ਬਾਬਾ ਬੁੱਢਣ ਸ਼ਾਹ ਦੇ ਸਾਲਾਨਾ ਉਰਸ ਮੌਕੇ ਲੱਗੀਆਂ ਰੌਣਕਾਂ
ਸ੍ਰੀ ਕੀਰਤਪੁਰ ਸਾਹਿਬ ਵਿਖੇ ਸਥਿਤ ਬਾਬਾ ਬੁੱਢਣ ਸ਼ਾਹ ਜੀ ਦਾ ਸਾਲਾਨਾ ਉਰਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ। ਇਸ ਦੌਰਾਨ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਵੱਲੋਂ ਆਪਣੇ ਗੀਤਾਂ ਰਾਹੀਂ ਸਾਈਂ ਜੀ ਦਾ ਗੁਣਗਾਨ ਕੀਤਾ ਗਿਆ।
By : Makhan shah
ਸ੍ਰੀ ਕੀਰਤਪੁਰ ਸਾਹਿਬ : ਸ੍ਰੀ ਕੀਰਤਪੁਰ ਸਾਹਿਬ ਵਿਖੇ ਸਥਿਤ ਬਾਬਾ ਬੁੱਢਣ ਸ਼ਾਹ ਜੀ ਦਾ ਸਾਲਾਨਾ ਉਰਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ। ਇਸ ਦੌਰਾਨ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਵੱਲੋਂ ਆਪਣੇ ਗੀਤਾਂ ਰਾਹੀਂ ਸਾਈਂ ਜੀ ਦਾ ਗੁਣਗਾਨ ਕੀਤਾ ਗਿਆ।
ਸ੍ਰੀ ਕੀਰਤਪੁਰ ਵਿਖੇ ਬਾਬਾ ਬੁੱਢਣ ਸ਼ਾਹ ਦੀ ਦਰਗਾਹ ’ਤੇ ਸਾਲਾਨਾ ਉਰਸ ਬਹੁਤ ਹੀ ਧੂਮਧਾਮ ਨਾਲ ਕਰਵਾਇਆ। ਸਾਲਾਨਾ ਉਸ ਮੌਕੇ ਦਰਗਾਹ ਦੇ ਪ੍ਰਬੰਧਕਾਂ ਵੱਲੋਂ ਸੰਗਤ ਲਈ ਕਾਫ਼ੀ ਵਧੀਆ ਪ੍ਰਬੰਧ ਕੀਤੇ ਹੋਏ ਸੀ। 10 ਵਜੇ ਦੇ ਕਰੀਬ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਮੇਲੇ ਦੌਰਾਨ ਪੰਜਾ ਬਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਵੱਲੋਂ ਬਾਬਾ ਜੀ ਦਾ ਗੁਣਗਾਨ ਕੀਤਾ ਗਿਆ।
ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਵੀ ਬਾਬਾ ਜੀ ਦੇ ਦਰਬਾਰ ਵਿਚ ਹਾਜ਼ਰੀ ਭਰਨ ਦੇ ਲਈ ਪੁੱਜੀਆਂ ਹੋਈਆਂ ਸੀ, ਜਿਨ੍ਹਾਂ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸਾਬਕਾ ਸਪੀਕਰ ਵਿਧਾਨ ਸਭਾ ਰਾਣਾ ਕੇਪੀ ਸਿੰਘ ਤੋਂ ਇਲਾਵਾ ਹੋਰ ਆਗੂ ਸ਼ਾਮਲ ਨੇ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਖਿਆ ਕਿ ਇਲਾਕੇ ਦੀ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਸਾਲਾਨਾ ਉਰਸ ਕਰਵਾਇਆ ਜਾ ਰਿਹਾ ਏ। ਉਨ੍ਹਾਂ ਆਖਿਆ ਕਿ ਉਹ ਅਰਦਾਸ ਕਰਦੇ ਨੇ ਕਿ ਬਾਬਾ ਬੁੱਢਣ ਸ਼ਾਹ ਜੀ ਸਾਰਿਆਂ ’ਤੇ ਆਪਣੀ ਕ੍ਰਿਪਾ ਬਣਾਈ ਰੱਖਣ।
ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਆਖਿਆ ਕਿ ਉਹ ਵੀ ਆਮ ਸੰਗਤਾਂ ਦੀ ਤਰ੍ਹਾਂ ਬਾਬਾ ਜੀ ਦੇ ਦਰ ’ਤੇ ਨਤਮਸਤਕ ਹੋਣ ਲਈ ਆਏ ਨੇ। ਉਨ੍ਹਾਂ ਆਖਿਆ ਕਿ ਬਾਬਾ ਜੀ ਅੱਗੇ ਅਰਦਾਸ ਕਰਦੇ ਆਂ ਕਿ ਪੰਜਾਬ ਖ਼ੁਸ਼ੀਆਂ ਖੇੜੇ ਮਾਣੇ।
ਇਸੇ ਤਰ੍ਹਾਂ ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਵੀ ਬਾਬਾ ਬੁੱਢਣ ਸ਼ਾਹ ਜੀ ਦੀ ਦਰਗਾਹ ’ਤੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਆਖਿਆ ਕਿ ਬਾਬਾ ਜੀ ਦੇ ਦਰ ’ਤੇ ਸਾਰੀਆਂ ਅਰਦਾਸਾਂ ਪੂਰੀਆਂ ਹੁੰਦੀਆਂ ਨੇ, ਉਹ ਭਲੇ ਦੀ ਅਰਦਾਸ ਕਰਨ ਵਾਸਤੇ ਆਏ ਨੇ।
ਇਸ ਦੇ ਨਾਲ ਹੀ ਮੇਲੇ ਪ੍ਰਬੰਧਕਾਂ ਅਤੇ ਮਹੰਤ ਮੋਹਤਮਿਮ ਬਾਬਾ ਦਿਲਬਾਗ ਸ਼ਾਹ ਨੇ ਬਾਬਾ ਬੁੱਢਣ ਸ਼ਾਹ ਜੀ ਦੇ ਮੇਲੇ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਮਹਿਮਾ ਕੀਤੀ।
ਦੱਸ ਦਈਏ ਕਿ ਇਸ ਮੌਕੇ ਮੇਲਾ ਪ੍ਰਬੰਧਕਾਂ ਵੱਲੋਂ ਸੰਗਤ ਦੀ ਸਹੂਲਤ ਲਈ ਕਾਫ਼ੀ ਚੰਗੇ ਪ੍ਰਬੰਧ ਕੀਤੇ ਗਏ ਸੀ ਅਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।