Begin typing your search above and press return to search.

ਕੇਂਦਰ ਸਰਕਾਰ ਦਾ ਪੰਜਾਬੀ ਭਾਸ਼ਾ ਨਾਲ ਵੱਡਾ ਵਿਤਕਰਾ

ਸਾਡੀ ਮਾਂ-ਬੋਲੀ ਪੰਜਾਬੀ ਮਹਾਨ ਗੁਰੂਆਂ, ਸੂਫ਼ੀਆਂ, ਪੀਰਾਂ, ਫਕੀਰਾਂ ਤੇ ਸੰਤਾਂ ਦੀ ਬੋਲੀ ਹੈ। ਇਸ ਨੂੰ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੋਲੀ ਹੋਣ ਦਾ ਮਾਣ ਪ੍ਰਾਪਤ ਹੈ ਪਰ ਹੁਣ ਜਿਹੜੀ ਖਬਰ ਸਾਹਮਣੇ ਆ ਰਹੀ ਹੈ ਇਹ ਸੁਣਕੇ ਤੁਹਾਡੇ ਹਿਰਦੇ ਜ਼ਰੂਰ ਵਲੂੰਧਰੇ ਜਾਣਗੇ ਤੇ ਸੋਚਣ ਨੂੰ ਤੁਸੀਂ ਵੀ ਮਜਬੂਰ ਹੋ ਜਾਓਗੇ ਕਿ ਪੰਜਾਬੀਆਂ ਨਾਲ ਹੀ ਧੱਕਾ ਕਿਉਂ ਕੀਤਾ ਜਿ ਰਿਹਾ ਹੈ।

ਕੇਂਦਰ ਸਰਕਾਰ ਦਾ ਪੰਜਾਬੀ ਭਾਸ਼ਾ ਨਾਲ ਵੱਡਾ ਵਿਤਕਰਾ
X

Makhan shahBy : Makhan shah

  |  26 Feb 2025 5:02 PM IST

  • whatsapp
  • Telegram

ਚੰਡੀਗੜ੍ਹ, ਕਵਿਤਾ : ਸਾਡੀ ਮਾਂ-ਬੋਲੀ ਪੰਜਾਬੀ ਮਹਾਨ ਗੁਰੂਆਂ, ਸੂਫ਼ੀਆਂ, ਪੀਰਾਂ, ਫਕੀਰਾਂ ਤੇ ਸੰਤਾਂ ਦੀ ਬੋਲੀ ਹੈ। ਇਸ ਨੂੰ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੋਲੀ ਹੋਣ ਦਾ ਮਾਣ ਪ੍ਰਾਪਤ ਹੈ ਪਰ ਹੁਣ ਜਿਹੜੀ ਖਬਰ ਸਾਹਮਣੇ ਆ ਰਹੀ ਹੈ ਇਹ ਸੁਣਕੇ ਤੁਹਾਡੇ ਹਿਰਦੇ ਜ਼ਰੂਰ ਵਲੂੰਧਰੇ ਜਾਣਗੇ ਤੇ ਸੋਚਣ ਨੂੰ ਤੁਸੀਂ ਵੀ ਮਜਬੂਰ ਹੋ ਜਾਓਗੇ ਕਿ ਪੰਜਾਬੀਆਂ ਨਾਲ ਹੀ ਧੱਕਾ ਕਿਉਂ ਕੀਤਾ ਜਿ ਰਿਹਾ ਹੈ। ਦਰਅਸਲ CBSE ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸ 'ਤੇ ਹੁਣ ਸਿਆਸਤ ਗਰਮਾ ਗਈ ਹੈ।

ਮਾਂ ਬੋਲੀ ਪੰਜਾਬੀ ਇੱਕ ਅਜਿਹੀ ਬੋਲੀ ਹੈ, ਜਿਸਨੂੰ ਜਿੰਨਾ ਵੀ ਸੁਣੀਏ, ਵਿਚਾਰੀਏ, ਦਿਲ ਨੂੰ ਸਕੂਨ ਮਿਲਦਾ ਹੈ। ਵਿਦਵਾਨਾਂ ਦਾ ਕਹਿਣਾ ਹੈ ਕਿ, ‘‘ਜੇਕਰ ਕਿਸੇ ਕੌਮ ਨੂੰ ਖ਼ਤਮ ਕਰਨਾ ਹੋਵੇ ਤਾਂ ਪਹਿਲਾਂ ਉਸ ਦੀ ਮਾਂ ਬੋਲੀ ਨੂੰ ਖ਼ਤਮ ਕਰ ਦਿਉ। ਕੁਝ ਅਜਿਹਾ ਹੀ ਹੁਣ ਦੇਖਣ ਨੂੰ ਮਿਲ ਰਿਹਾ ਹੈ। ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਵਿੱਚ ਪਲ਼ੀ ਇਹ ਪੰਜਾਬੀ ਮਾਂ ਬੋਲੀ ਜਿਸਨੂੰ ਕਿ ਖੇਤਰੀ ਭਾਸ਼ਾਵਾਂ ’ਚੋਂ ਗ਼ਾਇਬ ਕੀਤੇ ਜਾਣ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਹੈ।


