Begin typing your search above and press return to search.

ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
X

Dr. Pardeep singhBy : Dr. Pardeep singh

  |  8 July 2024 6:27 PM IST

  • whatsapp
  • Telegram

ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਲੋਹਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀਆਂ ਹੱਕੀ ਮੰਗਾਂ ਦੇ ਹੱਲ ਲਈ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਅਤੇ ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਪੰਜਾਬ ਨਾਲ ਮੀਟਿੰਗ ਕੀਤੀ।

ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਂਗਣਵਾੜੀ ਵਰਕਰਾਂ ਨੂੰ ਗ੍ਰੇਡ 3 ਅਤੇ ਹੈਲਪਰਾਂ ਨੂੰ ਗ੍ਰੇਡ 4 ਦਾ ਦਰਜਾ ਦਿੱਤਾ ਜਾਵੇ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਰੱਖਿਆ ਜਾਵੇ, ਆਂਗਣਵਾੜੀ ਵਰਕਰਾਂ ਨੂੰ ਪਹਿਲਾਂ ਦਾ ਦਰਜਾ ਦਿੱਤਾ ਜਾਵੇ। ਨਰਸਰੀ ਟੀਚਰ, ਆਂਗਣਵਾੜੀ ਵਰਕਰਾਂ ਨੂੰ ਹੈਲਪਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ, ਮੈਡੀਕਲ ਛੁੱਟੀ, ਆਯੂਸ਼ਮਾਨ ਬੀਮਾ ਯੋਜਨਾ ਨਾਲ ਜੋੜ ਕੇ ਮੁਫਤ ਇਲਾਜ ਲਈ ਕਾਰਡ ਬਣਾਉਣ, ਮਾਣ ਭੱਤਾ ਦੁੱਗਣਾ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਪੂਰੇ ਧਿਆਨ ਨਾਲ ਸੁਣਿਆ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਯੂਨੀਅਨ ਦੀਆਂ ਮੰਗਾਂ ਦੇ ਹੱਲ ਲਈ 5 ਅਗਸਤ 2024 ਨੂੰ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਤੈਅ ਕੀਤੀ ਗਈ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ, ਡੀ.ਪੀ.ਓ ਮੁੱਖ ਦਫ਼ਤਰ ਸੁਮਨਦੀਪ ਕੌਰ ਅਤੇ ਸੁਪਰਡੈਂਟ ਬਲਰਾਜ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ|

Next Story
ਤਾਜ਼ਾ ਖਬਰਾਂ
Share it