Begin typing your search above and press return to search.

ਮੁੱਖ ਮੰਤਰੀ ਮਾਨ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।

ਮੁੱਖ ਮੰਤਰੀ ਮਾਨ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ
X

Dr. Pardeep singhBy : Dr. Pardeep singh

  |  13 Jun 2024 10:38 AM IST

  • whatsapp
  • Telegram

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।

ਅੱਤਵਾਦ ਨੂੰ ਖਤਮ ਕਰਨਾ ਚਾਹੀਦਾ-ਸੀਐੱਮ ਮਾਨ

ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਕੋਈ ਵੀ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹਮਲੇ ਨੂੰ ਨਾਕਾਮ ਕਰ ਕੇ ਅਤੇ ਆਪਣੀਆਂ ਸਰਹੱਦਾਂ ਦੀ ਰਾਖੀ ਕਰ ਕੇ ਦੇਸ਼ ਦੀ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

ਜਵਾਨ ਦੀ ਸ਼ਹਾਦਤ ਨੂੰ ਨਮਨ

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਖੜ੍ਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਭਵਿੱਖ ਵਿੱਚ ਦੂਜਿਆਂ ਲਈ ਸਬਕ ਬਣ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਇਕ ਜਵਾਨ ਦੀ ਸ਼ਹਾਦਤ ਹੋਈ।

ਸ਼ਹੀਦ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰ ਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਕੁਰਬਾਨੀ ਉਸ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਸੀਐੱਮ ਮਾਨ ਨੇ ਕੇਂਦਰ ਨੂੰ ਕੀਤੀ ਇਹ ਅਪੀਲ

ਸੀਐੱਮ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਇਕ ਬਾਰਡਰ ਸਟੇਟ ਹੈ ਇਸ ਨੂੰ ਸਪੈਸ਼ਲ ਪੈਕੇਜ ਮਿਲਣੇ ਚਾਹੀਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਨੇ ਹਮੇਸ਼ਾ ਦੇਸ ਦੀ ਸੇਵਾ ਕੀਤੀ ਹੈ ਅਤੇ ਦੇਸ ਦੀ ਰੱਖਿਆ ਲਈ ਸਾਡੇ ਜਵਾਨ ਬਾਰਡਰ ਉੱਤੇ ਤਾਇਨਾਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਪੰਜਾਬ ਅੱਗੇ ਆਉਂਦਾ ਹੈ।

Next Story
ਤਾਜ਼ਾ ਖਬਰਾਂ
Share it