Begin typing your search above and press return to search.

ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡ ਖੇਡ ਰਹੇ CM : ਸੁਖਬੀਰ ਬਾਦਲ

ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡ ਖੇਡ ਰਹੇ ਹਨ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਸਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਵਾਸਤੇ ਰਚੀ ਜਾ ਰਹੀ ਸਾਜ਼ਿਸ਼ ਖਿਲਾਫ ਡੱਟ ਕੇ ਲੜੇਗਾ।

ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡ ਖੇਡ ਰਹੇ CM : ਸੁਖਬੀਰ ਬਾਦਲ
X

Makhan shahBy : Makhan shah

  |  2 April 2025 1:11 PM

  • whatsapp
  • Telegram

ਚੰਡੀਗੜ੍ਹ : ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡ ਖੇਡ ਰਹੇ ਹਨ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਸਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਵਾਸਤੇ ਰਚੀ ਜਾ ਰਹੀ ਸਾਜ਼ਿਸ਼ ਖਿਲਾਫ ਡੱਟ ਕੇ ਲੜੇਗਾ।

ਅਕਾਲੀ ਆਗੂ, ਜਿਹਨਾਂ ਨੇ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਉਹਨਾਂ ਦੀ ਰਿਹਾਇਸ਼ ’ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਸਮੇਤ ਸੀਨੀਅਰ ਲੀਡਰਸ਼ਿਪ ਨਾਲ ਜਾ ਕੇ ਮੁਲਾਕਾਤ ਕੀਤੀ, ਨੇ ਕਿਹਾ ਕਿ ਮੁੱਖ ਮੰਤਰੀ ਸੱਤਾ ਦੇ ਨਸ਼ੇ ਵਿਚ ਹੰਕਾਰ ਗਏ ਹਨ। ਉਹਨਾਂ ਕਿਹਾ ਕਿ ਰਾਤ ਵੇਲੇ ਮਾੜੇ ਫੈਸਲੇ ਲੈ ਲਏ ਜਾਂਦੇ ਹਨ ਤੇ ਪੁਲਿਸ ਅਫਸਰਾਂ ਨੂੰ ਮਜਬੂਰ ਕੀਤਾ ਜਾਂਦਾ ਹੈ ਕਿ ਉਹ ਉਹਨਾਂ ਨੂੰ ਲਾਗੂ ਕਰਨ। ਉਹਨਾਂ ਕਿਹਾ ਕਿ ਇਹ ਸਪਸ਼ਟ ਤੌਰ ’ਤੇ ਸੱਤਾ ਦੀ ਦੁਰਵਰਤੋਂ ਦਾ ਮਾਮਲਾ ਹੈ। ਉਹਨਾਂ ਕਿਹਾ ਕਿ ਇਕ ਜ਼ੈਡ ਪਲੱਸ ਸੁਰੱਖਿਆ ਪ੍ਰਾਪਤ ਸ਼ਖਸੀਅਤ ਦੀ ਸਾਰੀ ਸੁਰੱਖਿਆ ਸ਼ਨੀਵਾਰ ਦੀ ਰਾਤ ਨੂੰ ਵਾਪਸ ਲਈ ਗਈ। ਉਹਨਾਂ ਕਿਹਾ ਕਿ ਸਰਦਾਰ ਮਜੀਠੀਆ ਨਾਲ ਲੱਗੇ ਸਾਰੇ ਸੁਰੱਖਿਆ ਮੁਲਾਜ਼ਮਾਂ ਨੂੰ ਆਖਿਆ ਗਿਆ ਕਿ ਜਾਂ ਤਾਂ ਉਹ ਤੁਰੰਤ ਆਪੋ ਆਪਣੀਆਂ ਬਟਾਲੀਅਨਾਂ ਵਿਚ ਰਿਪੋਰਟ ਕਰਨ ਜਾਂ ਫਿਰ ਇਹ ਮੰਨਿਆ ਜਾਵੇਗਾ ਕਿ ਉਹ ਆਪਣੀ ਡਿਊਟੀ ਤੋਂ ਭੱਜ ਗਏ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਸਰਦਾਰ ਮਜੀਠੀਆ ਦੇ ਸੁਰੱਖਿਆ ਇੰਚਾਰਜ ਨੂੰ ਦੱਸੇ ਬਗੈਰ ਕੀਤਾ ਗਿਆ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਬੇਤੁਕੇ ਹੁਕਮਾਂ ਕਾਰਣ ਹੀ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ। ਉਹਨਾਂ ਕਿਹਾ ਕਿ ਸਰਕਾਰ ਸਰਦਾਰ ਮਜੀਠੀਆ ਨੂੰ ਇਸ ਕਰ ਕੇ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਹ ਲਗਾਤਾਰ ਮੁੱਖ ਮੰਤਰੀ ਦੇ ਖਿਲਾਫ ਬੋਲ ਰਹੇ ਹਨ ਅਤੇ ਹਰ ਮਾਮਲੇ ਵਿਚ ਭਗਵੰਤ ਮਾਨ ਨੂੰ ਬੇਨਕਾਬ ਕਰ ਰਹੇ ਹਨ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਹਿਲਾਂ ਆਪ ਸਰਕਾਰ ਨੇ ਉਹਨਾਂ ’ਤੇ ਕਾਤਲਾਨਾ ਹਮਲੇ ਦਾ ਮਾਹੌਲ ਬਣਾਇਆ। ਉਹਨਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ’ਤੇ ਸੇਵਾ ਕਰਨ ਵੇਲੇ ਉਹਨਾਂ ’ਤੇ ਹਮਲਾ ਕਰਵਾਇਆ। ਉਹਨਾਂ ਕਿਹਾ ਕਿ ਬਜਾਏ ਮੇਰਾ ਬਿਆਨ ਦਰਜ ਕਰਨ ਦੇ ਪੁਲਿਸ ਨੇ ਆਪਣੀ ਮਰਜ਼ੀ ਮੁਤਾਬਕ ਐਫ ਆਈ ਆਰ ਦਰਜ ਕਰ ਦਿੱਤੀ ਤਾਂ ਜੋ ਮੁਲਜ਼ਮ ਦੀ ਜ਼ਮਾਨਤ ਸਿਰਫ ਤਿੰਨ ਮਹੀਨਿਆਂ ਵਿਚ ਕਰਵਾਈ ਜਾ ਸਕੇ।

