ਮਾਸੂਮ ਨਾਲ ਦਰਿੰਦਗੀ ਤੇ ਕਤਲ ਮਾਮਲੇ 'ਚ ਦੋਸ਼ੀ ਨੂੰ ਮੌਤ ਦੀ ਸਜ਼ਾ
ਪੰਜਾਬ ਦੇ ਲੁਧਿਆਣਾ ਦੀ ਸੈਸ਼ਨ ਕੋਰਟ ਦੇ ਵਲੋਂ ਅੱਜ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ,ਜਿਸਦੇ ਵਿੱਚ ਰੇਪ ਕੇਸ ਮਾਮਲੇ 'ਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਯੂਪੀ ਦੇ ਰਹਿਣ ਵਾਲੇ ਦੋਸ਼ੀ ਸੋਨੂੰ ਸਿੰਘ ਨੂੰ 5 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਦੁਸ਼ਕਰਮ ਕਰਨ ਤੇ ਉਸਨੂੰ ਜਾਨ ਤੋਂ ਮਾਰਨ ਦੇ ਦੋਸ਼ਾਂ ਕਾਰਨ ਸੁਣਾਈ ਗਈ ਹੈ। ਸਥਾਨਕ ਐਡੀਸ਼ਨਲ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਵਿਸ਼ੇਸ਼ ਅਦਾਲਤ ਨੇ ਇਹ ਵਿਸ਼ੇਸ਼ ਕਾਰਵਾਈ ਕੀਤੀ ਹੈ।

ਲੁਧਿਆਣਾ,(ਸੁਖਵੀਰ ਸਿੰਘ ਸ਼ੇਰਗਿੱਲ):ਪੰਜਾਬ ਦੇ ਲੁਧਿਆਣਾ ਦੀ ਸੈਸ਼ਨ ਕੋਰਟ ਦੇ ਵਲੋਂ ਅੱਜ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ,ਜਿਸਦੇ ਵਿੱਚ ਰੇਪ ਕੇਸ ਮਾਮਲੇ 'ਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਯੂਪੀ ਦੇ ਰਹਿਣ ਵਾਲੇ ਦੋਸ਼ੀ ਸੋਨੂੰ ਸਿੰਘ ਨੂੰ 5 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਦੁਸ਼ਕਰਮ ਕਰਨ ਤੇ ਉਸਨੂੰ ਜਾਨ ਤੋਂ ਮਾਰਨ ਦੇ ਦੋਸ਼ਾਂ ਕਾਰਨ ਸੁਣਾਈ ਗਈ ਹੈ। ਸਥਾਨਕ ਐਡੀਸ਼ਨਲ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਵਿਸ਼ੇਸ਼ ਅਦਾਲਤ ਨੇ ਇਹ ਵਿਸ਼ੇਸ਼ ਕਾਰਵਾਈ ਕੀਤੀ ਹੈ।
ਅਦਾਲਤ ਨੇ ਦੋਸ਼ੀ ਦੀ ਰਹਿਮ ਦੀ ਅਪੀਲ ਨੂੰ ਵੀ ਰੱਦ ਕਰ ਦਿੱਤਾ ਅਤੇ ਉਸਨੂੰ 5.5 ਲੱਖ ਰੁਪਏ ਦਾ ਜੁਰਮਾਨਾ ਭਰਨ ਦਾ ਹੁਕਮ ਦਿੱਤਾ।
ਜੱਜ ਅਮਰਜੀਤ ਸਿੰਘ ਨੇ ਦੋਸ਼ੀ ਨੂੰ ਮੌਤ ਤੱਕ ਫਾਂਸੀ ਦੇਣ ਦਾ ਹੁਕਮ ਦਿੱਤਾ ਤੇ ਕਿਹਾ ਕਿ ਦੋਸ਼ੀ ਨੇ ਬਹੁਤ ਘਿਨਾਉਣਾ ਅਪਰਾਧ ਕੀਤਾ ਹੈ। ਦੋਸ਼ੀ ਨੇ ਇੱਕ ਮਾਸੂਮ ਪੰਜ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਜੋ ਉਸ 'ਤੇ ਭਰੋਸਾ ਕਰਕੇ ਉਸ ਨਾਲ ਖੇਡਣ ਗਈ ਸੀ ਅਤੇ ਫਿਰ ਉਸਨੂੰ ਮਾਰ ਦਿੱਤਾ। ਅਜਿਹੇ ਵਿਅਕਤੀ 'ਤੇ ਕਿਸੇ ਵੀ ਤਰ੍ਹਾਂ ਦੀ ਰਹਿਮ ਨਹੀਂ ਕੀਤੀ ਜਾ ਸਕਦੀ। ਮੁਲਜ਼ਮ ਖ਼ਿਲਾਫ਼ 29 ਦਸੰਬਰ 2023 ਨੂੰ ਥਾਣਾ ਡਾਬਾ ਵੱਲੋਂ ਕਤਲ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਮੁਲਜ਼ਮ ਖ਼ਿਲਾਫ਼ 29 ਦਸੰਬਰ 2023 ਨੂੰ ਥਾਣਾ ਡਾਬਾ ਵੱਲੋਂ ਕਤਲ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿੱਥੇ ਅਦਾਲਤ ਦੇ ਵਲੋਂ ਵੱਖ-ਵੱਖ ਤਰੀਕੇ ਦੇ ਨਾਲ ਸਾਰੇ ਪੱਖ ਖੰਗਾਲ ਗਏ ਉੱਥੇ ਹੀ ਮਾਣਯੋਗ ਹਾਈ ਕੋਰਟ ਵੱਲੋਂ ਪੁਸ਼ਟੀ ਤੋਂ ਬਾਅਦ ਦੋਸ਼ੀ ਨੂੰ ਮੌਤ ਦੀ ਸਜ਼ਾ ਦੇਣ ਦਾ ਹੁਕਮ ਦਿੱਤਾ ਗਿਆ। ਸੀਸੀਟੀਵੀ ਕੈਮਰੇ ਦੀ ਫੁਟੇਜ ਨੇ ਮਾਮਲੇ ਨੂੰ ਸੁਲਝਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਜਿਸ ਵਿੱਚ ਦੋਸ਼ੀ ਲੜਕੀ ਨੂੰ ਕਮਰੇ ਵਿੱਚ ਲੈ ਜਾਂਦਾ ਦਿਖਾਈ ਦੇ ਰਿਹਾ ਸੀ।