Begin typing your search above and press return to search.

ਨਸ਼ਾ ਤਸਕਰ ਨੇ ਪੈਟਰੋਲ ਬੰਬਾਂ ਰਾਹੀਂ ਅੱਠ ਘਰਾਂ ’ਚ ਲਾਈ ਅੱਗ, ਕੀਤੀ ਲੁੱਟਮਾਰ

ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਬੀਤੀ ਰਾਤ ਉਸ ਸਮੇਂ ਨਸ਼ਾ ਤਸਕਰਾਂ ਦੀ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਪਿੰਡ ਦਾਨ ਸਿੰਘ ਵਾਲਾ ਦੀ ਭਾਈ ਜੀਵਨ ਸਿੰਘ ਬਸਤੀ ਵਿੱਚ ਅੱਠ ਘਰਾਂ ਨੂੰ ਕਰੀਬ 50 ਤੋਂ 60 ਨੌਜਵਾਨਾਂ ਵੱਲੋਂ ਪੈਟਰੋਲ ਬੰਬ ਸੁੱਟ ਕੇ ਅੱਗ ਲਗਾ ਦਿੱਤੀ ਗਈ। ਇਸ ਅੱਗ ਲਗਾਉਣ ਤੋਂ ਪਹਿਲਾਂ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ

ਨਸ਼ਾ ਤਸਕਰ ਨੇ ਪੈਟਰੋਲ ਬੰਬਾਂ ਰਾਹੀਂ ਅੱਠ ਘਰਾਂ ’ਚ ਲਾਈ ਅੱਗ, ਕੀਤੀ ਲੁੱਟਮਾਰ
X

Makhan shahBy : Makhan shah

  |  10 Jan 2025 7:43 PM IST

  • whatsapp
  • Telegram

ਬਠਿੰਡਾ : ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਬੀਤੀ ਰਾਤ ਉਸ ਸਮੇਂ ਨਸ਼ਾ ਤਸਕਰਾਂ ਦੀ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਪਿੰਡ ਦਾਨ ਸਿੰਘ ਵਾਲਾ ਦੀ ਭਾਈ ਜੀਵਨ ਸਿੰਘ ਬਸਤੀ ਵਿੱਚ ਅੱਠ ਘਰਾਂ ਨੂੰ ਕਰੀਬ 50 ਤੋਂ 60 ਨੌਜਵਾਨਾਂ ਵੱਲੋਂ ਪੈਟਰੋਲ ਬੰਬ ਸੁੱਟ ਕੇ ਅੱਗ ਲਗਾ ਦਿੱਤੀ ਗਈ। ਇਸ ਅੱਗ ਲਗਾਉਣ ਤੋਂ ਪਹਿਲਾਂ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ ਇਹਨਾਂ ਨੌਜਵਾਨਾਂ ਵੱਲੋਂ ਜਿੱਥੇ ਘਰਾਂ ਦੀ ਲੁੱਟਮਾਰ ਕੀਤੀ ਗਈ, ਉੱਥੇ ਹੀ ਘਰਾਂ ਵਿੱਚ ਪਏ ਘਰੇਲੂ ਸਮਾਨ ਦੀ ਬੁਰੀ ਤਰ੍ਹਾਂ ਭੰਨ ਤੋੜ ਕੀਤੀ ਗਈ।

