Begin typing your search above and press return to search.

ਅੰਮ੍ਰਿਤਸਰ ‘ਚ ਬਕਰੀਦ ਦੀ ਧੂਮ, ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼

ਮੁਸਲਿਮ ਭਾਈਚਾਰੇ ਵੱਲੋਂ ਅਜ਼ਹਾ ਈਦ ਦੇ ਪਵਿੱਤਰ ਤਿਉਹਾਰ ਮੌਕੇ ਅੰਮ੍ਰਿਤਸਰ ਦੇ ਜਾਮਾ ਮਸਜਿਦ ਵਿਚ ਨਮਾਜ਼ ਅਦਾ ਕੀਤੀ ਗਈ। ਇਸ ਮੌਕੇ ਜਿਥੇ ਮੁਸਲਿਮ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿਚ ਬਕਰੀਦ ਈਦ ਨਮਾਜ ਅਦਾ ਕੀਤੀ।

ਅੰਮ੍ਰਿਤਸਰ ‘ਚ ਬਕਰੀਦ ਦੀ ਧੂਮ, ਜਾਮਾ ਮਸਜਿਦ ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼
X

Dr. Pardeep singhBy : Dr. Pardeep singh

  |  17 Jun 2024 2:48 PM IST

  • whatsapp
  • Telegram

ਅੰਮ੍ਰਿਤਸਰ: ਮੁਸਲਿਮ ਭਾਈਚਾਰੇ ਵੱਲੋਂ ਅਜ਼ਹਾ ਈਦ ਦੇ ਪਵਿੱਤਰ ਤਿਉਹਾਰ ਮੌਕੇ ਅੰਮ੍ਰਿਤਸਰ ਦੇ ਜਾਮਾ ਮਸਜਿਦ ਵਿਚ ਨਮਾਜ਼ ਅਦਾ ਕੀਤੀ ਗਈ। ਇਸ ਮੌਕੇ ਜਿਥੇ ਮੁਸਲਿਮ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿਚ ਬਕਰੀਦ ਈਦ ਨਵਾਜ ਅਦਾ ਕੀਤੀ ਉਥੇ ਹੀ ਪੁਲਿਸ਼ ਪ੍ਰਸ਼ਾਸ਼ਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ। ਇਸ ਮੌਕੇ ਜਾਮਾ ਮਸਜਿਦ ਦੇ ਇਮਾਮ ਵੱਲੋਂ ਜਿਥੇ ਦੇਸ਼ ਭਰ ਦੇ ਲੌਕਾਂ ਨੂੰ ਜਿਥੇ ਈਦ ਦੇ ਪਵਿੱਤਰ ਤਿਉਹਾਰ ਵਧਾਈ ਦਿੱਤੀ। ਇਸ ਮੌਕੇ ਈਦ ਦੀ ਸਭ ਨੂੰ ਵਧਾਈ ਦਿੱਤੀ ਗਈ।

ਇਸ ਮੌਕੇ ਜਾਮਾ ਮਸਜਿਦ ਦੇ ਇਮਾਮ ਅਤੇ ਮੁਸਲਿਮ ਭਾਈਚਾਰੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦੇਸ਼ ਭਰ ਵਿੱਚ ਈਦ-ਉਲ-ਅਜ਼ਹਾ ਯਾਨੀ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਦੀ ਜਾਮਾ ਮਸਜਿਦ 'ਚ ਬਕਰੀਦ ਦੇ ਮੌਕੇ 'ਤੇ ਨਮਾਜ਼ ਤੋਂ ਬਾਅਦ ਲੋਕਾਂ ਨੇ ਇਕ-ਦੂਜੇ ਨੂੰ ਗਲੇ ਮਿਲ ਕੇ ਵਧਾਈ ਦਿੱਤੀ ਅਤੇ ਸਭ ਨੂੰ ਆਪਸੀ ਪ੍ਰੇਮ ਪਿਆਰ ਨਾਲ ਇਕਜੁੱਟ ਰਹਿਣ ਦੀ ਅਪੀਲ ਕੀਤੀ।

ਉਹਨਾ ਜਿਥੇ ਦੇਸ਼ ਭਰ ਦੇ ਲੋਕਂ ਨੂੰ ਇਸ ਪਵਿੱਤਰ ਤਿਉਹਾਰ ਮੌਕੇ ਈਦ ਦੀ ਵਧਾਈ ਦਿੱਤੀ ਉਥੇ ਹੀ ਉਹਨਾ ਸਾਰੇ ਧਰਮਾਂ ਦੇ ਲੋਕਾਂ ਨੂੰ ਮਿਲ ਜੁਲ ਕੇ ਪਿਆਰ ਸਦਭਾਵ ਨਾਲ ਜਿਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਅੱਜ ਮੁਸਲਿਮ ਭਾਈਚਾਰੇ ਦੇ ਨਾਲ ਈਦ ਮਨਾਉਣ ਦੇ ਲਈ ਕਾਂਗਰਸੀ ਸੰਸਦ ਗੁਰਜੀਤ ਸਿੰਘ ਔਜਲਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਵੀ ਵਿਸ਼ੇਸ਼ ਤੌਰ ਤੇ ਪੁੱਜੇ।

Next Story
ਤਾਜ਼ਾ ਖਬਰਾਂ
Share it