ਪੰਜਾਬ 'ਚ 5 ਸੀਟਾਂ 'ਤੇ ਹੋਣਗੀਆਂ ਜ਼ਿਮਨੀ ਚੋਣਾਂ, ਜਾਣੋ ਪੂਰੀ ਡਿਟੇਲ
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵਿਧਾਨ ਸਭਾ ਦੀਆਂ 5 ਸੀਟਾਂ ਖਾਲੀ ਹੋ ਚੁੱਕੀਆਂ ਹਨ। ਹੁਣ 6 ਮਹੀਨਿਆ ਦੇ ਅੰਦਰ-ਅੰਦਰ ਇੰਨ੍ਹਾਂ ਸੀਟਾਂ ਉੱਤੇ ਜ਼ਿਮਨੀ ਚੋਣ ਕਰਵਾਈਆ ਜਾਣਗੀਆਂ।
By : Dr. Pardeep singh
ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵਿਧਾਨ ਸਭਾ ਦੀਆਂ 5 ਸੀਟਾਂ ਖਾਲੀ ਹੋ ਚੁੱਕੀਆਂ ਹਨ। ਹੁਣ 6 ਮਹੀਨਿਆ ਦੇ ਅੰਦਰ-ਅੰਦਰ ਇੰਨ੍ਹਾਂ ਸੀਟਾਂ ਉੱਤੇ ਜ਼ਿਮਨੀ ਚੋਣ ਕਰਵਾਈਆ ਜਾਣਗੀਆਂ।
ਬਰਨਾਲਾ ਸੀਟ ਖਾਲੀ
ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਜਿੱਤੀ ਹੈ ਜਿਸ ਕਰਕੇ ਬਰਨਾਲਾ ਵਿਧਾਨ ਸਭਾ ਦੀ ਸੀਟ ਖਾਲੀ ਹੋ ਚੁੱਕੀ ਹੈ। ਇਸ ਸੀਟ ਲਈ ਜ਼ਿਮਨੀ ਚੋਣ ਹੋ ਸਕੇਗੀ।
ਗਿੱਦੜਬਾਹਾ ਸੀਟ ਖਾਲੀ
ਲੁਧਿਆਣਾ ਤੋਂ ਲੋਕ ਸਭਾ ਸੀਟ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਜਿੱਤੀ ਹੈ ਜਿਸ ਕਰਕੇ ਗਿੱਦੜਬਾਹਾ ਤੋਂ ਵਿਧਾਨ ਸਭਾ ਦੀ ਸੀਟ ਖਾਲੀ ਹੋ ਚੁੱਕੀ ਹੈ ਇਸ ਸੀਟ ਉੱਤੇ ਜ਼ਿਮਨੀ ਚੋਣ ਹੋਵੇਗੀ। ਦੱਸ ਦੇਈਏ ਕਿ ਇਹ ਸੀਟ ਉੱਤੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਦਾ ਕਾਬਜ਼ਾ ਹੈ।
ਡੇਰਾ ਬਾਬਾ ਨਾਨਕ ਸੀਟ ਖਾਲੀ
ਗੁਰਦਾਸਪੁਰ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਲਈ ਹੈ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਜਾਵੇਗਾ।
ਚੱਬੇਵਾਲ ਵਿਧਾਨ ਸਭਾ ਸੀਟ ਖਾਲੀ
ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਤੋਂ ਚੋਣ ਜਿੱਤ ਗਏ ਹਨ। ਅਜਿਹੀ ਹਾਲਤ ’ਚ ਚੱਬੇਵਾਲ ਵਿਧਾਨ ਸਭਾ ਸੀਟ ’ਤੇ ਵੀ ਚੋਣ ਕਮਿਸ਼ਨ ਨੂੰ ਉਪ-ਚੋਣ ਕਰਵਾਉਣੀ ਪਵੇਗੀ।
ਜਲੰਧਰ ਪੱਛਮੀ ਵਿਧਾਨ ਸਭਾ ਸੀਟ
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਾਲੀ ਐਲਾਨ ਕਰ ਚੁੱਕੇ ਹਨ ਕਿਉਂਕਿ ਵਿਧਾਇਕ ਸ਼ੀਤਲ ਅੰਗੁਰਾਲ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਸੀ। ਇਸ ਸੀਟ ਨੂੰ ਖ਼ਾਲੀ ਐਲਾਨਣ ਪਿੱਛੋਂ ਇਥੇ ਵੀ ਜ਼ਿਮਨੀ ਚੋਣ ਕਰਵਾਉਣ ਦਾ ਰਾਹ ਸਾਫ਼ ਹੋ ਗਿਆ ਹੈ।
5 ਸੀਟਾਂ ਖਾਲੀ
ਪੰਜਾਬ ਵਿੱਚ 5 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਨੂੰ ਵੇਖਦੇ ਹੋਏ ਸੂਬੇ ਦੀਆਂ ਸਿਆਸੀ ਪਾਰਟੀਆਂ ਦਾ ਧਿਆਨ ਆਉਣ ਵਾਲੇ 6 ਮਹੀਨਿਆਂ ’ਚ ਚੋਣ ਕਾਰਜਾਂ ’ਚ ਹੀ ਲੱਗਿਆ ਰਹੇਗਾ। ਇਨ੍ਹਾਂ ਜ਼ਿਮਨੀ ਚੋਣਾਂ ’ਚ ਵੀ ਸਿੱਧਾ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦਰਮਿਆਨ ਹੋਵੇਗਾ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਧਿਆਨ ਵੀ ਹੁਣ ਇਨ੍ਹਾਂ ਜ਼ਿਮਨੀ ਚੋਣਾਂ ਵੱਲ ਰਹੇਗਾ। ਸਰਕਾਰ ਨੂੰ ਇਨ੍ਹਾਂ ਖ਼ਾਲੀ ਹੋਣ ਵਾਲੀਆਂ ਵਿਧਾਨ ਸਭਾ ਸੀਟਾਂ ’ਤੇ ਫੋਕਸ ਕਰਨਾ ਪਵੇਗਾ ਅਤੇ ਵਿਕਾਸ ਕਾਰਜਾਂ ਨੂੰ ਵੱਡੇ ਪੱਧਰ ’ਤੇ ਕਰਵਾਉਣਾ ਪਵੇਗਾ।