ ਲਿਖ ਕੇ ਅਪੀਲ ਕੀਤੀ ਗਈ ਐ ਕਿ ਉਹ ਖ਼ੁਦ ਚਾਰਾਜ਼ੋਈ ਕਰਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਤੁੜਵਾਉਣ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਬਚਾਈ ਜਾ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਕੁੱਝ ਗ਼ਲਤ ਲੋਕਾਂ ਦੀ ਐਂਟਰੀ ਹੋ ਚੁੱਕੀ ਐ, ਜਿਸ ਦਾ ਨੁਕਸਾਨ ਪੰਜਾਬ ਨੂੰ ਹੋ ਰਿਹਾ ਏ। ਉਨ੍ਹਾਂ ਆਖਿਆ ਕਿ ਕਿਸਾਨ ਯੂਨੀਅਨਾਂ ਦੇ ਆਗੂ ਹੀ ਵਧੀਆ ਤਰੀਕੇ ਨਾਲ ਇਸ ਮਸਲੇ ਦਾ ਹੱਲ ਕਰ ਸਕਦੇ ਨੇ।
ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 45 ਦਿਨ ਹੋ ਚੁੱਕੇ ਨੇ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਹੁਣ ਕਾਫੀ ਜ਼ਿਆਦਾ ਖ਼ਰਾਬ ਹੋ ਚੁੱਕੀ ਐ। ਸਭ ਨੂੰ ਇਹੀ ਡਰ ਸਤਾ ਰਿਹਾ ਏ ਕਿ ਕਿਤੇ ਕੋਈ ਭਾਣਾ ਨਾ ਵਰਤ ਜਾਵੇ।