ਦਲ ਖ਼ਾਲਸਾ ਵੱਲੋਂ ਹਿਮਾਚਲ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਹਿਮਾਚਲ ਪ੍ਰਦੇਸ਼ ਵਿਚ ਸਿੱਖ ਨੌਜਵਾਨਾਂ ਦੇ ਮੋਟਰਸਾਈਕਲਾਂ ਤੋਂ ਨਿਸ਼ਾਨ ਸਾਹਿਬ ਅਤੇ ਭਿੰਡਰਾਂ ਵਾਲਿਆਂ ਦੀਆਂ ਤਸਵੀਰਾਂ ਲਾਹੁਣ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ, ਜਿਸ ਦੇ ਚਲਦਿਆਂ ਦਲ ਖ਼ਾਲਸਾ ਵੱਲੋਂ ਹਿਮਾਚਲ ਸਰਕਾਰ ਦੇ ਵਿਰੋਧ ਵਿਚ ਇਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

By : Makhan shah
ਹੁਸ਼ਿਆਰਪੁਰ : ਹਿਮਾਚਲ ਪ੍ਰਦੇਸ਼ ਵਿਚ ਸਿੱਖ ਨੌਜਵਾਨਾਂ ਦੇ ਮੋਟਰਸਾਈਕਲਾਂ ਤੋਂ ਨਿਸ਼ਾਨ ਸਾਹਿਬ ਅਤੇ ਭਿੰਡਰਾਂ ਵਾਲਿਆਂ ਦੀਆਂ ਤਸਵੀਰਾਂ ਲਾਹੁਣ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ, ਜਿਸ ਦੇ ਚਲਦਿਆਂ ਦਲ ਖ਼ਾਲਸਾ ਵੱਲੋਂ ਹਿਮਾਚਲ ਸਰਕਾਰ ਦੇ ਵਿਰੋਧ ਵਿਚ ਇਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਹਿਮਾਚਲ ਵਿਚ ਸਿੱਖ ਨੌਜਵਾਨਾਂ ਦੇ ਮੋਟਰਸਾਈਕਲਾਂ ਤੋਂ ਨਿਸ਼ਾਨ ਸਾਹਿਬ ਅਤੇ ਭਿੰਡਰਾਂ ਵਾਲਿਆਂ ਦੀਆਂ ਤਸਵੀਰਾਂ ਲਾਹੁਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਏ, ਜਿਸ ਨੂੰ ਲੈ ਕੇ ਹੁਣ ਪੰਜਾਬ ਵਿਚ ਵੀ ਮਾਹੌਲ ਭਖਣਾ ਸ਼ੁਰੂ ਹੋ ਗਿਆ ਏ। ਹੁਸ਼ਿਆਰਪੁਰ ਵਿਖੇ ਦਲ ਖ਼ਾਲਸਾ ਵੱਲੋਂ ਇਸ ਦੇ ਵਿਰੋਧ ਵਿਚ ਹਿਮਾਚਲ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਅਤੇ ਹਿਮਾਚਲ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਦਲ ਖ਼ਾਲਸਾ ਦੇ ਆਗੂ ਨੇ ਆਖਿਆ ਕਿ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਉਨ੍ਹਾਂ ਦੇ ਲਈ ਬੇਹੱਦ ਸਤਿਕਾਰਤ ਨੇ ਅਤੇ ਉਨ੍ਹਾਂ ਦੀ ਯਾਦਗਾਰ ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਚ ਬਣੀ ਹੋਈ ਐ। ਜੇਕਰ ਉਨ੍ਹਾਂ ਦੀ ਤਸਵੀਰ ਨੂੰ ਕੋਈ ਉਤਾਰੇਗਾ ਤਾਂ ਉਹ ਬਰਦਾਸ਼ਤ ਨਹੀਂ ਕਰਨਗੇ। ਇਸ ਮਗਰੋਂ ਉਨ੍ਹਾਂ ਵੱਲੋਂ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਤਹਿਸੀਲਦਾਰ ਨੂੰ ਸੌਂਪਿਆ ਗਿਆ।
ਇਸੇ ਤਰ੍ਹਾਂ ਐਸਪੀ ਮਨੋਜ ਠਾਕੁਰ ਅਤੇ ਤਹਿਸੀਲਦਾਰ ਨੇ ਆਖਿਆ ਕਿ ਰੋਸ ਪ੍ਰਦਰਸ਼ਨ ਸ਼ਾਂਤਮਈ ਤਰੀਕੇ ਨਾਲ ਕੀਤਾ ਗਿਆ ਏ, ਜਿਸ ਤੋਂ ਬਾਅਦ ਉਨ੍ਹਾਂ ਦਾ ਮੰਗ ਪੱਤਰ ਲਿਆ ਗਿਆ ਏ ਜੋ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ।
ਦੱਸ ਦਈਏ ਕਿ ਹਿਮਾਚਲ ਵਾਲੀ ਘਟਨਾ ਦੇ ਰੋਸ ਵਜੋਂ ਕੁੱਝ ਨੌਜਵਾਨਾਂ ਨੇ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ’ਤੇ ਭਿੰਡਰਾਂ ਵਾਲਿਆਂ ਦੇ ਸਟੀਕਰ ਚਿਪਕਾ ਦਿੱਤੇ, ਜਿਸ ਤੋਂ ਬਾਅਦ ਇਹ ਮਾਮਲਾ ਹੋਰ ਵੀ ਜ਼ਿਆਦਾ ਗਰਮਾ ਗਿਆ,, ਪਰ ਦੇਖਣਾ ਹੋਵੇਗਾ ਕਿ ਸਰਕਾਰ ਇਸ ਮਾਮਲੇ ਦਾ ਕੋਈ ਹੱਲ ਕੱਢਦੀ ਐ ਜਾਂ ਨਹੀਂ।


