Begin typing your search above and press return to search.

ਸ੍ਰੀ ਦਰਬਾਰ ਸਾਹਿਬ ਨੇੜੇ ਦੁਕਾਨ ’ਚ ਹੋਈ ਬੇਅਦਬੀ

ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ, ਹੁਣ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੀ ਇਕ ਦੁਕਾਨ ਦੇ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਏ,

ਸ੍ਰੀ ਦਰਬਾਰ ਸਾਹਿਬ ਨੇੜੇ ਦੁਕਾਨ ’ਚ ਹੋਈ ਬੇਅਦਬੀ
X

Makhan shahBy : Makhan shah

  |  20 July 2024 12:20 PM GMT

  • whatsapp
  • Telegram

ਅੰਮ੍ਰਿਤਸਰ : ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ, ਹੁਣ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੀ ਇਕ ਦੁਕਾਨ ਦੇ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਏ, ਜਿੱਥੇ ਇੱਕ ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦੇ ਅੰਦਰ ਕਾਫੀ ਲੰਬੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਕਾਫ਼ੀ ਬੁਰੀ ਹਾਲਤ ਵਿਚ ਰੱਖੀਆਂ ਹੋਈਆਂ ਸਨ। ਜਿਵੇਂ ਹੀ ਸਿੱਖ ਜਥੇਬੰਦੀਆਂ ਨੂੰ ਇਸ ਦਾ ਪਤਾ ਚੱਲਿਆ ਤਾਂ ਉਨ੍ਹਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਇਨ੍ਹਾਂ ਪੋਥੀਆਂ ਨੂੰ ਸਤਿਕਾਰ ਸਹਿਤ ਉਥੋਂ ਚੁੱਕਿਆ।

ਸ਼੍ਰੀ ਦਰਬਾਰ ਸਾਹਿਬ ਨੇੜੇ ਇਕ ਦੁਕਾਨ ਦੇ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਏ, ਜਿੱਥੇ ਇੱਕ ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦੇ ਅੰਦਰ ਕਈ ਪੋਥੀਆਂ ਨੂੰ ਬੁਰੀ ਹਾਲਤ ਵਿਚ ਰੱਖਿਆ ਹੋਇਆ ਸੀ। ਜਦੋਂ ਇਸ ਬਾਰੇ ਸਿੱਖ ਜਥੇਬੰਦੀਆਂ ਨੂੰ ਪਤਾ ਚੱਲਿਆ ਤਾਂ ਉਹ ਪੁਲਿਸ ਨੂੰ ਲੈ ਕੇ ਦੁਕਾਨ ਤੇ ਪਹੁੰਚੇ ਅਤੇ ਦੁਕਾਨ ਦੇ ਅੰਦਰ ਜਦੋਂ ਜਾਂਚ ਕੀਤੀ ਅਤੇ ਉੱਥੇ ਬ੍ਰਿਧ ਅਵਸਥਾ ਦੇ ਵਿੱਚ ਮਿੱਟੀ ਘੱਟੇ ਨਾਲ ਭਰੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਪੋਥੀਆਂ ਅਤੇ ਹੋਰ ਵੀ ਕਈ ਪੋਥੀਆਂ ਮਿਲੀਆਂ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਪੁਲਿਸ ਨੂੰ ਇਸ ਦੀ ਦਰਖਾਸਤ ਦਿੰਦਿਆਂ ਦੁਕਾਨਦਾਰ ਦੇ ਉੱਪਰ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਐ।

