Begin typing your search above and press return to search.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ
X

Dr. Pardeep singhBy : Dr. Pardeep singh

  |  11 July 2024 1:24 PM GMT

  • whatsapp
  • Telegram

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕੁੱਲ 1.2 ਕਰੋੜ ਪੌਦੇ ਲਾਏ ਗਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਬੂਟੇ ਲਾਉਣ ਦੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਵਿੱਚ ਜੰਗਲਾਤ ਅਧੀਨ ਖੇਤਰ ਨੂੰ ਵਧਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖਾਲੀ ਪਈ ਸਰਕਾਰੀ ਜ਼ਮੀਨ ਦੀ ਸ਼ਨਾਖਤ ਕਰ ਕੇ ਉਥੇ ਵੱਧ ਤੋਂ ਵੱਧ ਬੂਟੇ ਲਾਉਣਾ ਯਕੀਨੀ ਬਣਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਨਿੱਜੀ ਤੌਰ 'ਤੇ ਦੌਰਾ ਕਰ ਕੇ ਬੂਟੇ ਲਗਾਉਣ ਦੀ ਇਸ ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 14.01 ਲੱਖ ਮੋਟਰਾਂ ਹਨ ਅਤੇ ਜੇਕਰ ਹਰ ਕਿਸਾਨ ਚਾਰ ਬੂਟੇ ਲਾਵੇ ਤਾਂ ਜੰਗਲਾਤ ਅਧੀਨ ਰਕਬੇ ਵਿੱਚ ਚੋਖਾ ਵਾਧਾ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਇਸ ਯੋਜਨਾ ਤਹਿਤ ਪਹਿਲਾਂ ਹੀ 3.95 ਲੱਖ ਮੋਟਰਾਂ ਨੂੰ ਕਵਰ ਕਰ ਚੁੱਕੀ ਹੈ, ਬਾਕੀ ਇਸ ਸਾਲ ਕਵਰ ਕਰ ਦਿੱਤੀਆਂ ਜਾਣਗੀਆਂ।

Next Story
ਤਾਜ਼ਾ ਖਬਰਾਂ
Share it