ਪਿੰਡ ਵਾਸੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਦੇ ਨੌਜਵਾਨਾਂ ਵੱਲੋਂ ਨਸ਼ਾ ਤਸਕਰ ਨੂੰ ਨਸ਼ਾ ਵੇਚਣ ਤੋਂ ਰੋਕਿਆ ਗਿਆ ਸੀ ਜਿਸ ਤੋਂ ਬਾਅਦ ਆਪਸੀ ਤਕਰਾਰਬਾਜ਼ੀ ਚਾਰ ਪੰਜ ਦਿਨ ਚਲਦੀ ਰਹੀ। ਇਸ ਦੌਰਾਨ ਹੀ ਨਸ਼ਾ ਤਸਕਰ ਵੱਲੋਂ 50 ਤੋਂ 60 ਗੁੰਡਿਆਂ ਨੂੰ ਲਿਆ ਕੇ ਬਸਤੀ ਦੇ ਕਰੀਬ ਅੱਠ ਘਰਾਂ ਤੇ ਹਮਲਾ ਕੀਤਾ ਗਿਆ। ਹਮਲਾ ਕਰਨ ਤੋਂ ਬਾਅਦ ਉਸ ਵੱਲੋਂ ਪੈਟਰੋਲ ਬੰਬਾਂ ਦੀ ਵਰਤੋਂ ਕਰਦੇ ਹੋਏ ਘਰ ਦੇ ਕੀਮਤੀ ਸਮਾਨ ਨੂੰ ਅੱਗ ਲਗਾ ਦਿੱਤੀ ਗਈ ਅਤੇ ਘਰਾਂ ਵਿੱਚ ਪਿਆ ਕੀਮਤੀ ਸਮਾਨ ਲੁੱਟ ਲਿਆ ਗਿਆ।

ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਕਈ ਲੋਕ ਘਰ ਛੱਡਣ ਲਈ ਮਜਬੂਰ ਹੋ ਗਏ ਹਨ। ਉਹਨਾਂ ਦਾ ਕਹਿਣਾ ਹੈ ਕਿ ਜੋ ਹਸ਼ਰ ਰਾਤ ਵੇਖਣ ਨੂੰ ਮਿਲਿਆ ਹੈ, ਉਸ ਤੋਂ ਬਾਅਦ ਉਹ ਆਪਣੇ ਆਪ ਨੂੰ ਸੁਰੱਖਿਤ ਮਹਿਸੂਸ ਨਹੀਂ ਕਰ ਰਹੇ। ਇਸ ਲਈ ਆਪਣੇ ਪਰਿਵਾਰ ਨੂੰ ਲੈ ਕੇ ਸੁਰੱਖਤ ਥਾਂ ਤੇ ਜਾ ਰਹੇ ਹਨ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨਸ਼ੇ ਦੇ ਕਾਰੋਬਾਰੀਆਂ ਵੱਲੋਂ ਸ਼ਰੇਆਮ ਪਸਤੀ ਵਿੱਚ ਗੁੰਡਾਗਰਦੀ ਕੀਤੀ ਗਈ ਹੈ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਇਸ ਝਗੜੇ ਸਬੰਧੀ ਵਾਰ-ਵਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਿੰਡ ਦੀ ਪੰਚਾਇਤ ਨੂੰ ਬੇਨਤੀ ਕੀਤੀ ਗਈ ਪਰ ਉਹਨਾਂ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਕਿ ਜਿਸ ਕਾਰਨ ਰਾਤ ਇਹ ਐਡੀ ਵੱਡੀ ਘਟਨਾ ਵਾਪਰ ਗਈ ਅਤੇ ਲੋਕਾਂ ਦੇ ਘਰਾਂ ਤੇ ਪੈਟਰੋਲ ਬੰਬ ਸੁੱਟ ਕੇ ਅੱਗ ਲਗਾਈ ਗਈ।

ਪਿੰਡ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਦਾ ਵਿਰੋਧ ਕਰ ਰਹੇ ਨਸ਼ਾ ਤਸਕਰ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਕਈ ਲੋਕਾਂ ਦੇ ਘਰ ਤਾਂ ਸਿਰਫ ਪਿੰਡੇ ’ਤੇ ਪਾਏ ਕੱਪੜੇ ਹੀ ਬਚੇ ਹਨ ਕਿਉਂਕਿ ਗੁੰਡਾਗਰਦੀ ਕਰਨ ਵਾਲੇ ਨੌਜਵਾਨਾਂ ਵੱਲੋਂ ਜਿੱਥੇ ਘਰਾਂ ਦਾ ਕੀਮਤੀ ਸਮਾਨ ਲੁੱਟਿਆ ਗਿਆ ਹੈ, ਉੱਥੇ ਖਾਣਾ ਬਣਾਉਣ ਲਈ ਰੱਖੇ ਗਏ ਐਲਪੀਜੀ ਸਿਲੰਡਰ ਤੱਕ ਚੋਰੀ ਕਰ ਲਏ ਗਏ ਅਤੇ ਕਈ ਘਰਾਂ ਵਿੱਚੋਂ ਡੰਗਰ ਤੱਕ ਖੋਲ ਕੇ ਲੈ ਗਏ। ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਮੰਗ ਕੀਤੀ ਜਾ ਰਹੀ ਹੈ।

