Begin typing your search above and press return to search.

ਨੌਕਰੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ਪੰਜਾਬ ਪੁਲਿਸ ‘ਚ ਹੋਣਗੀਆਂ 10 ਹਜ਼ਾਰ ਨਵੀਆਂ ਭਰਤੀਆਂ

ਸੀਐੱਮ ਭਗਵੰਤ ਮਾਨ ਨੇ ਨੌਕਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੀਐੱਮ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ 10 ਹਜ਼ਾਰ ਪੰਜਾਬ ਪੁਲਿਸ ਦੀ ਭਰਤੀ ਕੀਤੀ ਜਾਵੇਗੀ।

ਨੌਕਰੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ਪੰਜਾਬ ਪੁਲਿਸ ‘ਚ ਹੋਣਗੀਆਂ 10 ਹਜ਼ਾਰ ਨਵੀਆਂ ਭਰਤੀਆਂ
X

Dr. Pardeep singhBy : Dr. Pardeep singh

  |  18 Jun 2024 4:22 PM IST

  • whatsapp
  • Telegram

ਚੰਡੀਗੜ੍ਹ: ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਨਸ਼ਾ ਖਤਮ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੀਐੱਮ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਸ ਤੋਂ ਬਾਅਦ ਸੀਐੱਮ ਮਾਨ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਤਸਕਰ ਕਾਬੂ ਆਉਂਦਾ ਹੈ ਤਾਂ 7 ਦਿਨਾਂ ਵਿੱਚ ਉਸ ਦੀ ਜਾਇਦਾਦ ਜ਼ਬਤ ਕੀਤੀ ਜਾਵੇ। ਸੀਐੱਮ ਮਾਨ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਨਸ਼ੇ ਦੀ ਤਸਕਰੀ ਕਰਦਾ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਕਰਾਂਗੇ।

ਇਸ ਦੇ ਨਾਲ ਹੀ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ ਦਸ ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਮਿਸ਼ਨ ਨਾਲ ਕੰਮ ਕਰੇਗੀ, ਜਦਕਿ ਇਸ ਕੰਮ ਵਿੱਚ ਕਮਿਸ਼ਨ ਦੀ ਕੋਈ ਥਾਂ ਨਹੀਂ ਹੋਵੇਗੀ। ਥਾਣਿਆਂ ਵਿੱਚ ਯਾਰੀਆਂ ਤੇ ਰਿਸ਼ਤੇਦਾਰੀਆਂ ਖ਼ਤਮ ਕਰਨ ਲਈ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ। ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਸਭ ਤੋਂ ਲੰਮਾ ਚੋਣ ਜ਼ਾਬਤਾ ਲੱਗਾ ਹੈ, ਜਿਸ ਕਾਰਨ ਹਰ ਤਰ੍ਹਾਂ ਦੀਆਂ ਸਰਕਾਰੀ ਸਕੀਮਾਂ ਠੱਪ ਹੋ ਗਈਆਂ ਹਨ। ਹੁਣ ਅਸੀਂ ਉਹੀ ਸਕੀਮਾਂ ਨੂੰ ਅੱਗੇ ਲੈ ਕੇ ਜਾ ਰਹੇ ਹਾਂ, ਕੁਝ ਚੱਲ ਰਹੀਆਂ ਸਕੀਮਾਂ ਨੂੰ ਜਾਰੀ ਰੱਖ ਰਹੇ ਹਾਂ ਅਤੇ ਕੁਝ ਨਵੀਆਂ ਸਕੀਮਾਂ ਸ਼ੁਰੂ ਕਰ ਰਹੇ ਹਾਂ।

Next Story
ਤਾਜ਼ਾ ਖਬਰਾਂ
Share it