Begin typing your search above and press return to search.

ਕੈਨੇਡਾ ’ਚ ਪੰਜਾਬੀ ਨੌਜਵਾਨ ਦੇ ਨਾਲ ਵਾਪਰਿਆ ਭਾਣਾ

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪੰਡੋਰੀ ਵਿਚ ਉਸ ਸਮੇਂ ਸੋਗ ਦਾ ਮਾਹੌਲ ਪਸਰ ਗਿਆ ਜਦੋਂ ਪਿੰਡ ਦੇ ਨੌਜਵਾਨ ਦੀ ਕੈਨੇਡਾ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਦੁੱਖਦਾਈ ਖ਼ਬਰ ਪਿੰਡ ਪੁੱਜੀ। 24 ਸਾਲਾਂ ਦਾ ਨੌਜਵਾਨ ਸਤਪਾਲ ਸਿੰਘ ਕਰੀਬ ਢਾਈ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ ਅਤੇ ਹੁਣ ਉਹ ਆਪਣੀ ਪੜ੍ਹਾਈ ਖ਼ਤਮ ਕਰਕੇ ਨੌਕਰੀ ਕਰ ਰਿਹਾ ਸੀ।

ਕੈਨੇਡਾ ’ਚ ਪੰਜਾਬੀ ਨੌਜਵਾਨ ਦੇ ਨਾਲ ਵਾਪਰਿਆ ਭਾਣਾ
X

Makhan shahBy : Makhan shah

  |  21 Jan 2025 6:34 PM IST

  • whatsapp
  • Telegram

ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪੰਡੋਰੀ ਵਿਚ ਉਸ ਸਮੇਂ ਸੋਗ ਦਾ ਮਾਹੌਲ ਪਸਰ ਗਿਆ ਜਦੋਂ ਪਿੰਡ ਦੇ ਨੌਜਵਾਨ ਦੀ ਕੈਨੇਡਾ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਦੁੱਖਦਾਈ ਖ਼ਬਰ ਪਿੰਡ ਪੁੱਜੀ। 24 ਸਾਲਾਂ ਦਾ ਨੌਜਵਾਨ ਸਤਪਾਲ ਸਿੰਘ ਕਰੀਬ ਢਾਈ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ ਅਤੇ ਹੁਣ ਉਹ ਆਪਣੀ ਪੜ੍ਹਾਈ ਖ਼ਤਮ ਕਰਕੇ ਨੌਕਰੀ ਕਰ ਰਿਹਾ ਸੀ। ਇਸ ਨੂੰ ਲੈ ਕੇ ਸਾਰੇ ਪਰਿਵਾਰ ਵਿਚ ਖ਼ੁਸ਼ੀ ਪਾਈ ਜਾ ਰਹੀ ਸੀ ਪਰ ਕਿਸੇ ਨੂੰ ਕੀ ਪਤਾ ਸੀ ਕਿ ਉਨ੍ਹਾਂ ਦੀਆਂ ਇਹ ਖ਼ੁਸ਼ੀਆਂ ਥੋੜ੍ਹੇ ਸਮੇਂ ਦੀਆਂ ਹੀ ਨੇ।

ਮ੍ਰਿਤਕ ਨੌਜਵਾਨ ਸਤਪਾਲ ਸਿੰਘ ਦੇ ਤਾਇਆ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪੜ੍ਹਨ ਵਿਚ ਬਹੁਤ ਹੁਸ਼ਿਆਰ ਸੀ ਅਤੇ ਉਹ ਢਾਈ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ ਪਰ ਪੜ੍ਹਾਈ ਪੂਰੀ ਕਰਕੇ ਹੁਣ ਉਹ ਵਿਨੀਪੈਗ ਵਿਖੇ ਨੌਕਰੀ ਕਰ ਰਿਹਾ ਸੀ। ਉਸ ਦੇ ਬਹੁਤ ਸਾਰੇ ਸੁਪਨੇ ਸੰਜੋਏ ਹੋਏ ਸੀ ਜੋ ਸਾਰੇ ਚਕਨਾਚੂਰ ਹੋ ਗਏ। ਉਨ੍ਹਾਂ ਦੱਸਿਆ ਕਿ ਬਚਪਨ ਵਿਚ ਹੀ ਸਤਪਾਲ ਦੇ ਪਿਤਾ ਦੀ ਮੌਤ ਹੋ ਗਈ ਸੀ ਜਦਕਿ ਉਸ ਦੇ ਦਾਦਾ ਜੀ ਦੀ ਮੌਤ ਪਿਛਲੇ ਸਾਲ ਹੋਈ ਐ।

ਮ੍ਰਿਤਕ ਨੌਜਵਾਨ ਸਤਪਾਲ ਦੀ ਮਾਤਾ ਨੇ ਦੱਸਿਆ ਕਿ ਉਸ ਨੇ ਆਪਣੇ ਬੱਚਿਆਂ ਨੂੰ ਬਹੁਤ ਮੁਸ਼ਕਲ ਨਾਲ ਪਾਲ਼ਿਆ ਸੀ ਕਿਉਂਕਿ ਉਸ ਦਾ ਪਤੀ ਤਾਂ ਕਾਫ਼ੀ ਸਾਲ ਪਹਿਲਾਂ ਹੀ ਗੁਜ਼ਰ ਗਿਆ ਸੀ। ਸਤਪਾਲ ਨੂੰ ਸੁਨਹਿਰੇ ਭਵਿੱਖ ਵਾਸਤੇ ਕੈਨੇਡਾ ਭੇਜਿਆ ਸੀ, ਜਿੱਥੇ ਹੁਣ ਉਸ ਦੀ ਮੌਤ ਹੋ ਗਈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਚੱਲ ਸਕਿਆ ਪਰ ਜਿਵੇਂ ਪਰਿਵਾਰ ਨੂੰ ਖ਼ਬਰ ਮਿਲੀ ਤਾਂ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

ਪੀੜਤ ਪਰਿਵਾਰ ਵੱਲੋਂ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਐ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਮੰਗਵਾਉਣ ਵਿਚ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਹੱਥੀਂ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਨਿਭਾਅ ਸਕਣ ਅਤੇ ਆਖ਼ਰੀ ਵਾਰ ਉਸ ਦਾ ਮੂੰਹ ਦੇਖ ਸਕਣ।

Next Story
ਤਾਜ਼ਾ ਖਬਰਾਂ
Share it