ਸਰਦਾਰ ਬਾਦਲ, ਜਿਹਨਾਂ ਦੇ ਨਾਲ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਸਰਦਾਰ ਮਜੀਠੀਆ ਤੋਂ ਸਾਰੇ ਮਾਮਲੇ ਦੀ ਜਾਣਕਾਰੀ ਲਈ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਉਹਨਾਂ ਦੇ ਨਾਲ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੀ ਸਰਦਾਰ ਮਜੀਠੀਆ ਦੀ ਰਾਖੀ ਕਰਨਗੇ ਜੋ ਉਹਨਾਂ ਦੇ ਆਪਣੇ ਹਨ ਤੇ ਅਰਵਿੰਦ ਕੇਜਰੀਵਾ ਲ, ਮਨੀਸ਼ ਸਿਸੋਦੀਆ ਤੇ ਬਿਭਵ ਕੁਮਾਰ ਵਰਗੇ ਦਿੱਲੀ ਤੋਂ ਖਦੇੜੇ ਜਾਣ ਮਗਰੋਂ ਪੰਜਾਬ ਵਿਚ ਸ਼ਾਹੀ ਇਮਾਰਤਾਂ ਵਿਚ ਰਹਿ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਤੇ ਸਿਸੋਦੀਆ ਦੋਵੇਂ ਬਹੁ ਕਰੋੜੀ ਸ਼ਰਾਬ ਘੁਟਾਲੇ ਦੇ ਮੁਲਜ਼ਮ ਹਨ ਜਦੋਂ ਕਿ ਬਿਭਵ ਕੁਮਾਰ ਪਾਰਟੀ ਦੀ ਮਹਿਲਾ ਐਮ ਪੀ ਨਾਲ ਬਦਸਲੂਕੀ ਕਰਨ ਦੇ ਦੋਸ਼ ਭੁਗਤ ਰਿਹਾ ਹੈ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਵੀ ਆਪ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਉਹਨਾਂ ਹਵਾਲੇ ਕਰਨ ਤੋਂ ਗੁਰੇਜ਼ ਨਹੀਂ ਕੀਤਾ।ਮੁੱਖ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡ ਖੇਡ ਰਹੇ ਹਨ: ਸੁਖਬੀਰ ਸਿੰਘ ਬਾਦਲ

