CM ਮਾਨ ਨੇ ਪੰਜਾਬ ਲਈ 58 ਨਵੀਆਂ ਹਾਈਟੈਕ ਐਂਬੂਲੈਂਸਾਂ ਨੂੰ ਦਿਖਾਈ ਹਰੀ ਝੰਡੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਲਈ 58 ਨਵੀਆਂ ਹਾਈਟੈਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਦੱਸਦਈਏ ਕਿ ਇਹ ਸਮਾਗਮ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਹੋਇਆ ।
By : lokeshbhardwaj
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਲਈ 58 ਨਵੀਆਂ ਹਾਈਟੈਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਦੱਸਦਈਏ ਕਿ ਇਹ ਸਮਾਗਮ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਹੋਇਆ । ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਸਨ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ ਨਵੀਆਂ ਐਂਬੂਲੈਂਸਾਂ ਨਵੀਨਤਮ ਤਕਨੀਕਾਂ ਅਤੇ ਜੀਪੀਐਸ ਸਿਸਟਮ ਨਾਲ ਲੈਸ ਹਨ । ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ (ਐਸਐਸਐਫ) ਪਹਿਲਾਂ ਹੀ ਹਜ਼ਾਰਾਂ ਜਾਨਾਂ ਬਚਾ ਚੁੱਕੀ ਹੈ ਅਤੇ ਇਸੇ ਤਰਜ਼ 'ਤੇ ਇਹ ਐਂਬੂਲੈਂਸ ਵੱਧ ਤੋਂ ਵੱਧ ਜਾਨਾਂ ਬਚਾ ਸਕਣਗੀਆਂ । ਸੀਐਮ ਮਾਨ ਨੇ ਕਿਹਾ ਕਿ ਇਹ ਸਿਹਤ ਕ੍ਰਾਂਤੀ ਵੱਲ ਇੱਕ ਕਦਮ ਹੈ ਕਿਉਂਕਿ ਸਿਹਤ ਅਤੇ ਸਿੱਖਿਆ 'ਆਪ' ਸਰਕਾਰ ਦੀਆਂ ਤਰਜੀਹਾਂ ਹਨ । ਸੂਬਾ ਸਰਕਾਰ ਨੇ ਕਰੀਬ ਪੰਜ ਮਹੀਨੇ ਪਹਿਲਾਂ ਇਨ੍ਹਾਂ ਐਂਬੂਲੈਂਸਾਂ ਨੂੰ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਸਰਕਾਰ ਨੇ ਇਹ ਜਾਣਕਾਰੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀ ਦਿੱਤੀ ਸੀ । ਇਸ ਤੋਂ ਇਲਾਵਾ ਹੁਣ ਸਾਰੇ ਖੇਤਰਾਂ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ ।