ਹੰਸਰਾਜ ਹੰਸ ਦੀ ਪਤਨੀ ਦੇ ਭੋਗ ’ਤੇ ਪੁੱਜੇ ਮੁੱਖ ਮੰਤਰੀ ਮਾਨ
ਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਅਤੇ ਭਾਜਪਾ ਦੇ ਸਾਬਕਾ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਈ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਸਿਆਸੀ ਲੀਡਰਾਂ ਦੇ ਨਾਲ-ਨਾਲ ਕਈ ਫਿਲਮੀ ਹਸਤੀਆਂ ਨੇ ਸ਼ਮੂਲੀਅਤ ਕੀਤੀ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਪ੍ਰਮੁੱਖ ਸਖ਼ਸ਼ੀਅਤਾਂ ਦੀ ਆਮਦ ਨੂੰ ਦੇਖਦਿਆਂ ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।

ਜਲੰਧਰ : ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਅਤੇ ਭਾਜਪਾ ਦੇ ਸਾਬਕਾ ਮੈਂਬਰ ਪਾਰਲੀਮੈਂਟ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਈ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਸਿਆਸੀ ਲੀਡਰਾਂ ਦੇ ਨਾਲ-ਨਾਲ ਕਈ ਫਿਲਮੀ ਹਸਤੀਆਂ ਨੇ ਸ਼ਮੂਲੀਅਤ ਕੀਤੀ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਪ੍ਰਮੁੱਖ ਸਖ਼ਸ਼ੀਅਤਾਂ ਦੀ ਆਮਦ ਨੂੰ ਦੇਖਦਿਆਂ ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।
ਭਾਜਪਾ ਦੇ ਨੇਤਾ ਅਤੇ ਸਾਬਕਾ ਐਮਪੀ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਈ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਮਾਤਾ ਹਰਪਾਲ ਕੌਰ ਸਮੇਤ ਹੋਰ ਸਿਆਸੀ ਲੀਡਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਦੇ ਮਸ਼ਹੂਰ ਕਲਾਕਾਰ ਹੰਸਰਾਜ ਹੰਸ ਨੂੰ ਉਨ੍ਹਾਂ ਦੀ ਪਤਨੀ ਦੇ ਜਾਣ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਏ, ਅਸੀਂ ਇਸ ਘੜੀ ਵਿਚ ਉਨ੍ਹਾਂ ਦੇ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਆਂ। ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ਼ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਇਸ ਤੋਂ ਇਲਾਵਾ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਸਿਆਸੀ ਆਗੂਆਂ ਦੇ ਨਾਲ ਨਾਲ ਪੰਜਾਬੀ ਫਿਲਮਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੀ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਪੁੱਜੀਆਂ ਫਿਲਮੀ ਹਸਤੀਆਂ, ਗਾਇਕਾਂ ਅਤੇ ਸਿਅਸੀ ਲੀਡਰਾਂ ਨੇ ਆਖਿਆ ਕਿ ਜੀਵਨ ਸਾਥੀ ਦਾ ਵਿਛੜ ਜਾਣਾ ਬਹੁਤ ਹੀ ਦੁੱਖਦਾਇਕ ਹੁੰਦਾ ਹੈ, ਇਸ ਨੂੰ ਹੰਸਰਾਜ ਹੰਸ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਹੀ ਮਹਿਸੂਸ ਕਰ ਸਕਦੇ ਨੇ। ਉਨ੍ਹਾਂ ਆਖਿਆ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚੋਂ ਨਿਕਲਣ ਦਾ ਬਲ ਬਖ਼ਸ਼ੇ।
ਦੱਸ ਦਈਏ ਕਿ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ 2 ਅਪ੍ਰੈਲ ਵਾਲੇ ਦਿਨ ਜਲੰਧਰ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ, ਉਹ ਦਿਲ ਦੀ ਬਿਮਾਰੀ ਤੋਂ ਪੀੜਤ ਸਨ।
ਜਲੰਧਰ ਤੋਂ ਰਾਜੂ ਗੁਪਤਾ ਦੀ ਰਿਪੋਰਟ, ਹਮਦਰਦ ਟੀਵੀ