ਮਜੀਠੀਆ ਦੀ ਰਿਹਾਇਸ਼ ’ਤੇ ਪਹੁੰਚ ਕੇ ਕੀਤਾ ਇਕਜੁੱਟਤਾ ਦਾ ਪ੍ਰਗਟਾਵਾ, ਕਿਹਾ ਕਿ ਮਜੀਠੀਆ ਨੂੰ ਇਸ ਕਰ ਕੇ ਨਿਸ਼ਾਨਾ ਬਣਾਇਆ ਕਿਉਂਕਿ ਉਹ ਨਿਰੰਤਰ ਭਗਵੰਤ ਮਾਨ ਦੇ ਖਿਲਾਫ ਬੋਲਦੇ ਹਨ

ਚੰਡੀਗੜ੍ਹ, 2 ਅਪ੍ਰੈਲ: ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲੈ ਕੇ ਖ਼ਤਰਨਾਕ ਖੇਡ ਖੇਡ ਰਹੇ ਹਨ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਸਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਵਾਸਤੇ ਰਚੀ ਜਾ ਰਹੀ ਸਾਜ਼ਿਸ਼ ਖਿਲਾਫ ਡੱਟ ਕੇ ਲੜੇਗਾ।

ਅਕਾਲੀ ਆਗੂ, ਜਿਹਨਾਂ ਨੇ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਉਹਨਾਂ ਦੀ ਰਿਹਾਇਸ਼ ’ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਸਮੇਤ ਸੀਨੀਅਰ ਲੀਡਰਸ਼ਿਪ ਨਾਲ ਜਾ ਕੇ ਮੁਲਾਕਾਤ ਕੀਤੀ, ਨੇ ਕਿਹਾ ਕਿ ਮੁੱਖ ਮੰਤਰੀ ਸੱਤਾ ਦੇ ਨਸ਼ੇ ਵਿਚ ਹੰਕਾਰ ਗਏ ਹਨ। ਉਹਨਾਂ ਕਿਹਾ ਕਿ ਰਾਤ ਵੇਲੇ ਮਾੜੇ ਫੈਸਲੇ ਲੈ ਲਏ ਜਾਂਦੇ ਹਨ ਤੇ ਪੁਲਿਸ ਅਫਸਰਾਂ ਨੂੰ ਮਜਬੂਰ ਕੀਤਾ ਜਾਂਦਾ ਹੈ ਕਿ ਉਹ ਉਹਨਾਂ ਨੂੰ ਲਾਗੂ ਕਰਨ। ਉਹਨਾਂ ਕਿਹਾ ਕਿ ਇਹ ਸਪਸ਼ਟ ਤੌਰ ’ਤੇ ਸੱਤਾ ਦੀ ਦੁਰਵਰਤੋਂ ਦਾ ਮਾਮਲਾ ਹੈ। ਉਹਨਾਂ ਕਿਹਾ ਕਿ ਇਕ ਜ਼ੈਡ ਪਲੱਸ ਸੁਰੱਖਿਆ ਪ੍ਰਾਪਤ ਸ਼ਖਸੀਅਤ ਦੀ ਸਾਰੀ ਸੁਰੱਖਿਆ ਸ਼ਨੀਵਾਰ ਦੀ ਰਾਤ ਨੂੰ ਵਾਪਸ ਲਈ ਗਈ। ਉਹਨਾਂ ਕਿਹਾ ਕਿ ਸਰਦਾਰ ਮਜੀਠੀਆ ਨਾਲ ਲੱਗੇ ਸਾਰੇ ਸੁਰੱਖਿਆ ਮੁਲਾਜ਼ਮਾਂ ਨੂੰ ਆਖਿਆ ਗਿਆ ਕਿ ਜਾਂ ਤਾਂ ਉਹ ਤੁਰੰਤ ਆਪੋ ਆਪਣੀਆਂ ਬਟਾਲੀਅਨਾਂ ਵਿਚ ਰਿਪੋਰਟ ਕਰਨ ਜਾਂ ਫਿਰ ਇਹ ਮੰਨਿਆ ਜਾਵੇਗਾ ਕਿ ਉਹ ਆਪਣੀ ਡਿਊਟੀ ਤੋਂ ਭੱਜ ਗਏ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਸਰਦਾਰ ਮਜੀਠੀਆ ਦੇ ਸੁਰੱਖਿਆ ਇੰਚਾਰਜ ਨੂੰ ਦੱਸੇ ਬਗੈਰ ਕੀਤਾ ਗਿਆ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਬੇਤੁਕੇ ਹੁਕਮਾਂ ਕਾਰਣ ਹੀ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ। ਉਹਨਾਂ ਕਿਹਾ ਕਿ ਸਰਕਾਰ ਸਰਦਾਰ ਮਜੀਠੀਆ ਨੂੰ ਇਸ ਕਰ ਕੇ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਹ ਲਗਾਤਾਰ ਮੁੱਖ ਮੰਤਰੀ ਦੇ ਖਿਲਾਫ ਬੋਲ ਰਹੇ ਹਨ ਅਤੇ ਹਰ ਮਾਮਲੇ ਵਿਚ ਭਗਵੰਤ ਮਾਨ ਨੂੰ ਬੇਨਕਾਬ ਕਰ ਰਹੇ ਹਨ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਹਿਲਾਂ ਆਪ ਸਰਕਾਰ ਨੇ ਉਹਨਾਂ ’ਤੇ ਕਾਤਲਾਨਾ ਹਮਲੇ ਦਾ ਮਾਹੌਲ ਬਣਾਇਆ। ਉਹਨਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ’ਤੇ ਸੇਵਾ ਕਰਨ ਵੇਲੇ ਉਹਨਾਂ ’ਤੇ ਹਮਲਾ ਕਰਵਾਇਆ। ਉਹਨਾਂ ਕਿਹਾ ਕਿ ਬਜਾਏ ਮੇਰਾ ਬਿਆਨ ਦਰਜ ਕਰਨ ਦੇ ਪੁਲਿਸ ਨੇ ਆਪਣੀ ਮਰਜ਼ੀ ਮੁਤਾਬਕ ਐਫ ਆਈ ਆਰ ਦਰਜ ਕਰ ਦਿੱਤੀ ਤਾਂ ਜੋ ਮੁਲਜ਼ਮ ਦੀ ਜ਼ਮਾਨਤ ਸਿਰਫ ਤਿੰਨ ਮਹੀਨਿਆਂ ਵਿਚ ਕਰਵਾਈ ਜਾ ਸਕੇ।

