Begin typing your search above and press return to search.

ਸੀਐਮ ਮਾਨ ਨੇ ਮਿਸ਼ਨ ਚੜ੍ਹਦੀ ਕਲਾਂ ਦੀ ਕੀਤੀ ਸ਼ੁਰੁਆਤ

ਪੰਜਾਬ 'ਚ ਹੜ੍ਹਾਂ ਕਾਰਨ ਵਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਪੰਜਾਬ 'ਚ ਆਮ ਲੋਕ, ਗਾਇਕ ਤੇ ਸਮਾਜ ਸੇਵੀ ਸੰਸਥਾਵਾਂ ਤਾਂ ਇਕ ਪੀੜਤਾਂ ਦੀ ਮਦਦ ਕਰ ਰਹੀਆਂ ਨੇ ਓਥੇ ਹੀ ਪੰਜਾਬ ਸਰਕਾਰ ਵਲੋਂ ਵੀ ਪੀੜਤਾਂ ਦੀ ਮੱਦਦ ਕੀਤੀ ਜਾ ਰਹੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵੀ ਪੰਜਾਬ ਨੂੰ ਮੁੜ ਖੜਾ ਕਰਨ ਲਈ "ਚੜ੍ਹਦੀ ਕਲਾਂ ਮਿਸ਼ਨ" ਦੀ ਸ਼ੁਰੁਆਤ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹਨਾਂ ਹੜ੍ਹਾਂ 'ਚ ਵੀ ਪੰਜਾਬ ਦੇ ਲੋਕ ਡੋਲੇ ਨਹੀਂ ਬਲਕਿ ਇਕ ਦੂਸਰੇ ਦੀ ਮੱਦਦ ਕੀਤੀ ਹੈ। ਇਸ ਦੇ ਨਾਲ ਹੀ ਓਹਨਾ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਆਪਣੀ ਜਾਨ 'ਤੇ ਖੇਡਕੇ ਹੜ੍ਹ ਪੀੜਤਾਂ ਨੂੰ ਬਚਾਇਆ ਹੈ ਤੇ ਸੇਵਾ ਕੀਤੀ ਹੈ।

ਸੀਐਮ ਮਾਨ ਨੇ ਮਿਸ਼ਨ ਚੜ੍ਹਦੀ ਕਲਾਂ ਦੀ ਕੀਤੀ ਸ਼ੁਰੁਆਤ
X

Makhan shahBy : Makhan shah

  |  17 Sept 2025 7:58 PM IST

  • whatsapp
  • Telegram

ਚੰਡੀਗੜ੍ਹ (ਵਿਵੇਕ ਕੁਮਾਰ): ਪੰਜਾਬ 'ਚ ਹੜ੍ਹਾਂ ਕਾਰਨ ਵਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਪੰਜਾਬ 'ਚ ਆਮ ਲੋਕ, ਗਾਇਕ ਤੇ ਸਮਾਜ ਸੇਵੀ ਸੰਸਥਾਵਾਂ ਤਾਂ ਇਕ ਪੀੜਤਾਂ ਦੀ ਮਦਦ ਕਰ ਰਹੀਆਂ ਨੇ ਓਥੇ ਹੀ ਪੰਜਾਬ ਸਰਕਾਰ ਵਲੋਂ ਵੀ ਪੀੜਤਾਂ ਦੀ ਮੱਦਦ ਕੀਤੀ ਜਾ ਰਹੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵੀ ਪੰਜਾਬ ਨੂੰ ਮੁੜ ਖੜਾ ਕਰਨ ਲਈ "ਚੜ੍ਹਦੀ ਕਲਾਂ ਮਿਸ਼ਨ" ਦੀ ਸ਼ੁਰੁਆਤ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹਨਾਂ ਹੜ੍ਹਾਂ 'ਚ ਵੀ ਪੰਜਾਬ ਦੇ ਲੋਕ ਡੋਲੇ ਨਹੀਂ ਬਲਕਿ ਇਕ ਦੂਸਰੇ ਦੀ ਮੱਦਦ ਕੀਤੀ ਹੈ। ਇਸ ਦੇ ਨਾਲ ਹੀ ਓਹਨਾ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਆਪਣੀ ਜਾਨ 'ਤੇ ਖੇਡਕੇ ਹੜ੍ਹ ਪੀੜਤਾਂ ਨੂੰ ਬਚਾਇਆ ਹੈ ਤੇ ਸੇਵਾ ਕੀਤੀ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਕਿਹਾ ਹੈ ਕਿ ਹੜ੍ਹਾਂ ਨੇ 8,500 ਕਿਲੋਮੀਟਰ ਸੜਕੀ ਨੈੱਟਵਰਕ ਨੂੰ ਨੁਕਸਾਨ ਪਹੁੰਚਾਇਆ ਹੈ। 2,500 ਪੁਲ ਅਤੇ ਸੰਪਰਕ ਸੜਕਾਂ ਨੂੰ ਵਹਾ ਦਿੱਤਾ ਹੈ। ਸਿੱਖਿਆ ਖੇਤਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। 3,200 ਸਕੂਲ ਅਤੇ 19 ਕਾਲਜ ਖੰਡਰ ਬਣ ਗਏ ਹਨ। ਇਸ ਤੋਂ ਇਲਾਵਾ, 1,400 ਕਲੀਨਿਕਾਂ ਅਤੇ ਹੋਰ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਹੁਣ ਤੱਕ ਦੀਆਂ ਰਿਪੋਰਟਾਂ ਵਿੱਚ 56 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਦੋਂਕਿ ਸ਼ੁਰੂਆਤੀ ਅਨੁਮਾਨਾਂ ਵਿੱਚ ਨੁਕਸਾਨ ₹13,800 ਕਰੋੜ ਦੱਸਿਆ ਗਿਆ ਹੈ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਾਣੀ ਘੱਟਣ ਤੋਂ ਬਾਅਦ ਇੱਕ ਵਿਸਤ੍ਰਿਤ ਸਰਵੇਖਣ ਕੀਤੇ ਜਾਣ ਤੋਂ ਬਾਅਦ ਇਹ ਅੰਕੜਾ ਹੋਰ ਵੱਧ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਹਿੰਮਤ ਨਾਲ ਸੰਕਟਾਂ ਦਾ ਸਾਹਮਣਾ ਕੀਤਾ ਹੈ ਅਤੇ ਇਸ ਵਾਰ ਵੀ ਸੂਬਾ ਨਵੀਂ ਊਰਜਾ ਅਤੇ ਉਤਸ਼ਾਹ ਨਾਲ ਉੱਠੇਗਾ।

ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਦੀ ਮੱਦਦ ਕੀਤੀ ਜਾਵੇ।ਇਸ ਤੋਂ ਇਲਾਵਾਂ ਸੀਐਮ ਮਾਨ ਨੇ ਕਿਹਾ ਕਿ ਲੋਕ ਵੈੱਬਸਾਈਟ rangla.punjab.gov.in ‘ਤੇ ਜਾ ਕੇ ਹੜ੍ਹ ਰਾਹਤ ਅਤੇ ਮਿਸ਼ਨ ਚੜ੍ਹਦੀ ਕਲਾਂ ਨਾਲ ਸਬੰਧਤ ਸਾਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਪੀੜਤਾਂ ਦੀ ਮੱਦਦ ਦੇ ਲਈ ਅੱਗੇ ਆ ਸਕਦੇ ਨੇ

Next Story
ਤਾਜ਼ਾ ਖਬਰਾਂ
Share it