Begin typing your search above and press return to search.

ਅਟਾਰੀ ਵਾਹਗਾ ਸਰਹੱਦ ’ਤੇ ਬੀਐਸਐਫ ਨੇ ਵੰਡੀਆਂ ਮਠਿਆਈਆਂ

ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਅਧਿਕਾਰੀਆਂ ਨਾਲ ਮਿਲ ਕੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਰੇਂਜਰ ਨੂੰ ਮਠਿਆਈਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ ਦਿਨ ਭਾਰਤ ਆਜ਼ਾਦ ਹੋਇਆ ਅਤੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ।

ਅਟਾਰੀ ਵਾਹਗਾ ਸਰਹੱਦ ’ਤੇ ਬੀਐਸਐਫ ਨੇ ਵੰਡੀਆਂ ਮਠਿਆਈਆਂ
X

Makhan shahBy : Makhan shah

  |  15 Aug 2024 8:05 PM IST

  • whatsapp
  • Telegram

ਅਟਾਰੀ : ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਅਧਿਕਾਰੀਆਂ ਨਾਲ ਮਿਲ ਕੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਰੇਂਜਰ ਨੂੰ ਮਠਿਆਈਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ ਦਿਨ ਭਾਰਤ ਆਜ਼ਾਦ ਹੋਇਆ ਅਤੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ।

ਆਪਣੇ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਭਾਰਤ ਦੇ ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ’ਤੇ ਸਾਂਝੇ ਚੈਕ ਪੁਆਇੰਟ ਅਟਾਰੀ ਵਿਖੇ ਬੀਐਸਐਫ ਦੇ ਡੀਆਈਜੀ ਐਸ ਐਸ ਚੰਦੇਲ ਵੱਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਬੀਐਸਐਫ ਦੇ ਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਮਠਿਆਈਆਂ ਭੇਟ ਕੀਤੀਆਂ।

ਇਸ ਮੌਕੇ ਬੀਐਸਐਫ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ ਅਮਨ-ਸ਼ਾਂਤੀ ਬਣੀ ਰਹਿਣੀ ਚਾਹੀਦੀ ਹੈ। ਬੀਐਸਐਫ ਦੇ ਡੀਆਈਜੀ ਐਸ ਐਸ ਚੰਦੇਲ ਨੇ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਭਾਵੇਂ ਉਹ ਗੁਆਂਢੀ ਦੇਸ਼ ਹੀ ਕਿਉਂ ਨਾ ਹੋਵੇ।

Next Story
ਤਾਜ਼ਾ ਖਬਰਾਂ
Share it