ਸਰਦਾਰ ਬਾਦਲ, ਜਿਹਨਾਂ ਦੇ ਨਾਲ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਸਰਦਾਰ ਮਜੀਠੀਆ ਤੋਂ ਸਾਰੇ ਮਾਮਲੇ ਦੀ ਜਾਣਕਾਰੀ ਲਈ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਉਹਨਾਂ ਦੇ ਨਾਲ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੀ ਸਰਦਾਰ ਮਜੀਠੀਆ ਦੀ ਰਾਖੀ ਕਰਨਗੇ ਜੋ ਉਹਨਾਂ ਦੇ ਆਪਣੇ ਹਨ ਤੇ ਅਰਵਿੰਦ ਕੇਜਰੀਵਾ ਲ, ਮਨੀਸ਼ ਸਿਸੋਦੀਆ ਤੇ ਬਿਭਵ ਕੁਮਾਰ ਵਰਗੇ ਦਿੱਲੀ ਤੋਂ ਖਦੇੜੇ ਜਾਣ ਮਗਰੋਂ ਪੰਜਾਬ ਵਿਚ ਸ਼ਾਹੀ ਇਮਾਰਤਾਂ ਵਿਚ ਰਹਿ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਤੇ ਸਿਸੋਦੀਆ ਦੋਵੇਂ ਬਹੁ ਕਰੋੜੀ ਸ਼ਰਾਬ ਘੁਟਾਲੇ ਦੇ ਮੁਲਜ਼ਮ ਹਨ ਜਦੋਂ ਕਿ ਬਿਭਵ ਕੁਮਾਰ ਪਾਰਟੀ ਦੀ ਮਹਿਲਾ ਐਮ ਪੀ ਨਾਲ ਬਦਸਲੂਕੀ ਕਰਨ ਦੇ ਦੋਸ਼ ਭੁਗਤ ਰਿਹਾ ਹੈ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਵੀ ਆਪ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਉਹਨਾਂ ਹਵਾਲੇ ਕਰਨ ਤੋਂ ਗੁਰੇਜ਼ ਨਹੀਂ ਕੀਤਾ।

Next Story
ਤਾਜ਼ਾ ਖਬਰਾਂ
Share it