ਆਸਟ੍ਰੇਲੀਆ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਨਾਲ ਵਰਤਿਆ ਭਾਣਾ
ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਰਹਿਣ ਵਾਲੇ ਵਰਿੰਦਰ ਸਿੰਘ ਦੀ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਐ ਕਿਉਂਕਿ ਵਰਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
By : Makhan shah
ਅੰਮ੍ਰਿਤਸਰ : ਆਸਟ੍ਰੇਲੀਆ ਤੋਂ ਬਹੁਤ ਹੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਰਹਿਣ ਵਾਲੇ ਇਕ ਪੰਜਾਬੀ ਨੌਜਵਾਨ ਵਰਿੰਦਰ ਸਿੰਘ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਅਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਆਪਣੀ ਪਤਨੀ ਅਤੇ ਦੋ ਛੋਟੀਆਂ ਬੱਚੀਆਂ ਦੇ ਨਾਲ ਆਸਟ੍ਰੇਲੀਆ ਵਿਖੇ ਰਹਿ ਰਿਹਾ ਸੀ। ਖ਼ਬਰ ਮਿਲਦਿਆਂ ਹੀ ਰਿਸ਼ਤੇਦਾਰ ਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਏ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ।
ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਰਹਿਣ ਵਾਲੇ ਵਰਿੰਦਰ ਸਿੰਘ ਦੀ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਐ ਕਿਉਂਕਿ ਵਰਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਰਿੰਦਰ ਸਿੰਘ ਦਾ ਵਿਆਹ 2015 ਵਿਚ ਹੋਇਆ ਅਤੇ 2016 ਵਿਚ ਉਸ ਆਪਣੀ ਪਤਨੀ ਦੇ ਨਾਲ ਆਸਟ੍ਰੇਲੀਆ ਚਲਾ ਗਿਆ ਸੀ। ਫਿਰ 7 ਸਾਲ ਬਾਅਦ ਇਸੇ ਸਾਲ 20 ਫਰਵਰੀ ਨੂੰ ਉਹ ਘਰ ਆਇਆ ਸੀ ਅਤੇ ਫਿਰ 28 ਅਪ੍ਰੈਲ 2024 ਨੂੰ ਫਿਰ ਪਰਿਵਾਰ ਸਮੇਤ ਵਾਪਸ ਚਲਾ ਗਿਆ। ਉਨ੍ਹਾਂ ਦੱਸਿਆ ਕਿ ਜਾਣਕਾਰੀ ਮਿਲ ਰਹੀ ਐ ਕਿ ਉਹ ਟਰੱਕ ਦੀ ਤਿਰਪਾਲ ਠੀਕ ਕਰਦੇ ਸਮੇਂ ਹੇਠਾਂ ਡਿੱਗ ਗਿਆ ਅਤੇ ਉਸ ਦਾ ਸਿਰ ਜ਼ਮੀਨ ’ਤੇ ਵੱਜਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਨੇ ਆਖਿਆ ਕਿ ਕਿ ਸਾਡੀ ਮੰਗ ਐ ਕਿ ਵਰਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣ ਵਿਚ ਸਾਡੇ ਪਰਿਵਾਰ ਦੀ ਮਦਦ ਕੀਤੀ ਜਾਵੇ ਤਾਂ ਜੋ ਅਸੀਂ ਖ਼ੁਦ ਆਪਣੇ ਹੱਥੀਂ ਉਸ ਦੀਆਂ ਅੰਤਿਮ ਰਸਮਾਂ ਨਿਭਾਅ ਸਕੀਏ ਕਿਉਂਕਿ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਦੱਸ ਦਈਏ ਕਿ ਮਾਪਿਆਂ ਦੇ ਇਕਲੌਤੇ ਪੁੱਤਰ ਵਰਿੰਦਰ ਸਿੰਘ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਐ।