ਕਪੂਰਥਲਾ ਦੇ ਸੈਨਿਕ ਸਕੂਲ 'ਚ ਪਹੁੰਚੇ ਕੈਬਨਿਟ ਮੰਤਰੀ ਮਹਿੰਦਰ ਭਗਤ
ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ ਹੇਠ ਪੰਜਾਬ ਹਰ ਖੇਤਰ ਵਿੱਚ ਵਿਕਾਸ ਕਰ ਰਿਹਾ। ਇਸੇ ਲੜੀ ਦੇ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਕਪੂਰਥਲਾ ਦੇ ਸੈਨਿਕ ਸਕੂਲ ਵਿੱਚ ਦੌਰਾ ਕਰਨ ਪਹੁੰਚੇ,

ਕਪੂਰਥਲਾ : ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ ਹੇਠ ਪੰਜਾਬ ਹਰ ਖੇਤਰ ਵਿੱਚ ਵਿਕਾਸ ਕਰ ਰਿਹਾ। ਇਸੇ ਲੜੀ ਦੇ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਕਪੂਰਥਲਾ ਦੇ ਸੈਨਿਕ ਸਕੂਲ ਵਿੱਚ ਦੌਰਾ ਕਰਨ ਪਹੁੰਚੇ, ਜਿਥੇ ਉਹਨਾਂ ਨੇ ਸਕੂਲ ਦੀ ਇਮਾਰਤ ਦਾ ਨਰੀਖਣ ਕੀਤਾ, ਉਥੇ ਹੀ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਵੀ ਜ਼ਿਕਰ ਕੀਤਾ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੈਨਿਕ ਸਕੂਲ ਕਪੂਰਥਲਾ ਦਾ ਦੌਰਾ ਕਰਨ ਪਹੁੰਚੇ, ਜਿਥੇ ਓਹਨਾ ਨੇ ਸਕੂਲ ਪ੍ਰਸ਼ਾਸਨ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸੈਨਿਕ ਸਕੂਲ ਦਾ ਦੌਰਾ ਕਰਦੇ ਹੋਏ ਸਕੂਲ ਦੀ ਇਮਾਰਤ ਦਾ ਨਿਰੀਖਣ ਕੀਤਾ। ਆਪ ਸਰਕਾਰ ਸਮੇਂ-ਸਮੇਂ 'ਤੇ 3-3 ਕਰੋੜ ਰੁਪਏ ਦੀਆਂ ਗ੍ਰਾਂਟਾਂ ਵੀ ਜਾਰੀ ਕਰ ਰਹੀ ਹੈ ਅਤੇ ਸਕੂਲ ਪ੍ਰਸ਼ਾਸਨ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਹੋਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਨੇ ਕਿਉਕਿ ਪੰਜਾਬ ਸਰਕਾਰ ਇਤਿਹਾਸਕ ਵਿਰਾਸਤ ਦੇ ਪੁਨਰ ਸੁਰਜੀਤੀ ਲਈ ਵਚਨਬੱਧ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਜਾਣਕਾਰੀ ਸਾਂਝੀ ਕੀਤੀ।
ਦਸ ਦੇਈਏ ਕਿ ਇਸ ਮੌਕੇ ਮਹਿੰਦਰ ਭਗਤ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਕਾਰਨ ਲੁਧਿਆਣਾ ਦੀ ਉਪ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਦਾਅਵਾ ਕੀਤਾ।