Begin typing your search above and press return to search.

ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੈਕਟਰ 32 ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਮੁਤਾਬਕ ਇਹ ਕੋਈ ਸ਼ਰਾਰਤ ਹੋ ਸਕਦੀ ਹੈ ਪਰ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸੁਰੱਖਿਆ ਦੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
X

Dr. Pardeep singhBy : Dr. Pardeep singh

  |  12 Jun 2024 1:43 PM IST

  • whatsapp
  • Telegram

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਥਿਤ ਸਿਵਲ ਹਸਪਤਾਲ ਨੂੰ ਬੰਬ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਹੈ। ਸੂਚਨਾ ਮਿਲਦੇ ਸਾਰ ਹੀ ਪੁਲਿਸ ਅਲਰਟ ਹੋ ਗਈ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਧਮਕੀ ਤੋਂ ਬਾਅਦ ਬੰਬ ਨਿਰੋਧਕ ਦਸਤੇ ਵੀ ਮੌਕੇ ਤੇ ਬੁਲਾਏ ਗਏ ਹਨ। ਸੈਕਟਰ 32 ਵਿੱਚ ਇੱਕ ਮੈਂਟਲ ਹੈਲਥ ਇੰਸਟੀਚਿਊਟ ਹੈ, ਜਿਸ ਨੂੰ ਉਡਾਉਣ ਦੀ ਧਮਕੀ ਮਿਲੀ ਹੈ।

ਪੂਰੇ ਇਲਾਕੇ ਨੂੰ ਕੀਤਾ ਸੀਲ

ਧਮਕੀ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਮੁਤਾਬਕ ਇਹ ਕੋਈ ਸ਼ਰਾਰਤ ਹੋ ਸਕਦੀ ਹੈ ਪਰ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸੁਰੱਖਿਆ ਦੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲਿਸ ਮੁਤਾਬਕ ਇਹ ਮੇਲ ਸਵੇਰੇ 9.40 ਵਜੇ ਆਇਆ ਸੀ।

ਹਸਪਤਾਲ ਨੂੰ ਕਰਵਾਇਆ ਖਾਲੀ

ਮੇਲ ਵਿੱਚ ਕੁਝ ਵੀ ਨਹੀਂ ਲਿਖਿਆ ਗਿਆ ਹੈ ਕਿ ਧਮਕੀ ਦੇਣ ਵਾਲਾ ਕੌਣ ਹੈ। ਦੱਸ ਦਈਏ ਕਿ ਹਸਪਤਾਲ ਦੇ ਨੇੜੇ ਹੀ ਰਿਹਾਇਸ਼ੀ ਇਲਾਕਾ ਹੈ, ਇਸ ਲਈ ਪੁਲਿਸ ਪੂਰੀ ਸਾਵਧਾਨੀ ਵਰਤ ਰਹੀ ਹੈ। ਧਮਕੀ ਵਿੱਚ ਲਿਖਿਆ ਗਿਆ ਸੀ ਕਿ ਮੈਂਟਲ ਹਸਪਤਾਲ ਵਿੱਚ ਬੰਬ ਰੱਖਿਆ ਗਿਆ ਹੈ।

ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਪੂਰੇ ਹਸਪਤਾਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਮਰੀਜ਼ਾਂ ਨੂੰ ਕਿਸੇ ਹੋਰ ਥਾਂ ‘ਤੇ ਭੇਜ ਦਿੱਤਾ ਗਿਆ ਹੈ। ਪਾਰਕਿੰਗ ਏਰੀਆ ਤੋਂ ਲੈ ਕੇ ਵਾਰਡ ਤੱਕ ਚੈਕਿੰਗ ਕੀਤੀ ਜਾ ਰਹੀ ਹੈ। ਬੰਬ ਸਕੁਐਡ ਦੇ ਨਾਲ-ਨਾਲ ਡਾਗ ਸਕੁਐਡ ਨੂੰ ਵੀ ਬੁਲਾਇਆ ਗਿਆ ਹੈ।

ਅਧਿਕਾਰੀ ਅਲਰਟ ‘ਤੇ

ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸੇ ਤਰ੍ਹਾਂ ਦੀਆਂ ਧਮਕੀਆਂ ਹੋਰ ਹਸਪਤਾਲਾਂ ਨੂੰ ਵੀ ਮਿਲੀਆਂ ਹਨ। ਫਿਲਹਾਲ ਚੰਡੀਗੜ੍ਹ ਸਥਿਤ ਸੰਸਥਾ ‘ਚ ਬੰਬ ਦੀ ਮੌਜੂਦਗੀ ਦੀ ਜਾਂਚ ਚੱਲ ਰਹੀ ਹੈ। ਇਸ ਸਬੰਧੀ ਭੇਜੀ ਗਈ ਈਮੇਲ ਵਿੱਚ ਲਿਖਿਆ ਗਿਆ ਹੈ ਕਿ ਬੰਬ ਜਲਦੀ ਹੀ ਫਟ ਜਾਵੇਗਾ। ਉੱਥੇ ਦੇ ਸਾਰੇ ਲੋਕ ਮਾਰੇ ਜਾਣਗੇ। ਇਸ ਮੇਲ ਦੀ ਕਾਪੀ ਕਈ ਅਧਿਕਾਰੀਆਂ ਨੂੰ ਵੀ ਭੇਜੀ ਗਈ ਹੈ। ਪੁਲਿਸ ਨੇ ਸਿਵਲ ਡਿਫੈਂਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਸਮੇਤ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਟੈਂਡਬਾਏ ‘ਤੇ ਰੱਖਿਆ ਹੈ। ਅੰਦਰੋਂ ਪੂਰੇ ਸਟਾਫ ਨੂੰ ਵੀ ਬਾਹਰ ਕੱਢ ਲਿਆ ਗਿਆ ਹੈ।

Next Story
ਤਾਜ਼ਾ ਖਬਰਾਂ
Share it