ਇਸ ਘਟਨਾ ਤੋਂ ਬਾਅਦ ਜਦੋਂ ਪਿੰਡ ਦੇ ਸਰਪੰਚ ਬੰਤਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਹ ਕਈ ਦਿਨਾਂ ਦਾ ਝਗੜਾ ਚੱਲ ਰਿਹਾ ਸੀ। ਪੰਚਾਇਤ ਵੱਲੋਂ ਦੋਨੇ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇੱਕ ਧਿਰ ਵੱਲੋਂ ਪਹਿਲਾਂ ਹਮਲਾ ਕੀਤਾ ਗਿਆ, ਫਿਰ ਦੂਸਰੀ ਧਿਰ ਵੱਲੋਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਬੁਲਾ ਕੇ ਅੱਠ ਘਰਾਂ ਤੇ ਹਮਲਾ ਕਰ ਅੱਗ ਲਗਾ ਦਿੱਤੀ ਗਈ। ਇਸ ਘਟਨਾ ਨੂੰ ਲੈ ਕੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਆ ਤੇ ਪੰਚਾਇਤ ਵੱਲੋਂ ਹੁਣ ਫੈਸਲਾ ਕੀਤਾ ਗਿਆ ਹੈ ਕਿ ਇਸ ਘਟਨਾਕ੍ਰਮ ਵਿੱਚ ਸ਼ਾਮਲ ਲੋਕਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ ਅਤੇ ਪੰਚਾਇਤ ਵੱਲੋਂ ਬਕਾਇਦਾ ਇੱਕ ਮਤਾ ਪਾਸ ਕੀਤਾ ਜਾਵੇਗਾ।

ਉਧਰ ਦੂਸਰੇ ਪਾਸੇ ਥਾਣਾ ਥਾਣਾ ਨੇਹੀਆਂ ਵਾਲਾ ਦੀ ਇੰਚਾਰਜ ਜਸਵਿੰਦਰ ਕੌਰ ਨੇ ਦੱਸਿਆ ਕਿ ਉਹਨਾਂ ਵੱਲੋਂ ਪਿੰਡ ਦਾਨ ਸਿੰਘ ਵਾਲਾ ਘਟਨਾ ਸਥਾਨ ਤੇ ਜਾ ਕੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਘਟਨਾਕ੍ਰਮ ਵਿੱਚ ਪੰਜ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ। ਨਸ਼ੇ ਦੇ ਮਾਮਲੇ ਸਬੰਧੀ ਉਹਨਾਂ ਕਿਹਾ ਕਿ ਹਾਲੇ ਨਸ਼ੇ ਦਾ ਕੋਈ ਮਾਮਲਾ ਸਾਹਮਣੇ ਹੀ ਨਹੀਂ ਆਇਆ, ਫਿਰ ਵੀ ਉਹਨਾਂ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਲੜਾਈ ਝਗੜਾ ਕਰਨ ਵਾਲੀਆਂ ਦੋਨੇ ਦਿਨਾਂ ਹੀ ਇੱਕੋ ਪਰਿਵਾਰਾਂ ਨਾਲ ਸੰਬੰਧਿਤ ਹਨ। ਉਹਨਾਂ ਕਿਹਾ ਕਿ ਲੁੱਟ ਖੋਹ ਦੀ ਗੱਲ ਸਾਹਮਣੇ ਆਈ ਹੈ। ਇੱਕ ਘਰ ਦੀਆਂ ਬੱਕਰੀਆਂ ਖੋਲ੍ਹ ਕੇ ਲੈ ਗਏ ਹਨ, ਜਿਸ ਸਬੰਧੀ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

Next Story
ਤਾਜ਼ਾ ਖਬਰਾਂ
Share it