Begin typing your search above and press return to search.

NRI ਜੋੜੇ ਦੀ ਕੁੱਟਮਾਰ ਮਾਮਲੇ 'ਚ ਚੰਨੀ ਨੇ ਹਿਮਾਚਲ ਦੇ CM ਸੁੱਖੂ ਨਾਲ ਕੀਤੀ ਗੱਲ

ਜਲੰਧਰ ਤੋਂ ਨਵੇਂ ਚੁਣੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਸਪੈਨਿਸ਼ ਜੋੜੇ ਨਾਲ ਹੋਈ ਲੜਾਈ 'ਤੇ ਗੁੱਸਾ ਜ਼ਾਹਰ ਕੀਤਾ ਹੈ। ਇਸ ਸਬੰਧੀ ਚੰਨੀ ਨੇ ਤੁਰੰਤ ਪ੍ਰਭਾਵ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।

NRI ਜੋੜੇ ਦੀ ਕੁੱਟਮਾਰ ਮਾਮਲੇ ਚ ਚੰਨੀ ਨੇ ਹਿਮਾਚਲ ਦੇ CM ਸੁੱਖੂ ਨਾਲ ਕੀਤੀ ਗੱਲ
X

Dr. Pardeep singhBy : Dr. Pardeep singh

  |  17 Jun 2024 6:47 AM GMT

  • whatsapp
  • Telegram

ਚੰਡੀਗੜ੍ਹ: ਜਲੰਧਰ ਤੋਂ ਨਵੇਂ ਚੁਣੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਸਪੈਨਿਸ਼ ਜੋੜੇ ਨਾਲ ਹੋਈ ਲੜਾਈ 'ਤੇ ਗੁੱਸਾ ਜ਼ਾਹਰ ਕੀਤਾ ਹੈ। ਇਸ ਸਬੰਧੀ ਚੰਨੀ ਨੇ ਤੁਰੰਤ ਪ੍ਰਭਾਵ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।

ਇਸ ਦੇ ਨਾਲ ਹੀ ਚੰਨੀ ਦੇ ਗੁੱਸੇ ਨੂੰ ਦੇਖਦੇ ਹੋਏ ਸੁੱਖੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਸਾਰੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦੇ ਰਹੇ ਹਨ। ਗ੍ਰਿਫਤਾਰੀ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਚੰਨੀ ਨੇ ਕਿਹਾ- ਉਕਤ ਹਮਲੇ ਰਾਹੀਂ ਪੰਜਾਬ ਅਤੇ ਹਿਮਾਚਲ 'ਚ ਰਹਿੰਦੇ ਭਰਾਵਾਂ 'ਚ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਅੰਮ੍ਰਿਤਸਰ ਤੋਂ ਹਿਮਾਚਲ ਡਲਹੌਜ਼ੀ ਦੀ ਯਾਤਰਾ ਕਰਨ ਗਏ ਇੱਕ ਐਨਆਰਆਈ ਸਪੈਨਿਸ਼ ਜੋੜੇ 'ਤੇ ਪਾਰਕਿੰਗ ਨੂੰ ਲੈ ਕੇ ਲੋਕਾਂ ਨੇ ਹਮਲਾ ਕਰ ਦਿੱਤਾ। ਘਟਨਾ ਵਿਚ ਸਪੈਨਿਸ਼ ਪਤਨੀ, ਉਸ ਦਾ ਪੰਜਾਬ ਮੂਲ ਦਾ ਪਤੀ ਅਤੇ ਜੀਜਾ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀ ਪਤੀ ਦੀ ਹਾਲਤ ਇੰਨੀ ਗੰਭੀਰ ਬਣੀ ਹੋਈ ਸੀ ਕਿ ਉਹ ਦੋ ਦਿਨ ਹਸਪਤਾਲ 'ਚ ਬੇਹੋਸ਼ ਰਿਹਾ। ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਨੂੰ ਸਾਰੀ ਘਟਨਾ ਬਾਰੇ ਪਤਾ ਲੱਗਾ।

ਕੰਵਲਜੀਤ ਸਿੰਘ ਦੀ ਸਪੈਨਿਸ਼ ਪਤਨੀ ਨੇ ਦੱਸਿਆ ਸੀ ਕਿ ਉਹ ਹਿਮਾਚਲ ਦੇ ਦੌਰੇ 'ਤੇ ਗਏ ਸਨ, ਜਿੱਥੇ ਇਹ ਸਾਰੀ ਘਟਨਾ ਵਾਪਰੀ। ਸਪੈਨਿਸ਼ ਔਰਤ ਨੇ ਕਿਹਾ ਕਿ ਸਾਡੀ ਇੱਥੇ ਕੋਈ ਸੁਰੱਖਿਆ ਨਹੀਂ ਹੈ। ਸਾਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ, ਸਾਨੂੰ ਕਿਸੇ ਨੇ ਨਹੀਂ ਬਚਾਇਆ। ਔਰਤ ਨੇ ਦੱਸਿਆ ਕਿ ਉਸ ਨੇ ਲੜਾਈ ਦੀ ਵੀਡੀਓ ਵੀ ਬਣਾਈ ਸੀ, ਜਿਸ ਨੂੰ ਹਿਮਾਚਲ ਪੁਲਿਸ ਨੇ ਉਸ ਦੇ ਮੋਬਾਈਲ ਫ਼ੋਨ ਤੋਂ ਡਿਲੀਟ ਕਰ ਦਿਤੀ ਸੀ। ਔਰਤ ਨੇ ਕਿਹਾ ਕਿ ਪੁਲਿਸ ਦੇ ਦਾਖਲ ਕਾਰਨ ਉਸ ਦਾ ਬਚਾਅ ਹੋ ਗਿਆ, ਪਰ ਉਸ ਦੀ ਗੱਲ ਨਹੀਂ ਸੁਣੀ ਗਈ।

Next Story
ਤਾਜ਼ਾ ਖਬਰਾਂ
Share it