ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਪੰਚਾਂ-ਸਰਪੰਚਾਂ ਦਾ ਸਨਮਾਨ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਜਨਾਲਾ ਵਿਖੇ ਹਲਕੇ ਅਧੀਨ ਆਉਂਦੇ ਪਿੰਡਾਂ ਵਿਚੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਵਾਲੇ ਸਰਪੰਚਾਂ ਅਤੇ ਪੰਚਾਂ ਦਾ ਫਤਿਹ ਸਨਮਾਨ ਸਮਾਰੋਹ ਕਰਵਾਇਆ ਗਿਆ,
By : Makhan shah
ਅਜਨਾਲਾ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਜਨਾਲਾ ਵਿਖੇ ਹਲਕੇ ਅਧੀਨ ਆਉਂਦੇ ਪਿੰਡਾਂ ਵਿਚੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਵਾਲੇ ਸਰਪੰਚਾਂ ਅਤੇ ਪੰਚਾਂ ਦਾ ਫਤਿਹ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਸਾਬਕਾ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਤੋਂ ਇਲਾਵਾ ਕਈ ਆਪ ਆਗੂ ਸ਼ਾਮਲ ਹੋਏ, ਜਿੱਥੇ 155 ਦੇ ਕਰੀਬ ਸਰਪੰਚਾਂ ਅਤੇ ਪੰਚਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਅਜਨਾਲਾ ਵਿਖੇ ਸਰਪੰਚਾਂ ਅਤੇ ਪੰਚਾਂ ਦੇ ਸਨਮਾਨ ਲਈ ਕਰਵਾਏ ਗਏ ਫਤਿਹ ਸਨਮਾਨ ਸਮਾਰੋਹ ਦੌਰਾਨ ਹਲਕਾ ਅਜਨਾਲਾ ਦੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਵਾਲੇ ਸਰਪੰਚਾਂ ਅਤੇ ਪੰਚਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਸਾਰੇ ਸਰਪੰਚਾਂ ਅਤੇ ਪੰਚਾਂ ਨੂੰ ਇਕੱਠੇ ਕਰਕੇ ਉਨ੍ਹਾਂ ਦਾ ਸਨਮਾਨ ਕਰ ਸਕਾਂ। ਉਨ੍ਹਾਂ ਆਖਿਆ ਕਿ ਚੋਣਾਂ ਦੌਰਾਨ ਕਿਤੇ ਕੋਈ ਧੱਕੇਸ਼ਾਹੀ ਨਹੀਂ ਹੋਈ, ਸਾਰੀਆਂ ਚੋਣਾਂ ਸ਼ਾਂਤਮਈ ਤਰੀਕੇ ਨਾਲ ਹੋਈਆਂ ਨੇ।
ਇਸੇ ਤਰ੍ਹਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਖਿਆ ਕਿ ਇਹ ਬਹੁਤ ਵਧੀਆ ਉਪਰਾਲਾ ਏ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪੰਚਾਂ ਅਤੇ ਸਰਪੰਚਾਂ ਦਾ ਫਤਿਹ ਸਨਮਾਨ ਸਮਾਰੋਹ ਰੱਖਿਆ ਗਿਆ ਏ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਚੁਣੇ ਗਏ ਸਾਰੇ ਪੰਚ ਸਰਪੰਚ ਲੋਕਾਂ ਦੀਆਂ ਉਮੀਦਾਂ ’ਤੇ ਖ਼ਰੇ ਉਤਰਨਗੇ।
ਦੱਸ ਦਈਏ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਹ ਪ੍ਰੋਗਰਾਮ ਅਜਨਾਲਾ ਦੇ ਇਕ ਨਿੱਜੀ ਰੈਸਟੋਰੈਂਟ ਵਿਖੇ ਕਰਵਾਇਆ ਗਿਆ, ਜਿੱਥੇ ਹਲਕੇ ਤੋਂ 155 ਦੇ ਕਰੀਬ ਸਰਪੰਚ ਆਪਣੇ ਪੰਚਾਇਤ ਮੈਂਬਰਾਂ ਦੇ ਨਾਲ ਸ਼ਾਮਲ ਹੋਣ ਲਈ ਪੁੱਜੇ।