ਅੰਮ੍ਰਿਤਸਰ 'ਚ ਨਕਲੀ ਮਹਿਲਾ SHO ਗ੍ਰਿਫ਼ਤਾਰ, ਵੱਡੇ ਅਫ਼ਸਰਾਂ ਨੂੰ ਕਰਦੀ ਸੀ ਬਲੈਕਮੇਲ
ਜਿਥੇ ਇਕ ਪਾਸੇ ਪੰਜਾਬ ਪੁਲਿਸ ਪੰਜਾਬ 'ਚ ਵੱਡੀਆਂ-ਵੱਡੀਆਂ ਕਾਰਵਾਈ ਕਰ ਰਹੀ ਹੈ, ਇਸ ਸਭ ਦੇ ਦਰਮਿਆਨ ਕੁੱਝ ਸ਼ਰਾਰਤੀ ਅਨਸਰ ਪੁਲਿਸ ਨੂੰ ਗੁਮਰਾਹ ਕਰਨ ਲਈ ਸ਼ਰਾਰਤਾਂ ਕਰਦੇ ਨਜ਼ਰ ਆ ਰਹੇ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਅੰਮ੍ਰਿਤਸਰ ਪੁਲਿਸ ਨੇ ਇਕ ਨਕਲੀ ਮਹਿਲਾ ਪੁਲਿਸ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅੰਮ੍ਰਿਤਸਰ (ਵਿਵੇਕ ਕੁਮਾਰ) : ਜਿਥੇ ਇਕ ਪਾਸੇ ਪੰਜਾਬ ਪੁਲਿਸ ਪੰਜਾਬ 'ਚ ਵੱਡੀਆਂ-ਵੱਡੀਆਂ ਕਾਰਵਾਈ ਕਰ ਰਹੀ ਹੈ ਇਸ ਸਭ ਦੇ ਦਰਮਿਆਨ ਕੁੱਝ ਸ਼ਰਾਰਤੀ ਅਨਸਰ ਪੁਲਿਸ ਨੂੰ ਗੁਮਰਾਹ ਕਰਨ ਲਈ ਸ਼ਰਾਰਤਾਂ ਕਰਦੇ ਨਜ਼ਰ ਆ ਰਹੇ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿਥੇ ਅੰਮ੍ਰਿਤਸਰ ਪੁਲਿਸ ਨੇ ਇਕ ਨਕਲੀ ਮਹਿਲਾ ਪੁਲਿਸ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਮਹਿਲਾ ਅੰਮ੍ਰਿਤਸਰ ਦੇ ਏਡੀਸੀ ਦਫ਼ਤਰ ਵਿਖੇ ਕਿਸੇ ਕੰਮ ਲਈ ਪਹੁੰਚੀ ਸੀ ਅਤੇ ਏਡੀਸੀ ਨੂੰ ਸ਼ੱਕ ਹੋਇਆ ਤਾਂ ਏਡੀਸੀ ਵਲੋਂ ਇਸ ਮਹਿਲਾ ਦਾ ਬੈਲਟ ਨੰਬਰ ਪੁੱਛਿਆ ਗਿਆ ਤਾਂ ਇਸ ਵਲੋਂ ਕਿਸੇ ਹੋਰ ਮੁਲਾਜਮ ਦਾ ਬੈਲਟ ਨੰਬਰ ਦੱਸਿਆ ਗਿਆ ਤਾਂ ਏਡੀਸੀ ਵਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ ਤੇ ਪੁਲਿਸ ਦੇ ਵਲੋਂ ਇਸ ਮਹਿਲਾ ਨੂੰ ਕਾਬੂ ਕਰ ਲਿਆ ਗਿਆ ਹੈ।ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਛਾਣ ਰਣਜੀਤ ਕੌਰ ਵਾਸੀ ਪ੍ਰਤਾਪ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਮਹਿਲਾ ਨਕਲੀ ਪੁਲਿਸ ਅਫਸਰ ਬਣ ਕੇ ਵੱਡੇ -ਵੱਡੇ ਅਫਸਰਾਂ ਨੂੰ ਬਲੈਕਮੇਲ ਕਰਦੀ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀਸੀਪੀ ਲਾਅ ਐਂਡ ਆਰਡਰ ਵਿਜੇ ਆਲਮ ਸਿੰਘ ਨੇ ਦੱਸਿਆ ਕਿ ਰਣਜੀਤ ਕੌਰ ਔਰਤ ਆਪਣੇ ਆਪ ਨੂੰ ਇੰਸਪੈਕਟਰ ਦੱਸ ਕੇ ਏਡੀਸੀਪੀ ਡਿਵੈਲਪਮੈਂਟ ਦੇ ਦਫਤਰ ਜਾ ਕੇ ਆਪਣਾ ਰੋਹਬ ਅਜਮਾ ਰਹੀ ਸੀ ਤਾਂ ਇਸ ਦੌਰਾਨ ਇਸ ਦਾ ਪਰਦਾਫਾਸ਼ ਹੋਇਆ ਹੈ। ਇਸ ਦੇ ਨਾਲ ਹੀ ਓਹਨਾ ਦੱਸਿਆ ਕਿ ਇਸ ਮਹਿਲਾ 'ਤੇ ਪਹਿਲਾ ਵੀ ਕਈ ਵੱਖ-ਵੱਖ ਥਾਣਿਆਂ ਦੇ ਵਿੱਚ ਮਾਮਲੇ ਦਰਜ ਹਨ ਫਿਲਹਾਲ ਇਸ ਦੇ ਉੱਪਰ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਓਹਨਾ ਕਿਹਾ ਕਿ ਹੁਣ ਇਸ ਮਹਿਲਾ ਦਾ ਰਿਮਾਂਡ ਲੈਕੇ ਹੋਰ ਜਾਂਚ ਕੀਤੀ ਜਾਵੇਗੀ ਜਿਸ 'ਚ ਕਈ ਹੋਰ ਵੱਡੇ ਖੁਲਾਸੇ ਹੋ ਸਕਦੇ ਨੇ।
ਜਾਂਚ ਦੌਰਾਨ ਪੁਲਿਸ ਨੂੰ ਉਸ ਕੋਲੋਂ ਇੱਕ ਜਾਅਲੀ ਪੁਲਿਸ ਪਛਾਣ ਪੱਤਰ ਅਤੇ ਕੁਝ ਹੋਰ ਦਸਤਾਵੇਜ਼ ਵੀ ਮਿਲੇ, ਜਿਨ੍ਹਾਂ ਦੀ ਵਰਤੋਂ ਉਹ ਆਪਣੀ ਪਛਾਣ ਲੁਕਾਉਣ ਅਤੇ ਅਧਿਕਾਰੀਆਂ ਨੂੰ ਗੁੰਮਰਾਹ ਕਰਨ ਲਈ ਕਰਦੀ ਸੀ। ਜਦੋਂ ਪੁਲਿਸ ਨੇ ਰਣਜੀਤ ਕੌਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਤਾਂ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਔਰਤ ਨੇ ਕਈ ਹੋਰ ਸਰਕਾਰੀ ਵਿਭਾਗਾਂ ਵਿੱਚ ਵੀ ਇਸੇ ਤਰ੍ਹਾਂ ਦੀ ਠੱਗੀ ਕਰ ਚੁੱਕੀ ਹੈ। ਫਿਲਹਾਲ, ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸਦੇ ਤਾਰ ਹੋਰ ਕਿੱਥੇ-ਕਿੱਥੇ ਜੁੜੇ ਹੋਏ ਹਨ।