Begin typing your search above and press return to search.

‘‘ਕਾਲਜ ਸਮੇਂ ਡਾ. ਮਨਮੋਹਨ ਸਿੰਘ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਸੀ’’

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਦੇ ਮੌਕੇ ’ਤੇ ਅੱਜ ਉਨ੍ਹਾਂ ਨੂੰ ਯਾਦ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਡਾਕਟਰ ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਵਿਖੇ ਕੀਤੀ ਗਈ ਐ।

‘‘ਕਾਲਜ ਸਮੇਂ ਡਾ. ਮਨਮੋਹਨ ਸਿੰਘ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਸੀ’’
X

Makhan shahBy : Makhan shah

  |  3 Jan 2025 7:51 PM IST

  • whatsapp
  • Telegram

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਦੇ ਮੌਕੇ ’ਤੇ ਅੱਜ ਉਨ੍ਹਾਂ ਨੂੰ ਯਾਦ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਡਾਕਟਰ ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਵਿਖੇ ਕੀਤੀ ਗਈ ਐ।


ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਦੇ ਮੌਕੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਮਰਹੂਮ ਸਿੱਖ ਪ੍ਰਧਾਨ ਮੰਤਰੀ ਨੂੰ ਯਾਦ ਕੀਤਾ ਗਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਡਾ. ਮਨਮੋਹਨ ਸਿੰਘ ਦੇ ਜਾਣ ਨਾਲ ਦੇਸ਼ ਨੂੰ ਵੱਡਾ ਘਾਟਾ ਪਿਆ ਏ।

ਉਨ੍ਹਾਂ ਆਖਿਆ ਕਿ ਡਾ. ਮਨਮੋਹਨ ਸਿੰਘ ਅਜਿਹੀ ਸਖ਼ਸ਼ੀਅਤ ਸਨ, ਜਿਨ੍ਹਾਂ ਨੇ ਆਪਣੇ ਕਾਲਜ ਦੇ ਸਮੇਂ ਦੌਰਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਵਰਕਰ ਵਜੋਂ ਵੀ ਸੇਵਾ ਨਿਭਾਈ ਅਤੇ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਆਰਥਿਕਤਾ ਨੂੰ ਬੁਲੰਦੀਆਂ ’ਤੇ ਪਹੁੰਚਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿੱਖ ਦਸਤਾਰ ਦੀ ਪਛਾਣ ਸਮੁੱਚੇ ਸੰਸਾਰ ਵਿਚ ਕਰਵਾਈ।


ਦੱਸ ਦਈਏ ਕਿ 26 ਦਸੰਬਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨੂੰ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਹੋਣ ਦਾ ਮਾਣ ਵੀ ਹਾਸਲ ਐ। ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਵਿਖੇ ਕੀਤੀ ਗਈ ਐ।

Next Story
ਤਾਜ਼ਾ ਖਬਰਾਂ
Share it