ਪੰਜਾਬ ਦੇ ਸਿੱਖਿਆ ਮੰਤਰੀ ਨੇ ਆਪਣੇ ਅਧਿਕਾਰਤ ਐਕਸ ਅਕਾਉਂਟ 'ਤੇ ਟਵੀਟ ਕਰਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ ਬੇਨਕਾਬ ਹੋਇਆ ਹੈ। ਸੀ.ਬੀ.ਐਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਗਿਆ ਹੈ। ਇਹ ਦੇਸ਼ ਦੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਅਸੀਂ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੰਜਾਬੀ ਦਾ ਬਣਦਾ ਸਥਾਨ ਤੇ ਸਨਮਾਨ ਤੁਰੰਤ ਬਹਾਲ ਕੀਤਾ ਜਾਵੇ।


ਇਸਦੇ ਨਾਲ ਹੀ ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵੀ ਸੀਬੀਐਸਈ ਦੀ ਨਵੀਂ ਸਿੱਖਿਆ ਨੀਤੀ 'ਤੇ ਇਤਰਾਜ਼ ਜਤਾਉਂਦਿਆ ਪੋਸਟ ਕਰਦਿਆਂ ਲਿਖਿਆ ਕਿ ਕੇਂਦਰ ਸਰਕਾਰ ਵੱਲੋ ਜਾਰੀ ਕੀਤੀ ਗਈ ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ਤਹਿਤ ਦਸਵੀਂ ਅਤੇ ਬਾਰਵੀਂ ਦੇ ਬੋਰਡ ਦੇ ਇਮਤਿਹਾਨਾਂ ਦੀ ਡਰਾਫਟ ਕੀਤੀ ਗਈ ਨੀਤੀ ਵਿੱਚ ਪੰਜਾਬੀ ਮਾਂ ਬੋਲੀ ਨੂੰ ਖੇਤਰੀ ਭਾਸ਼ਾਵਾਂ ਦੀ ਲਿਸਟ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਪੰਜਾਬੀ ਮਾਂ ਬੋਲੀ ਨਾਲ ਬਹੁਤ ਵੱਡਾ ਧੱਕਾ ਹੈ।

ਪੰਜਾਬੀ ਦੁਨੀਆ ਭਰ ਵਿੱਚ ਬੋਲੀਆਂ ਜਾਂਦੀਆਂ ਮੁੱਖ ਭਾਸ਼ਾਵਾਂ ਵਿੱਚੋਂ ਇੱਕ ਅਹਿਮ ਭਾਸ਼ਾ ਹੈ ਪਰ ਕੇਂਦਰ ਸਰਕਾਰ ਵੱਲੋਂ ਪਹਿਲਾਂ ਜੰਮੂ ਅਤੇ ਕਸ਼ਮੀਰ ਵਿੱਚ ਅਤੇ ਹੁਣ CBSE ਦੇ ਦਸਵੀਂ ਅਤੇ ਬਾਰਵੀਂ ਦੇ ਸਿਲੇਬਸ ਵਿੱਚੋਂ ਇਸਨੂੰ ਬਾਹਰ ਕੱਢ ਕੇ ਬਹੁਤ ਵੱਡਾ ਧ੍ਰੋਹ ਕਮਾਇਆ ਹੈ। ਸ਼੍ਰੋਮਣੀ ਅਕਾਲੀ ਦਲ ਇਸ ਫੈਸਲੇ ਦਾ ਡੱਟ ਕੇ ਵਿਰੋਧ ਕਰਦਾ ਹੈ ਅਤੇ ਕੇਂਦਰ ਸਰਕਾਰ ਅਤੇ CBSE ਤੋਂ ਮੰਗ ਕਰਦਾ ਹੈ ਕਿ ਤੁਰੰਤ ਪੰਜਾਬੀ ਭਾਸ਼ਾ ਨੂੰ ਖੇਤਰੀ ਭਸ਼ਾਵਾਂ ਦੀ ਲਿਸਟ ਵਿੱਚ ਸ਼ਾਮਲ ਕੀਤਾ ਜਾਵੇ।