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਦਾਰ ਤਰਲੋਚਨ ਸਿੰਘ ਸੋਹਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਦਫਤਰ ਦੇ ਨਜ਼ਦੀਕ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਫਤਰ ਦੇ ਬਿਲਕੁਲ ਹੀ ਨਜ਼ਦੀਕ ਜਗ੍ਹਾ ਦੇ ਉੱਪਰੋਂ ਇਹ ਬੇਅਦਬੀ ਦੀ ਘਟਨਾ ਸਾਹਮਣੇ ਆਈ ਐ, ਜਿਸ ਦੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਗੌਰ ਕਰਨ ਦੀ ਲੋੜ ਐ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ ਸੰਤ ਸੰਪੂਰਨ ਸਿੰਘ ਦੀਆਂ ਹੱਥ ਲਿਖਤ ਪੋਥੀਆਂ ਵੀ ਮੌਜੂਦ ਨੇ ਜੋ 1988 ਵਿਚ ਲਿਖੀਆਂ ਗਈਆਂ ਸੀ ਪਰ ਇਨ੍ਹਾਂ ਵਿਚ ਬਹੁਤ ਸਾਰੀਆਂ ਪੋਥੀਆਂ ਨੂੰ ਸਿਉਂਕ ਲੱਗੀ ਹੋਈ ਐ। ਉਨ੍ਹਾਂ ਆਖਿਆ ਕਿ ਇਹੋ ਜਿਹਾ ਨਿਰਾਦਰ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਐ। ਉਨ੍ਹਾਂ ਆਖਿਆ ਕਿ ਜੋ ਗੁਰਬਾਣੀ ਦਾ ਨਿਰਾਦਰ ਕਰਦਾ ਏ, ਉਸ ਨੂੰ ਕਿਸੇ ਵੀ ਹਾਲਤ ਵਿਚ ਸਿੱਖ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਇਹ ਵੀ ਆਖਿਆ ਕਿ ਇਹ ਇਕੱਲਾ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਨਹੀਂ, ਦਮਦਮੀ ਟਕਸਾਲ ਦਾ ਵੀ ਫ਼ਰਜ਼ ਬਣਦਾ ਏ ਕਿ ਇਹੋ ਜਿਹੀਆਂ ਕਾਰਵਾਈਆਂ ਨੂੰ ਰੋਕੇ।

ਉਧਰ ਜਦੋਂ ਇਸ ਮਾਮਲੇ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਦਰਖਾਸਤ ਮਿਲੀ ਸੀ ਕਿ ਦਰਬਾਰ ਸਾਹਿਬ ਦੇ ਨਜ਼ਦੀਕ ਇੱਕ ਦੁਕਾਨ ਦੇ ਅੰਦਰ ਗੁਰੂ ਗ੍ਰੰਥ ਸਾਹਿਬ ਜੀ ਦੀ ਪੋਥੀਆਂ ਦੀ ਬੇਅਦਬੀ ਹੋ ਰਹੀ ਐ, ਜਿਸ ਤੋਂ ਬਾਅਦ ਅਸੀਂ ਮੌਕੇ ਤੇ ਪਹੁੰਚੇ ਹਾਂ ਤੇ ਦੁਕਾਨ ਦੇ ਮਾਲਕ ਨੂੰ ਬੁਲਾਇਆ ਤੇ ਅਤੇ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਦੁਕਾਨ ਦੇ ਅੰਦਰ ਬੜੀ ਮਰਿਆਦਾ ਨਾਲ ਗਏ ਅਤੇ ਚੈਕਿੰਗ ਕੀਤੀ ਅਤੇ ਉੱਥੇ ਵੱਡੀ ਗਿਣਤੀ ਵਿੱਚ ਬ੍ਰਿਧ ਅਵਸਥਾ ਦੇ ਵਿੱਚ ਅਤੇ ਘੱਟੇ ਨਾਲ ਭਰੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਮਿਲੀਆਂ ਹਨ, ਜਿਨ੍ਹਾਂ ਦੀ ਗਿਣਤੀ ਕੀਤੀ ਜਾ ਰਹੀ ਐ। ਇਸ ਕਾਰਵਾਈ ਮਗਰੋਂ ਪੁਲਿਸ ਨੇ ਸਬੰਧਤ ਦੁਕਾਨਦਾਰ ਨੂੰ ਆਪਣੀ ਹਰਾਸਤ ਵਿਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

Next Story
ਤਾਜ਼ਾ ਖਬਰਾਂ
Share it