Begin typing your search above and press return to search.

ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ’ਚ ਕੀਤਾ ਵਾਧਾ

ਆਮਦਨ ਤੋਂ ਵੱਧ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਮੁੜ ਪੇਸ਼ ਕੀਤਾ ਗਿਆ ਸੀ,

ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ’ਚ ਕੀਤਾ ਵਾਧਾ
X

Makhan shahBy : Makhan shah

  |  28 Aug 2025 3:08 PM IST

  • whatsapp
  • Telegram

ਮੋਹਾਲੀ (ਪਰਵਿੰਦਰ) : ਆਮਦਨ ਤੋਂ ਵੱਧ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਮੁੜ ਪੇਸ਼ ਕੀਤਾ ਗਿਆ ਸੀ, ਜਿਥੋਂ ਅਦਾਲਤ ਨੇ 6 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਬੈਰਕ ਬਦਲਣ ਦੀ ਅਰਜ਼ੀ 'ਤੇ ਵੀ ਸੁਣਵਾਈ ਹੋਈ।

ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਦੀ ਅੱਜ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਇਸ ਦੇ ਨਾਲ ਹੀ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ 'ਤੇ ਬਾਅਦ ਦੁਪਹਿਰ ਤੱਕ ਸੁਣਵਾਈ ਹੋਈ। ਇਸ ਮੌਕੇ ਅਦਾਲਤ ਵਿਖੇ ਸਰਕਾਰੀ ਧਿਰ ਦੀ ਤਰਫ ਤੋਂ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰ ਪਾਲ ਸਿੰਘ ਨੇ ਅਗਵਾਈ ਕੀਤੀ। ਜਦਕਿ ਬਚਾਅ ਧਿਰ ਦੀ ਤਰਫ ਤੋਂ ਵਕੀਲ ਐੱਚਐਸ ਧਨੋਆ ਅਤੇ ਡੀਐਸ ਸੋਬਤੀ ਅਦਾਲਤ ਵਿਚ ਮੌਜੂਦ ਰਹੇ।


ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੈਰਕ ਬਦਲੀ ਅਰਜ਼ੀ 'ਤੇ ਸੁਣਵਾਈ ਨੂੰ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਬਚਾਅ ਧਿਰ ਵਲੋਂ ਮਜੀਠੀਆ ਵਿਰੁੱਧ ਦਾਇਰ ਕੀਤੀ ਚਾਰਜ ਸ਼ੀਟ ਦੀ ਕਾਪੀ ਸਪਲਾਈ ਦੀ ਅਰਜ਼ੀ ਨੂੰ 2 ਸਤੰਬਰ ਲਈ ਤੈਅ ਕੀਤਾ ਹੈ।

Next Story
ਤਾਜ਼ਾ ਖਬਰਾਂ
Share it