ਪੰਜਾਬ ਸਰਕਾਰ ਨੂੰ ਵੀ ਆਪਣੀ ਕੁੰਭਕਰਨੀ ਨੀਂਦ ਤੋਂ ਜਾਗਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਕੋਲ ਜਾ ਕੇ ਇਸ ਧੱਕੇਸ਼ਾਹੀ ਖਿਲਾਫ ਵਿਰੋਧ ਕਰਨਾ ਚਾਹੀਦਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਵੀ ਸਖਤ ਇਤਰਾਜ਼ ਜਤਾਉਂਦਿਆ ਕਿਹਾ ਕਿ ਸਾਡੀ ਹੋਂਦ ਤੇ ਇਕ ਹੋਰ ਹਮਲਾ ਕਰਦਿਆਂ ਕੇਂਦਰ ਸਰਕਾਰ ਨੇ ਸੀਬੀਐਸਈ ਦੇ 2025-26 ਦੇ ਪਾਠਕ੍ਰਮ ਚੋ ਪੰਜਾਬੀ ਨੂੰ ਹਟਾ ਦਿਤਾ ਹੈ । ਇਹ ਸਾਡੀ ਆਉਣ ਵਾਲੀ ਪੀੜੀ ਨੂੰ ਆਪਣੀ ਮਾਂ ਬੋਲੀ, ਆਪਣੇ ਇਤਿਹਾਸ ਅਤੇ ਆਪਣੇ ਵਿਰਸੇ ਤੋਂ ਦੂਰ ਕਰਨ ਦੀ ਗਿਣੀ ਮਿਥੀ ਸਾਜ਼ਿਸ਼ ਹੈ ਈ


ਉੱਥੇ ਹੀ ਮਾਮਲਾ ਗਰਮਾਉਂਦਿਆ ਦੇਖ ਬੋਰਡ ਨੇ ਇਸ ਮੁੱਦੇ 'ਤੇ ਸਪੱਸ਼ਟੀਕਰਨ ਜਾਰੀ ਕੀਤਾ ਹੈ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਬੁੱਧਵਾਰ ਨੂੰ ਕਿਹਾ ਕਿ ਅਗਲੇ ਸਾਲ ਯੋਜਨਾ ਦੇ ਇੱਕ ਨਵੇਂ ਖਰੜੇ ਵਿੱਚ ਪੰਜਾਬੀ ਭਾਸ਼ਾ ਸ਼ਾਮਲ ਕੀਤੀ ਜਾਵੇਗੀ ਜਿਸ ਦਾ ਉਦੇਸ਼ ਸਾਲ ਵਿੱਚ ਦੋ ਵਾਰ ਬੋਰਡ ਪ੍ਰੀਖਿਆਵਾਂ ਕਰਵਾਉਣਾ ਹੈ, ਜਿਸ ਵਿੱਚ ਇੱਕ ਖੇਤਰੀ ਅਤੇ ਇੱਕ ਵਿਦੇਸ਼ੀ ਭਾਸ਼ਾ ਮੁੱਖ ਵਿਸ਼ੇ ਵਜੋਂ ਹੋਵੇਗੀ। CBSE ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, “ਅੱਜ ਪੇਸ਼ ਕੀਤੇ ਗਏ ਵਿਸ਼ਿਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਸੂਚੀ ਸੰਕੇਤਕ ਹੈ। ਅਗਲੇ ਸਾਲ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਹੋਵੇਗੀ। ਅੱਜ ਪੇਸ਼ ਕੀਤੇ ਗਏ ਸਾਰੇ ਵਿਸ਼ੇ ਅਗਲੇ ਸਾਲ ਦੋ ਬੋਰਡ ਪ੍ਰੀਖਿਆਵਾਂ ਵਿੱਚ ਜਾਰੀ ਰਹਿਣਗੇ।

Next Story
ਤਾਜ਼ਾ ਖਬਰਾਂ
Share it